ਪੰਜਾਬ

punjab

By ETV Bharat Punjabi Team

Published : 3 hours ago

ETV Bharat / state

ਲੁਧਿਆਣਾ 'ਚ ਅਗਾਮੀ ਝੋਨੇ ਦੇ ਸੀਜ਼ਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਜਾਰੀ, ਸਥਾਪਿਤ ਕੀਤਾ ਜਾ ਰਿਹਾ ਕੰਟਰੋਲ ਰੂਮ, ਪਰਾਲੀ ਨੂੰ ਅੱਗ ਨਾ ਲਾਉਣ ਦੀ ਵੀ ਕੀਤੀ ਅਪੀਲ - preparations for paddy season

ਲੁਧਿਆਣਾ ਵਿੱਚ ਅਗਾਮੀ ਝੋਨੇ ਦੇ ਸੀਜ਼ਨ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਡੀਸੀ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਕੰਟੋਰਲ ਰੂਮ ਸਥਾਪਿਤ ਕੀਤੇ ਜਾ ਰਹੇ ਨੇ ਤਾਂ ਜੋ ਝੋਨੇ ਦੀ ਖਰੀਦ ਅਤੇ ਪਰਾਲੀ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।

PADDY SEASON IN LUDHIANA
ਝੋਨੇ ਦੇ ਸੀਜ਼ਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਜਾਰੀ (ETV BHARAT PUNJAB (ਰਿਪੋਟਰ,ਲੁਧਿਆਣਾ))

ਲੁਧਿਆਣਾ:ਪੰਜਾਬ ਵਿੱਚ ਝੋਨੇ ਦਾ ਸੀਜ਼ਨ ਹੁਣ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਅਕਤੂਬਰ ਦੇ ਵਿੱਚ ਰਸਮੀ ਤੌਰ ਉੱਤੇ ਝੋਨੇ ਦੀ ਖਰੀਦ ਵੀ ਸ਼ੁਰੂ ਹੋ ਜਾਵੇਗੀ। ਉਸ ਤੋਂ ਪਹਿਲਾਂ ਪੰਜਾਬ ਦੇ ਕੁੱਝ ਹਿੱਸਿਆਂ ਦੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਖਾਸ ਕਰਕੇ ਲੁਧਿਆਣਾ ਅਤੇ ਨੇੜੇ ਤੇੜੇ ਦੇ ਇਲਾਕੇ ਦੇ ਵਿੱਚ ਏਅਰ ਕੁਆਲਿਟੀ ਇੰਡੈਕਸ ਵੀ ਕਾਫੀ ਵੱਧ ਗਿਆ ਹੈ। ਜਿਸ ਨੂੰ ਲੈ ਕੇ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ।

ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ (ETV BHARAT PUNJAB (ਰਿਪੋਟਰ,ਲੁਧਿਆਣਾ))

ਕਿਸਾਨਾਂ ਨੂੰ ਪਰਾਲੀ ਪ੍ਰਦੂਸ਼ਣ ਰੋਕਣ ਦੀ ਅਪੀਲ

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅੱਜ ਕਿਹਾ ਗਿਆ ਕਿ ਜਿੱਥੇ ਝੋਨੇ ਦੇ ਅਗਾਮੀ ਸੀਜ਼ਨ ਨੂੰ ਲੈ ਕੇ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਉੱਥੇ ਹੀ ਪਿਛਲੇ ਸਾਲ ਲੁਧਿਆਣਾ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਜਿੱਥੋਂ ਜਿੱਥੋਂ ਮਾਮਲੇ ਜ਼ਿਆਦਾ ਆਏ ਸਨ ਉੱਥੇ-ਉੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਏਅਰ ਕੁਆਲਿਟੀ ਇੰਡੈਕਸ ਨੂੰ ਲੈ ਕੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਨੂੰ ਅੱਗ ਨਾ ਲਈ ਜਾ ਸਕੇ। ਉਹਨਾਂ ਕਿਹਾ ਕਿ ਪਿਛਲੇ ਸਾਲ ਲੁਧਿਆਣਾ ਦੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ 1863 ਮਾਮਲੇ ਆਏ ਸਨ ਇਸ ਵਾਰ ਸਾਡੀ ਕੋਸ਼ਿਸ਼ ਹੈ ਕਿ ਅਸੀਂ ਹੋਰ ਘੱਟ ਕਰੀਏ। ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵ ਬਾਰੇ ਦੱਸੀਏ।

ਮੰਡੀਆਂ 'ਚ ਪ੍ਰਬੰਧ ਮੁਕੰਮਲ

ਇਸ ਤੋਂ ਇਲਾਵਾ ਮੰਡੀ ਪ੍ਰਬੰਧਕਾਂ ਨੂੰ ਝੋਨੇ ਦੀ ਆਮਦ ਤੋਂ ਪਹਿਲਾਂ ਮੰਡੀ ਦੇ ਵਿੱਚ ਸਾਫ-ਸਫਾਈ, ਪਖਾਨਿਆਂ ਦਾ ਪ੍ਰਬੰਧ, ਪੀਣ ਵਾਲੇ ਪਾਣੀ ਦਾ ਪ੍ਰਬੰਧ ਅਤੇ ਸ਼ੈੱਡ ਆਦਿ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਖੰਨਾ ਅਨਾਜ ਮੰਡੀ ਦਾ ਉਹ ਖੁਦ ਦੌਰਾ ਕਰਨ ਵੀ ਜਾਣਗੇ। ਡੀਸੀ ਨੇ ਆਖਿਆ ਕਿ ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ ਉਸ ਲਈ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਵੱਡੇ ਪੱਧਰ ਉੱਤੇ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਦਦ ਲਈ ਕੰਟਰੋਲ ਰੂਮ ਵੀ ਵਿਸ਼ੇਸ਼ ਤੌਰ ਉੱਤੇ ਸਥਾਪਿਤ ਕੀਤੇ ਜਾਣਗੇ।



ABOUT THE AUTHOR

...view details