ਚੰਡੀਗੜ੍ਹ :ਬੀਤੇ ਦਿਨੀਂ ਪੰਜਾਬ ਪੁਲਿਸ ਨੇ 2015 'ਚ ਹੋਏ ਬਰਗਾੜੀ ਬੇਅਦਬੀ ਮਾਮਲੇ ਦੇ ਭਗੌੜੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਅਯੁਧਿਆ ਤੋਂ ਗ੍ਰਿਫ਼ਤਾਰ ਕੀਤਾ ਸੀ। ਇੱਸ ਗਿਰਫਤਾਰੀ ਤੋਂ ਬਾਅਦ ਹੁਣ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਸਐਸਪੀ ਫਰੀਦਕੋਟ ਨੂੰ ਉਹਨਾਂ ਦੀ ਟੀਮ ਸਣੇ ਵਧਾਈ ਦਿੱਤੀ ਹੈ। ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਦਿਆਂ ਡੀਜੀਪੀ ਨੇ ਵਧਾਈ ਦਿੰਦੇ ਹੋਏ ਉਹਨਾਂ ਪੁਲਿਸ ਅਧਿਕਾਰੀਆਂ ਦੇ ਨਾਮ ਸਹਿਤ ਵਧਾਈ ਦਿੰਦਿਆਂ ਲਿਖਿਆ ਕਿ ਹਰਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵਿੱਚ ਇੰਸਪੈਕਟਰ ਹਰਬੰਸ ਸਿੰਘ, ਐਸਆਈ ਸੁਖਜਿੰਦਰਪਾਲ, ਏਐਸਆਈ ਗੁਰਬਚਨ ਸਿੰਘ, ਐਚ.ਸੀ ਰਣਦੀਪ ਸਿੰਘ ਅਤੇ ਸੀ.ਟੀ. ਭਲਵਿੰਦਰ ਸਿੰਘ ਗੁੜਗਾਓਂ ਵੱਲੋਂ ਹਰਿਆਣਾ ਤੋਂ ਪਿਛਲੇ 7 ਸਾਲਾਂ ਤੋਂ ਭਗੌੜੇ ਪਰਦੀਪ ਕਲੇਰ ਦੀ ਗ੍ਰਿਫਤਾਰੀ ਕੀਤੀ ਗਈ ਹੈ। ਇਸ ਸਾਰੀ ਟੀਮ ਦੀ ਮਿਹਨਤ ਅਤੇ ਲਗਨ ਸ਼ਬਾਸ਼ੀ ਦੀ ਹੱਕਦਾਰ ਹੈ।
ਅਯੁਧਿਆ ਮੰਦਿਰ 'ਚ ਮੱਥਾ ਟੇਕਦੇ ਦੀ ਤਸਵੀਰ ਹੋਈ ਸੀ ਵਾਇਰਲ : ਦੱਸਣਯੋਗ ਹੈ ਕਿ ਫਰੀਦਕੋਟ ਜਿਲ੍ਹੇ ਦੇ ਪਿੰਡ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਦੇ ਬੇਅਦਬੀ ਮਾਮਲਿਆਂ ਵਿੱਚ ਲੋੜੀਂਦਾ ਸੀ। ਬਰਗਾੜੀ ਵਿਖੇ 2015 ਚ ਵਾਪਰੇ ਬੇਅਦਬੀ ਮਾਮਲਿਆਂ ਨਾਲ ਜੁੜੇ ਤਿੰਨ ਮਾਮਲਿਆਂ ’ਚ ਨਾਮਜ਼ਦ ਡੇਰਾ ਸਿਰਸਾ ਦੀ ਨੈਸ਼ਨਲ ਕਮੇਟੀ ਮੈਂਬਰ ਸੀ। ਜਾਣਕਾਰੀ ਮੁਤਾਬਿਕ ਕੁਜ ਦਿਨ ਪਹਿਲਾਂ ਅਯੋਧਿਆ ਵਿਖੇ ਸ਼੍ਰੀ ਰਾਮ ਮੰਦਿਰ ਦੇ ਮੂਰਤੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਚ ਸ਼ਾਮਿਲ ਹੋਏ ਪਰਦੀਪ ਕਲੇਰ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਸਨ। ਉਸਨੂੰ ਫਰੀਦਕੋਟ ਦੀ ਪੁਲਿਸ ਨੇ ਕਾਬੂ ਕਰਨ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ, ਜਿਥੇ ਉਸਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਜਾ ਚੁੱਕਾ ਹੈ।