ਅੰਮ੍ਰਿਤਸਰ :ਅੱਜ ਅੰਮ੍ਰਿਤਸਰ ਵਿਖੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਆਜ਼ਾਦ ਅਤੇ ਹਰਦੀਪ ਸਿੰਘ ਨਿੱਝਰ ਦਾ ਪਹਿਲਾ ਸ਼ਹੀਦੀ ਸਮਾਗਮ ਮਨਾਇਆ ਗਿਆ। ਇਸ ਮੌਕੇ ਅਵਤਾਰ ਸਿੰਘ ਖੰਡਾ ਅਤੇ ਹਰਦੀਪ ਸਿੰਘ ਨਿੱਝਰ ਨੂੰ ਯਾਦ ਕਰਦੇ ਹੋਏ ਪਰਿਵਾਰ ਅਤੇ ਸਮਰਥਕਾਂ ਵੱਲੋਂ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ ਗਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਮੂਹ ਸਿੱਖ ਜਥੇਬੰਦੀਆਂ ਤੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਇਹਨਾਂ ਸ਼ਹੀਦਾਂ ਦਾ ਵਿਦੇਸ਼ਾਂ ਦੀ ਧਰਤੀ 'ਤੇ ਭਾਰਤ ਦੀ ਹਕੂਮਤ ਵੱਲੋਂ ਕਤਲ ਕਰਵਾ ਦਿੱਤਾ ਗਿਆ ਸੀ। ਜਿਸ ਦਾ ਇਨਸਾਫ ਅਜੇ ਤੱਕ ਨਹੀਂ ਮਿਲਿਆ ਅਤੇ ਉਹ ਅਪੀਲ ਕਰਦੇ ਹਨ ਕਿ ਜਿੰਨਾ ਨੇ ਇਹਨਾਂ ਨੂੰ ਮਰਵਾਇਆ ਹੈ ਉਹਨਾਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਘੱਟ ਗਿਣਤੀਆਂ ਦਾ ਪਹਿਲਾਂ ਹੀ ਘਾਣ ਹੁੰਦਾ ਆਇਆ ਹੈ ਅਤੇ ਹੁਣ ਸਾਡੇ ਨੌਜਵਾਨ ਵਿਦੇਸ਼ਾਂ ਵਿੱਚ ਕਤਲ ਕੀਤੇ ਜਾ ਰਹੇ ਹਨ।
ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਮਨਾਈ ਗਈ ਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਅਤੇ ਹਰਦੀਪ ਸਿੰਘ ਨਿੱਝਰ ਦੀ ਪਹਿਲੀ ਬਰਸੀ - death anniversary of Khanda
ਅੱਜ ਅੰਮ੍ਰਿਤਸਰ ਵਿਖੇ ਅਵਤਾਰ ਸਿੰਘ ਖੰਡਾ ਅਤੇ ਹਰਦੀਪ ਸਿੰਘ ਨਿੱਝਰ ਦੀ ਪਹਿਲੀ ਬਰਸੀ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਮਨਾਈ ਗਈ। ਇਸ ਮੌਕੇ ਵਿਦੇਸ਼ 'ਚ ਮਾਰੇ ਗਏ ਅਵਤਾਰ ਸਿੰਘ ਖੰਡਾ ਦੇ ਮਾਤਾ ਅਤੇ ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼ਮੂਲੀਅਤ ਕੀਤੀ।
Published : Jun 15, 2024, 4:13 PM IST
ਕਾਂਗਰਸ ਨੂੰ ਵੋਟ ਪਾਉਣ ਵਾਲੇ ਪੰਜਾਬੀਆਂ ਨੂੰ ਨਸੀਹਤ :ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਸਾਂਸਦ ਸਿਮਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਮਝ ਤੋਂ ਕੰਮ ਲੈਣ ਦੀ ਲੋੜ ਹੈ, ਕਿਉਂਕਿ ਸੱਤ ਕਾਂਗਰਸੀ ਲੋਕ ਸਭਾ ਮੈਂਬਰਾਂ ਨੂੰ ਪੰਜਾਬ ਵਿੱਚੋਂ ਜਿੱਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਗਿਆ ਹੈ। ਉਹੀ ਕਾਂਗਰਸ ਪਾਰਟੀ ਹੈ ਜਿਸ ਨੇ ਸਾਡੇ ਦਰਬਾਰ ਸਾਹਿਬ 'ਤੇ ਹਮਲੇ ਕੀਤੇ ਸਨ ਤੇ ਸਿੱਖ ਅਜੇ ਵੀ ਸਮਝ ਨਹੀਂ ਰਹੇ। ਉਹਨਾਂ ਕਿਹਾ ਕਿ ਸਿੱਖ ਕੌਮ ਆਪਣੀ ਪੀੜੀ ਥੱਲੇ ਆਪ ਝਾਤੀ ਮਾਰ ਲਵੇ ਕਿ ਉਹ ਆਜ਼ਾਦੀ ਚਾਹੁੰਦੀ ਹੈ ਜਾਂ ਗੁਲਾਮੀ ਚਾਹੁੰਦੀ ਹੈ ਜਾਂ ਉਹ ਛਿੱਤਰਾਂ ਦੀ ਯਾਰ ਹੈ। ਉਹਨਾਂ ਕਿਹਾ ਕਿ ਅਮਨ ਤੇ ਸ਼ਾਂਤੀ ਨਾਲ ਖੜਾ ਹੋ ਕੇ ਹਿੰਦੂਤਵ ਦਾ ਮੁਕਾਬਲਾ ਕਰਨਾ ਹੈ ਜਾਂ ਨਹੀਂ ਕਰਨਾ।
- ਮਸ਼ਹੂਰ ਲੇਖਿਕਾ ਅਰੁੰਧਤੀ ਰਾਏ 'ਤੇ UAPA ਦੇ ਤਹਿਤ ਚਲਾਇਆ ਜਾਵੇਗਾ ਮੁਕੱਦਮਾ, ਦਿੱਲੀ LG ਨੇ ਮਨਜ਼ੂਰੀ ਦਿੱਤੀ - Author Arundhati Roy Case
- ਅੱਜ ਬਾਬਾ ਦੀਪ ਸਿੰਘ ਸ਼ਹੀਦ ਗੰਜ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ - Sri Guru Hargobind Sahib
- ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਰੇਟਾਂ ਵਿੱਚ ਵਾਧਾ ਕਰਨਾ ਹੈ ਬਹੁਤ ਮਾੜੀ ਗੱਲ :- ਅੰਮ੍ਰਿਤਸਰ ਵਾਸੀ - Increase electricity rates
ਆਪਣੇ ਪੁੱਤਰਾਂ ਨੂੰ ਬਚਾਉਣ ਲਈ ਲੜੀ ਜਾਵੇਗੀ ਲੜਾਈ :ਉਥੇ ਹੀ ਇਸ ਮੌਕੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਕਿਸੇ ਵਕੀਲ ਜਾਂ ਦਲੀਲ ਦੀ ਲੋੜ ਨਹੀਂ ਹੈ। ਅਸੀਂ ਆਪਣੀ ਫਾਈਲ ਉਸ ਰੱਬ ਅੱਗੇ ਲਗਾਈ ਹੈ, ਜਿਸ ਨੇ ਅੱਧੇ ਲੋਕਾਂ ਦੇ ਚਿਹਰਿਆਂ ਨੂੰ ਨੰਗਾ ਕਰ ਦਿੱਤਾ ਹੈ ਤੇ ਬਾਕੀ ਜਿਹੜੇ ਰਹਿੰਦੇ ਹਨ ਉਹਨਾਂ ਨੂੰ ਵੀ ਜਲਦੀ ਨੰਗਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਅਸੀਂ ਬਾਕੀ ਰਹਿੰਦੇ ਆਪਣੇ ਸਿੱਖ ਪੁੱਤ ਬਚਾ ਲਈਏ ਨਹੀਂ ਤੇ ਸਰਕਾਰ ਨੇ ਉਹ ਵੀ ਮਰਵਾ ਦੇਣੇ ਹਨ। ਉਹਨਾਂ ਕਿਹਾ ਕਿ ਸਰਕਾਰ ਸਿੱਖਾਂ ਦੇ ਪਿੱਛੇ ਹੱਥ ਧੋ ਕੇ ਪਈ ਹੋਈ ਹੈ, ਜਿਹੜੇ ਸਿੱਖ ਆਪਣੇ ਦੇਸ਼ ਦੀ ਜਾਂ ਆਪਣੇ ਸਿੱਖ ਕੌਮ ਦੇ ਲਈ ਆਜ਼ਾਦੀ ਚਾਹੁੰਦੇ ਹਨ, ਉਹਨਾਂ ਨੂੰ ਮਾਰ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਸਾਡਾ ਪੁੱਤ ਮਰਨ ਵਾਲਾ ਨਹੀਂ ਸੀ ਪਰ ਸਰਕਾਰ ਨੇ ਉਸ ਨੂੰ ਕਤਲ ਕਰ ਦਿੱਤਾ। ਅੱਜ ਸਾਰੀ ਸਿੱਖ ਸੰਗਤ ਉਸ ਦੇ ਭੋਗ ਦੇ ਵਿੱਚ ਸ਼ਾਮਿਲ ਹੋਈ ਹੈ ਅਤੇ ਅਸੀਂ ਸਭ ਦਾ ਧੰਨਵਾਦ ਕਰਦੇ ਹਾਂ।