ਪੰਜਾਬ

punjab

ETV Bharat / state

ਬਠਿੰਡਾ 'ਚ ਚੋਣ ਕਮਿਸ਼ਨ ਵੱਲੋਂ ਜੰਗੀ ਪੱਧਰ ਉੱਤੇ ਤਿਆਰੀਆਂ ਜਾਰੀ, ਚੋਣ ਅਮਲੇ ਨੂੰ ਵੋਟਿੰਗ ਮਸ਼ੀਨਾਂ ਦੇ ਨਾਲ ਅਤੇ ਲੋੜੀਂਦਾ ਦਾ ਸਮਾਨ ਦੇ ਕੇ ਕੀਤਾ ਰਵਾਨਾ - Lok Sabha elections in Bathinda - LOK SABHA ELECTIONS IN BATHINDA

ਬਠਿੰਡਾ ਵਿੱਚ ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਿਕ ਸਾਰੇ ਕੰਮ ਮੁਕੰਮਲ ਕੀਤੇ ਜਾ ਰਹੇ ਹਨ। ਜ਼ਿਲ੍ਹਾ ਚੋਣ ਅਬਜ਼ਰਵਰ ਦਾ ਕਹਿਣਾ ਹੈ ਕਿ ਚੋਣ ਅਮਲੇ ਨੂੰ ਵੋਟਿੰਗ ਮਸ਼ੀਨਾਂ ਦੇ ਅਤੇ ਲੋੜੀਂਦੇ ਸਮਾਨ ਦੇ ਨਾਲ ਰਵਾਨਾ ਕੀਤਾ ਗਿਆ ਹੈ।

Lok Sabha elections
ਬਠਿੰਡਾ 'ਚ ਚੋਣ ਕਮਿਸ਼ਨ ਵੱਲੋਂ ਜੰਗੀ ਪੱਧਰ ਉੱਤੇ ਤਿਆਰੀਆਂ ਜਾਰੀ (ਬਠਿੰਡਾ ਰਿਪੋਟਰ)

By ETV Bharat Punjabi Team

Published : May 31, 2024, 4:09 PM IST

ਚੋਣ ਅਬਜ਼ਰਵਰ (ਬਠਿੰਡਾ ਰਿਪੋਟਰ)

ਬਠਿੰਡਾ:ਪਹਿਲੀ ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਬਠਿੰਡਾ ਲੋਕ ਸਭਾ ਹਲਕੇ ਦੇ ਨੌ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 1814 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਜਿਨ੍ਹਾਂ ਅਤੇ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਹੋਵੇਗੀ ਇਸ ਬੋਰਡਿੰਗ ਤੋਂ ਪਹਿਲਾਂ ਅਬਜਰਵਰਾਂ ਨੂੰ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਬਕਾਇਦਾ ਟ੍ਰੇਨਿੰਗ ਦਿੱਤੀ ਗਈ ਹੈ ਅਤੇ ਅੱਜ ਚੋਣ ਅਮਲੇ ਨੂੰ ਵੱਡੀ ਪੱਧਰ ਤੇ ਵੋਟਿੰਗ ਮਸ਼ੀਨਾਂ ਦੇ ਕੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਤੇ ਰਵਾਨਾ ਕੀਤਾ ਗਿਆ 1 ਜੂਨ ਨੂੰ ਸਵੇਰੇ 7 ਵਜੇ ਤੋਂ 6 ਵਜੇ ਤੱਕ ਵੋਟਿੰਗ ਹੋਵੇਗੀ।

ਗਰਮੀ ਦਾ ਵੋਟਿੰਗ ਉੱਤੇ ਅਸਰ: ਬਠਿੰਡਾ ਲੋਕ ਸਭਾ ਸੀਟ ਤੋਂ ਕੁੱਲ 18 ਉਮੀਦਵਾਰ ਚੋਣ ਮੈਦਾਨ ਜਿਨਾਂ ਵਿੱਚੋਂ ਅੱਠ ਆਜ਼ਾਦ ਉਮੀਦਵਾਰ ਅਤੇ 10 ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਹਨ। ਚੋਣ ਅਫਸਰ ਜਗਪਾਲ ਸਿੰਘ ਬੁੰਗੀ ਨੇ ਦੱਸਿਆ ਕਿ ਅੱਜ ਚੋਣ ਅਮਲੇ ਨੂੰ ਵੋਟਿੰਗ ਮਸ਼ੀਨਾਂ ਦੇ ਨਾਲ ਨਾਲ ਲੋੜੀਂਦਾ ਦਾ ਸਮਾਨ ਉਪਲੱਬਧ ਕਰਵਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਚੋਣ ਆਬਜ਼ਰਵਰਾਂ ਨੂੰ ਰਵਾਨਾ ਕੀਤਾ ਗਿਆ। ਉਹਨਾਂ ਕਿਹਾ ਕਿ ਪਹਿਲੀ ਵਾਰ ਇੰਨੀ ਗਰਮੀ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਕਾਰਨ ਵੋਟਿੰਗ ਉੱਤੇ ਇਸ ਦਾ ਅਸਰ ਵੇਖਣ ਨੂੰ ਮਿਲ ਸਕਦਾ ਪਰ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।



ਤਿਆਰੀਆਂ ਮੁਕੰਮਲ: ਦੱਸ ਦਈਏ ਚੋਣਾਂ ਤੋਂ ਪਹਿਲਾਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸਿਬਿਨ ਸੀ ਨੇ ਦੱਸਿਆ ਕਿ ਰਾਜ ਵਿੱਚ ਕੁੱਲ 2,14,61,741 ਵੋਟਰ ਹਨ। ਇਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਔਰਤਾਂ, 773 ਟਰਾਂਸਜੈਂਡਰ, 1,58,718 PwD (ਅਪੰਗ ਵਿਅਕਤੀਆਂ) ਵੋਟਰ ਅਤੇ 1614 NRI (ਗੈਰ-ਨਿਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਰਾਜ ਵਿੱਚ ਪਹਿਲੀ ਵਾਰ ਵੋਟਰਾਂ ਦੀ ਗਿਣਤੀ 5,38,715 ਹੈ, ਜਦੋਂ ਕਿ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 5694 ਪੋਲਿੰਗ ਸਟੇਸ਼ਨ ਨਾਜ਼ੁਕ ਐਲਾਨੇ ਗਏ ਹਨ।

ABOUT THE AUTHOR

...view details