ਚੰਡੀਗੜ੍ਹ:ਦਿੱਲੀ ਵਿੱਚ ਆਪਣੀਆਂ ਮੰਗਾਂ ਨੂੰ ਲੈਕੇ ਪਹੁੰਚਣ ਦੀ ਪੰਜਾਬ ਦੇ ਕਿਸਾਨ ਲਗਾਤਾਰ ਕੋਸ਼ਿਸ਼ ਕਰ ਰਹੇ ਹਨ, ਪਰ ਬੀਤੇ ਦਿਨ ਕੁੱਝ ਅਜਿਹਾ ਵਾਪਰਿਆ ਜਿਸ ਨਾਲ ਇਸ ਅੰਦੋਲਨ ਦੀ ਤਾਕਤ ਬਣ ਰਹੇ ਪੱਤਰਕਾਰ ਭਾਈਚਾਰੇ ਨੂੰ ਨੁਕਸਾਨ ਪਹੁੰਚਾਇਆ ਗਿਆ। ਜਾਣਕਾਰੀ ਦੇ ਮੁਤਾਬਿਕ ਬੀਤੇ ਦਿਨ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਪ੍ਰਦਰਸ਼ਨਕਾਰੀਆਂ ਨੇ ਇੱਕ ਨਿੱਜੀ ਨਿਊਜ਼ ਏਜੰਸੀ ਦੇ ਪੱਤਰਕਾਰ ਅਤੇ ਕੈਮਰਾਮੈਨ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਪੱਤਰਕਾਰ ਬੁਰੀ ਤਰ੍ਹਾਂ ਜ਼ਖ਼ਮੀ ਵੀ ਹੋਏ। ਕਿਹਾ ਜਾ ਰਿਹਾ ਹੈ ਕਿ ਕੁੱਝ ਹੋਰ ਪੱਤਰਕਾਰਾਂ ਨੇ ਭੀੜ ਤੋਂ ਨਿਊਜ਼ ਏਜੰਸੀ ਦੇ ਪੱਤਰਕਾਰਾਂ ਦਾ ਬਚਾਅ ਕੀਤਾ।
ਕਿਸਾਨ ਅੰਦੋਲਨ ਦੌਰਾਨ ਪੱਤਰਕਾਰਾਂ ਨਾਲ ਹੋਈ ਕੁੱਟਮਾਰ ਦਾ ਮਾਮਲਾ, ਕਿਸਾਨ ਆਗੂਆਂ ਨੇ ਪੱਤਰਕਾਰ ਭਾਈਚਾਰੇ ਤੋਂ ਮੰਗੀ ਮੁਆਫ਼ੀ - ਨਿਊਜ਼ ਏਜੰਸੀ ਏਐੱਨਆਈ
Apology Sought For Attack On Journalist: ਬੀਤੇ ਦਿਨ ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ ਉੱਤੇ ਦਿੱਲੀ ਪਹੁੰਚਣ ਲਈ ਜੱਦੋ-ਜਹਿਦ ਕਰਦੇ ਕਿਸਾਨਾਂ ਨੇ ਇੱਕ ਨਿੱਜੀ ਨਿਊਜ਼ ਏਜੰਸੀ ਦੇ ਪੱਤਰਕਾਰਾਂ ਨਾਲ ਕੁੱਟਮਾਰ ਕੀਤੀ। ਇਸ ਨੂੰ ਕੁੱਟਮਾਰ ਨੂੰ ਵੱਡੀ ਗ਼ਲਤੀ ਮੰਨਦਿਆਂ ਕਿਸਾਨ ਆਗੂਆਂ ਨੇ ਪੱਤਰਕਾਰ ਭਾਈਚਾਰੇ ਤੋਂ ਮੁਆਫੀ ਵੀ ਮੰਗੀ ਹੈ।
Published : Feb 15, 2024, 10:34 AM IST
|Updated : Feb 15, 2024, 10:57 AM IST
ਕਿਸਾਨ ਆਗੂਆਂ ਨੇ ਮੰਗੀ ਮੁਆਫੀ: ਦੱਸ ਦਈਏ ਇਸ ਘਟਨਾਕ੍ਰਮ ਤੋਂ ਬਾਅਦ ਉਚੇਚੇ ਤੌਰ ਉੱਤੇ ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਹੋਰ ਕਿਸਾਨ ਸਾਥੀਆਂ ਸਮੇਤ ਪੱਤਰਕਾਰ ਭਾਈਚਾਰੇ ਤੋਂ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਜੋ ਕੁੱਝ ਵੀ ਹੋਇਆ ਉਹ ਬਿਲਕੁੱਲ ਵੀ ਸਹੀ ਨਹੀਂ ਸੀ, ਕਿਉਂਕਿ ਮੀਡੀਆ ਨੇ ਹੀ ਇਸ ਅੰਦੋਲਨ ਨੂੰ ਪੂਰੀ ਦੁਨੀਆਂ ਵਿੱਚ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੇ ਜੋ ਰੋਲ ਨਿਭਾਇਆ ਹੈ ਉਹ ਕੋਈ ਨਹੀਂ ਨਿਭਾ ਸਕਦਾ, ਇਸ ਲਈ ਉਹ ਸਾਰੇ ਪੱਤਰਕਾਰ ਭਾਈਚਾਰੇ ਤੋਂ ਮੁਆਫੀ ਮੰਗਦੇ ਹਨ।
- ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਗੁਰਦੁਆਰਾ ਸਾਹਿਬ ਦੇ ਐਕਟ ਸੋਧ ਬਿੱਲ ਨੂੰ ਵਾਪਸ ਲਿਆ, ਪ੍ਰੋਫੈਸਰ ਬਲਜਿੰਦਰ ਸਿੰਘ ਨੇ ਫੈਸਲੇ ਨੂੰ ਦੱਸਿਆ ਸ਼ਲਾਘਾਯੋਗ
- ਕਿਸਾਨ ਅੰਦੋਲਨ ਦਾ ਤੀਜਾ ਦਿਨ: ਸ਼ੰਭੂ ਬਾਰਡਰ 'ਤੇ ਡਟੇ ਕਿਸਾਨ; ਰੇਲਾਂ ਰੋਕਣ ਦਾ ਐਲਾਨ, ਕੇਂਦਰ ਸਰਕਾਰ ਨਾਲ ਮੀਟਿੰਗ ਅੱਜ
- 105 ਸਾਲ ਪੁਰਾਣੀ ਕਰੰਸੀ ! ਇਸ ਨੌਜਵਾਨ ਕੋਲ 20 ਦੇਸ਼ਾਂ ਤੋਂ ਵੱਧ ਦੀ ਕਰੰਸੀ ਕੁਲੈਕਸ਼ਨ, ਤਸਵੀਰਾਂ ਵੇਖ ਹੋ ਜਾਓਗੇ ਹੈਰਾਨ
ਸੁਰੱਖਿਆ ਦਾ ਭਰੋਸਾ: ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਵੀ ਧਰਨੇ ਸਹੀ ਦਿਸ਼ਾ ਵੱਲ ਵੱਧ ਰਹੇ ਹੁੰਦੇ ਹਨ, ਤਾਂ ਅਕਸਰ ਕੋਝੀਆਂ ਸਾਜ਼ਿਸ਼ਾਂ ਨਾਲ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਇਸ ਧਰਨੇ ਨੂੰ ਖਰਾਬ ਕਰਨ ਲਈ ਕੋਸ਼ਿਸ਼ ਕਰ ਰਹੇ ਹਨ ਇਸ ਲਈ ਹੁਣ ਸਾਰੇ ਕਿਸਾਨ ਆਗੂਆਂ ਨੂੰ ਸੰਘਰਸ਼ ਦੇ ਨਾਲ-ਨਾਲ ਮੋਰਚੇ ਦੀ ਸੁਰੱਖਿਆ ਕਰਨ ਦੀ ਵੀ ਲੋੜ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਕਿਹਾ ਕਿ ਉਹ ਵਿਸ਼ੇਸ਼ ਤੌਰ ਉੱਤੇ ਪੱਤਰਕਾਰਾਂ ਦੀ ਸੁਰੱਖਿਆ ਲਈ ਪ੍ਰਬੰਧ ਕਰਨਗੇ ਅਤੇ ਅੱਗੇ ਤੋਂ ਕਿਸੇ ਵੀ ਪੱਤਰਕਾਰ ਨਾਲ ਕੁੱਟਮਾਰ ਜਾਂ ਬਦਸਲੂਕੀ ਜਿਹੀ ਘਟਨਾ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਲਈ ਅਤੇ ਉਨ੍ਹਾਂ ਦੇ ਓਬੀ ਵੈਨ ਲਈ ਥਾਂ ਰਾਖਵੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੱਤਰਕਾਰਾਂ ਨੂੰ ਆਈ ਕਾਰਡ ਵੀ ਦਿੱਤੇ ਜਾਣਗੇ, ਤਾਂ ਜੋ ਕੋਈ ਗਲਤਫਹਿਮੀ ਨਾ ਹੋਵੇ।