ਪੰਜਾਬ

punjab

ETV Bharat / state

ਵਿਆਹ ਸਮਾਗਮ ’ਚ ਹੋਏ ਝਗੜੇ ਨੇ ਧਾਰਿਆ ਖ਼ੌਫ਼ਨਾਕ ਰੂਪ, ਬਦਮਾਸ਼ਾਂ ਨੇ ਕੀਤਾ ਹਮਲਾ, ਦਰਜਨਾ ਗੱਡੀਆਂ ਦੇ ਤੋੜੇ ਸ਼ੀਸ਼ੇ - amritsar clash in two groups

ਇੱਕ ਪਾਸੇ ਜਿੱਥੇ ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲੱਗਾ ਹੋਇਆ ਹੈ ਪਰ ਬਾਵਜੂਦ ਇਸ ਦੇ ਸੂਬੇ ਵਿੱਚ ਅਪਰਾਧਿਕ ਵਾਰਦਾਤਾਂ ਵੱਧ ਰਹੀਆਂ ਹਨ। ਬੀਤੀ ਰਾਤ ਅਮ੍ਰਤਸਰ 'ਚ ਨੌਜਵਾਨਾਂ ਨੇ ਰੱਜ ਕੇ ਬਦਮਾਸ਼ੀ ਕੀਤੀ ਜਿਸ ਦੀਆਂ ਤਸਵੀਰਾਂ ਕਾਫੀ ਖੌਫਨਾਕ ਹਨ।

The fight at the wedding ceremony in Amritsar took a terrible shape, miscreants attacked
ਵਿਆਹ ਸਮਾਗਮ ਚੋਂ ਹੋਏ ਝਗੜੇ ਨੇ ਧਾਰਿਆ ਖ਼ੌਫ਼ਨਾਕ ਰੂਪ, ਬਦਮਾਸ਼ਾਂ ਨੇ ਸ਼ਰੇਆਮ ਕੀਤਾ ਹਮਲਾ, ਦਰਜਨਾ ਗੱਡੀਆਂ ਦੇ ਤੋੜੇ ਸ਼ੀਸ਼ੇ

By ETV Bharat Punjabi Team

Published : Apr 8, 2024, 12:30 PM IST

ਵਿਆਹ ਸਮਾਗਮ ’ਚ ਹੋਏ ਝਗੜੇ ਨੇ ਧਾਰਿਆ ਖ਼ੌਫ਼ਨਾਕ ਰੂਪ

ਅੰਮ੍ਰਿਤਸਰ :ਪੰਜਾਬ ਵਿੱਚ ਲਗਾਤਾਰ ਹੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਲੈਕੇ ਸੂਬਾ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ, ਜਿਸ ਨੂੰ ਲੈਕੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਸਖਤੀ ਦੇ ਦਾਅਵੇ ਵੀ ਕੀਤੇ ਜਾਂਦੇ ਹਨ ਪਰ ਬਾਵਜੂਦ ਇਸ ਦੇ,ਨਿੱਤ ਦਿਨ ਕਈ ਵਾਰਦਾਤਾਂ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਕੀਤੇ ਕਤਲ, ਲੁੱਟ ਅਤੇ ਕੀਤੇ ਬਦਮਾਸ਼ਾਂ ਵੱਲੋਂ ਭੰਨ ਤੋੜ ਕਰਕੇ ਲੋਕਾਂ ਦਾ ਨੁਕਸਾਨ ਕੀਤਾ ਜਾਂਦਾ ਹੈ। ਅਜਿਹਾ ਹੀ ਮਾਮਲਾ ਹੁਣ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਨੌਜਵਾਨਾਂ ਵੱਲੋਂ ਵਿਆਹ ਸਮਾਗਮ ਦੇ ਵਿੱਚ ਹੋਏ ਛੋਟੇ ਜਿਹੇ ਝਗੜੇ ਨੂੰ ਲੈਕੇ ਇੰਨੀ ਗੁੰਡਾਗਰਦੀ ਕੀਤੀ ਗਈ ਕਿ ਇਸ ਛੋਟੀ ਜਿਹੀ ਲੜਾਈ ਨੇ ਖੂਨੀ ਰੂਪ ਧਾਰਨ ਕਰ ਲਿਆ। ਦਰਅਸਲ ਨੌਜਵਾਨਾਂ ਦੀ ਲੜਾਈ ਹੋਣ ਤੋਂ ਬਾਅਦ ਇੱਕ ਧਿਰ ਨੇ ਦੂਜੀ ਧਿਰ ਦੇ ਮੁਹੱਲੇ 'ਚ ਜਾ ਕੇ ਉਹਨਾਂ ਦੀਆਂ ਕਈ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ। ਪ੍ਰਤੱਖਦਰਸ਼ੀਆਂ ਮੁਤਾਬਿਕ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਤਲਵਾਰਾਂ ਨਾਲ ਵੱਡ ਕੇ ਜ਼ਖਮੀ ਵੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਧਾ ਦਰਜਨ ਗੱਡੀਆਂ ਪੂਰੀ ਤਰ੍ਹਾਂ ਨਾਲ ਤੋੜੀਆਂ ਭੰਨੀਆਂ ਗਈਆਂ ਜਿਸ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ।

ਨੌਜਵਾਨਾਂ ਦੀ ਲੜਾਈ 'ਚ ਘਰ 'ਤੇ ਕੀਤਾ ਹਮਲਾ :ਉਥੇ ਹੀ ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਕੁਝ ਅਗਿਆਤ ਵਿਅਕਤੀਆਂ ਵੱਲੋਂ ਸਾਡੇ ਉੱਤੇ ਹਮਲਾ ਕੀਤਾ ਗਿਆ ਅਤੇ ਸਾਡੀਆਂ ਗੱਡੀਆਂ ਭੰਨ ਦਿੱਤੀਆਂ। ਗੱਡੀਆਂ ਦੇ ਸ਼ੀਸ਼ੇ ਤੋੜੇ ਅਤੇ ਆਂਢ ਗੁਆਂਢ ਦਾ ਵੀ ਨੁਕਸਾਨ ਕੀਤਾ। ਉਹਨਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇ ਤਾਂਕਿ ਉਹ ਭਵਿੱਖ ਵਿੱਚ ਕਦੀ ਵੀ ਇਸ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਨਾ ਦੇ ਸਕਣ। ਪੀੜਤ ਪਰਿਵਾਰ ਨੇ ਕਿਹਾ ਕਿ ਉਹਨਾਂ ਦਾ ਪੁੱਤਰ ਜ਼ਖਮੀ ਹੋਇਆ ਅਤੇ ਉਹਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕੀਤੀ ਜਾਵੇ।

ਜਲਦ ਕਾਬੂ ਕੀਤੇ ਜਾਣਗੇ ਦੋਸ਼ੀ : ਉਥੇ ਪੁਲਿਸ ਅਧਿਕਾਰੀ ਮੋਹਕਮਪੁਰਾ ਨੇ ਵੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਸੀਂ ਪੰਜ ਦੋਸ਼ੀਆਂ ਦੇ ਖਿਲਾਫ ਬਾਈ ਨੇਮ ਪਰਚਾ ਦਰਜ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਲੜਾਈ ਇੱਕ ਛੋਟੇ ਜਿਹੇ ਵਿਆਹ ਸਮਾਗਮ ਦੇ ਦੌਰਾਨ ਹੋਈ ਸੀ। ਜਿਸ ਤੋਂ ਬਾਅਦ ਉਹਨਾਂ ਵੱਲੋਂ ਘਰ ਦੇ ਬਾਹਰ ਆ ਕੇ ਤੋੜ ਭੰਨ ਕੀਤੀ ਗਈ ਅਤੇ ਤੋੜਭਾਨ ਦੇ ਦੌਰਾਨ ਕਈ ਗੱਡੀਆਂ ਨੂੰ ਨੁਕਸਾਨ ਵੀ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਅਸੀਂ ਦੋਸ਼ੀਆਂ ਨੂੰ ਫੜਨ ਦੀ ਸ਼ੁਰੂਆਤ ਕਰ ਦਿੱਤੀ ਹੈ ਲੇਕਿਨ ਦੋਸ਼ੀ ਘਰੋਂ ਫਰਾਰ ਹਨ ਅਤੇ ਜਲਦ ਹੀ ਦੋਸ਼ੀਆਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।

ABOUT THE AUTHOR

...view details