ਮਾਨਸਾ: ਈਦ ਦਾ ਤਿਉਹਾਰ ਅੱਜ ਵਿਸ਼ਵ ਭਰ ਦੇ ਵਿੱਚ ਮਨਾਇਆ ਜਾ ਰਿਹਾ ਹੈ, ਮਾਨਸਾ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਸਿੱਖਾਂ ਨਾਲ ਮਿਲ ਕੇ ਮਾਨਸਾ ਦੀ ਮਸਜਿਦ ਵਿੱਚ ਇਕੱਠੇ ਹੋ ਕੇ ਈਦ ਦਾ ਤਿਉਹਾਰ ਮਨਾਇਆ ਗਿਆ ਅਤੇ ਨਮਾਜ਼ ਅਦਾ ਕੀਤੀ ਗਈ। ਦੱਸ ਦਈਏ ਕਿ ਨਮਾਜ਼ ਦੇ ਵਿੱਚ ਹਰ ਧਰਮਾਂ ਦੇ ਲੋਕਾਂ ਨੇ ਹਿੱਸਾ ਲੈ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ ਗਈl ਇਸ ਮੌਕੇ ਮਾਨਸਾ ਦੀ ਮਸਜਿਦ ਦੇ ਮੌਲਵੀ ਵੱਲੋਂ ਨਮਾਜ਼ ਅਦਾ ਕੀਤੀ ਗਈ ਤੇ ਉਨਾਂ ਨੇ ਸਭ ਧਰਮਾਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ਈਦ ਸਭ ਧਰਮਾਂ ਨੂੰ ਮਿਲ ਕੇ ਰਹਿਣ ਦਾ ਸੰਦੇਸ਼ ਦਿੰਦੀ ਹੈ।
ਮੁਸਲਿਮ-ਸਿੱਖ ਭਾਈਚਾਰੇ ਨੇ ਮਿਲ ਕੇ ਮਨਾਈ ਈਦ, ਦਿਲ ਜਿੱਤ ਲੈਣਗੀਆਂ ਇਹ ਤਸਵੀਰਾਂ - Eid Ul Fitr 2024 - EID UL FITR 2024
Eid Ul Fitr In Mansa: ਮਾਨਸਾ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਸਿੱਖਾਂ ਨਾਲ ਮਿਲ ਕੇ ਮਾਨਸਾ ਦੀ ਮਸਜਿਦ ਵਿੱਚ ਇਕੱਠੇ ਹੋ ਕੇ ਈਦ ਦਾ ਤਿਉਹਾਰ ਮਨਾਇਆ ਗਿਆ ਅਤੇ ਨਮਾਜ਼ ਅਦਾ ਕੀਤੀ ਗਈ। ਦੱਸ ਦਈਏ ਕਿ ਨਮਾਜ਼ ਦੇ ਵਿੱਚ ਹਰ ਧਰਮਾਂ ਦੇ ਲੋਕਾਂ ਨੇ ਹਿੱਸਾ ਲੈ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ ਗਈl
Published : Apr 11, 2024, 1:05 PM IST
|Updated : Apr 11, 2024, 4:44 PM IST
ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਈਦ ਮੌਕੇ ਹਰ ਧਰਮ ਦਾ ਵਿਅਕਤੀ ਈਦ ਦੀ ਵਧਾਈ ਦੇ ਰਿਹਾ ਹੈ ਅਤੇ ਮਾਨਸਾ ਵਿਖੇ ਵੀ ਈਦ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵੀ ਸ਼ਾਮਿਲ ਹੋ ਕੇ ਈਦ ਦੀ ਵਧਾਈ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਈਦ ਮੌਕੇ ਹਰ ਕੋਈ ਆਪਣੇ ਪਿਆਰ ਦਾ ਸੰਦੇਸ਼ ਪਿਆਰ ਨਾਲ ਦਿੰਦਾ ਹੈ ਕਿਉਂਕਿ ਈਦ ਇੱਕ ਅਜਿਹਾ ਤਿਉਹਾਰ ਹੈ ਜਿਸ ਵਿੱਚ ਹਰ ਵਰਗ ਦਾ ਵਿਅਕਤੀ ਸ਼ਾਮਿਲ ਹੋ ਕੇ ਈਦ ਮੌਕੇ ਪਿਆਰ ਵੰਡਣ ਦੇ ਲਈ ਇਕੱਠੇ ਹੁੰਦੇ ਹਨ। ਉਹਨਾਂ ਕਿਹਾ ਕਿ ਸਾਨੂੰ ਸਭ ਧਰਮਾਂ ਤੋਂ ਉੱਪਰ ਉੱਠ ਕੇ ਹਰ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ, ਤਾਂ ਕਿ ਸਾਡੇ ਵਿੱਚ ਕਦੇ ਵੀ ਕੋਈ ਕਿਸੇ ਪ੍ਰਤੀ ਮਾੜੀ ਭਾਵਨਾ ਪੈਦਾ ਨਾ ਹੋਵੇ।
- ਦੇਸ਼ ਭਰ ਵਿੱਚ ਈਦ ਦਾ ਜਸ਼ਨ, ਦੇਖੋ ਪੰਜਾਬ ਵਿੱਚ ਈਦ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ - Eid Ul Fitar 2024
- ਤਰਨਤਾਰਨ 'ਚ ਇੱਕਲੌਤੇ ਪੁੱਤਰ ਦੇ ਕਾਤਲਾਂ ਨੂੰ ਗਿਰਫ਼ਤਾਰ ਕਰਵਾਉਣ ਲਈ ਭਟਕ ਰਹੀ ਵਿਧਵਾ ਮਾਂ - tarn taran boy killed
- ਭਾਜਪਾ ਆਗੂਆਂ ਨੇ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ, ਸੀਐੱਮ ਦੇ ਅਹੁਦਾ ਤੋਂ ਅਸਤੀਫ਼ਾ ਦੇਣ ਦੀ ਕੀਤੀ ਮੰਗ - BJP Protest Against Kejriwal
ਈਦ ਉਲ ਫਿਤਰ ਦੀ ਮਹੱਤਤਾ:ਇਸਲਾਮੀ ਵਿਸ਼ਵਾਸ ਦੇ ਅਨੁਸਾਰ, ਕੁਰਾਨ ਪਹਿਲੀ ਵਾਰ ਰਮਜ਼ਾਨ ਦੇ ਮਹੀਨੇ ਦੇ ਅੰਤ ਵਿੱਚ ਆਇਆ ਸੀ। ਈਦ-ਉਲ-ਫਿਤਰ ਦਾ ਤਿਉਹਾਰ ਮੱਕਾ ਤੋਂ ਪੈਗੰਬਰ ਮੁਹੰਮਦ ਦੇ ਪਰਵਾਸ ਤੋਂ ਬਾਅਦ ਪਵਿੱਤਰ ਸ਼ਹਿਰ ਮਦੀਨਾ ਵਿੱਚ ਸ਼ੁਰੂ ਹੋਇਆ ਸੀ। ਇਹ ਮੰਨਿਆ ਜਾਂਦਾ ਹੈ ਕਿ ਪੈਗੰਬਰ ਹਜ਼ਰਤ ਮੁਹੰਮਦ ਨੇ ਬਦਰ ਦੀ ਲੜਾਈ ਜਿੱਤੀ ਸੀ। ਇਸ ਜਿੱਤ ਦੇ ਜਸ਼ਨ ਵਿੱਚ ਉਨ੍ਹਾਂ ਨੇ ਸਾਰਿਆਂ ਦਾ ਮੂੰਹ ਮਿੱਠਾ ਕਰਵਾਇਆ। ਇਸ ਦਿਨ ਨੂੰ ਮੀਠੀ ਈਦ ਜਾਂ ਈਦ-ਉਲ-ਫਿਤਰ ਵਜੋਂ ਮਨਾਇਆ ਜਾਂਦਾ ਹੈ।