ਪੰਜਾਬ

punjab

ETV Bharat / state

ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਵਸ; ਪ੍ਰਸ਼ਾਸ਼ਨ ਰਿਹਾ ਗੈਰ ਹਾਜਿਰ, ਪਿੰਡ ਵਾਸੀ ਲੜ ਰਹੇ ਸ਼ਹੀਦ ਦਾ ਦਰਜਾ ਦਿਵਾਉਣ ਦੀ ਲੜਾਈ - birthday of Shaheed Kartar Singh - BIRTHDAY OF SHAHEED KARTAR SINGH

Shaheed Kartar Singh Sarabha: ਲੁਧਿਆਣਾ ਵਿੱਚ ਸਥਿਤ ਪਿੰਡ ਸਰਾਭਾ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਪਿੰਡ ਵਾਸੀਆਂ ਨੇ, ਤਾਂ ਪੂਰੀ ਜ਼ਿੰਮੇਵਾਰੀ ਨਾਲ ਮਨਾਇਆ, ਪਰ ਪਿੰਡ ਵਾਸੀਆਂ ਮੁਤਾਬਿਕ ਸਰਕਾਰ ਵੋਟਾਂ ਦੇ ਮਾਹੌਲ ਵਿੱਚ ਸ਼ਹੀਦ ਨੂੰ ਵਿਸਾਰ ਗਈ ਹੈ।

GOVERNMENT FORGOT THE BIRTHDA
ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਵਸ (ਲੁਧਿਆਣਾ ਰਿਪੋਟਰ)

By ETV Bharat Punjabi Team

Published : May 24, 2024, 3:21 PM IST

ਪਿੰਡ ਵਾਸੀ ਲੜ ਰਹੇ ਸ਼ਹੀਦ ਦਾ ਦਰਜਾ ਦਵਾਉਣ ਦੀ ਲੜਾਈ (ਲੁਧਿਆਣਾ ਰਿਪੋਟਰ)

ਲੁਧਿਆਣਾ:ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿਖੇ ਅੱਜ ਸ਼ਹੀਦ ਸਰਾਭਾ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਜਿੱਥੇ ਪਿੰਡ ਦੇ ਸਪੋਰਟਸ ਕਲੱਬ ਅਤੇ ਪਿੰਡ ਦੇ ਲੋਕਾਂ ਵੱਲੋਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ ਹਨ ਤਾਂ ਉੱਥੇ ਹੀ ਪਿੰਡ ਦੇ ਲੋਕਾਂ ਨੇ ਇਸ ਸਮਾਗਮ ਨੂੰ ਸੂਬਾ ਪੱਧਰੀ ਨਾ ਮਨਾਏ ਜਾਣ ਉੱਤੇ ਵੀ ਸਰਕਾਰ ਵਿਰੁੱਧ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰਾਂ ਵੱਡੇ ਐਲਾਨ ਕਰਦੀਆਂ ਹਨ, ਪਰ ਹਾਲੇ ਤੱਕ ਸ਼ਹੀਦ ਕਰਤਾਰ ਸਿੰਘ ਸਰਾਭੇ ਨੂੰ ਕੌਮੀ ਸ਼ਹੀਦ ਦਾ ਦਰਜਾ ਵੀ ਨਹੀਂ ਦਿੱਤਾ ਗਿਆ ਹੈ।




ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਅਹਿਮ ਭੂਮਿਕਾ:ਗੱਲਬਾਤ ਕਰਦਿਆਂ ਪਿੰਡ ਵਾਸੀ ਅਜੀਤ ਸਿੰਘ ਨੇ ਕਿਹਾ ਕਿ ਉਹ ਸਪੋਰਟਸ ਕਲੱਬ ਸਰਾਭਾ ਦੇ ਮੈਂਬਰ ਨੇ ਅਤੇ ਹਮੇਸ਼ਾ ਦੀ ਤਰ੍ਹਾਂ ਉਨ੍ਹਾਂ ਦੇ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਹੈ। ਇਸ ਦੌਰਾਨ ਉਹਨਾਂ ਜ਼ਿਕਰ ਕੀਤਾ ਕਿ ਕਰਤਾਰ ਸਿੰਘ ਸਰਾਭਾ ਜੀ ਨੇ ਸਭ ਤੋਂ ਛੋਟੀ ਉਮਰ ਦੇ ਵਿੱਚ ਸ਼ਹੀਦੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਵਿਦੇਸ਼ ਪੜ੍ਹਾਈ ਕਰਨ ਦੇ ਲਈ ਗਏ ਸੀ ਅਤੇ ਉਸ ਤੋਂ ਬਾਅਦ ਗਦਰ ਲਹਿਰ ਦੇ ਸੰਪਰਕ ਵਿੱਚ ਆਏ ਅਤੇ ਉਨਾਂ ਵੱਲੋਂ 1913 ਵਿੱਚ ਵਾਪਸ ਪਰਤਣ ਉੱਤੇ ਪੂਰੀ ਤਰ੍ਹਾਂ ਗਦਰ ਲਹਿਰ ਦੇ ਨਾਲ ਮਿਲ ਕੇ ਸੇਵਾ ਕੀਤੀ ਗਈ ਅਤੇ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਰਹੀ ਹੈ।

ਸਰਕਾਰ ਨੇ ਵਿਸਾਰੇ ਸ਼ਹੀਦ: ਉਹਨਾਂ ਕਿਹਾ ਕਿ ਬੇਸ਼ੱਕ ਲੀਡਰ ਆਉਂਦੇ ਨੇ ਅਤੇ ਵੱਡੇ ਐਲਾਨ ਕਰਦੇ ਨੇ ਪਰ ਹਾਲੇ ਤੱਕ ਉਹਨਾਂ ਦਾ ਕੋਈ ਵੀ ਸਮਾਗਮ ਜ਼ਿਲ੍ਹਾ ਪ੍ਰਸ਼ਾਸਨ ਜਾ ਸਰਕਾਰ ਵੱਲੋਂ ਨਹੀਂ ਕਰਵਾਇਆ ਗਿਆ। ਇਸ ਦੌਰਾਨ ਉਹਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਕੌਮੀ ਸ਼ਹੀਦ ਦੇ ਦਰਜੇ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਸ਼ਹੀਦਾਂ ਨੂੰ ਸ਼ਹੀਦ ਦਾ ਦਰਜਾ ਦਵਾਉਣ ਦੇ ਲਈ ਵੀ ਲੜਾਈ ਲੜਨੀ ਪੈ ਰਹੀ ਹੈ। ਜਦੋਂ ਚੋਣਾਂ ਹੁੰਦੀਆਂ ਹਨ ਉਦੋਂ ਜਰੂਰ ਵਾਅਦੇ ਅਤੇ ਦਾਅਵੇ ਕੀਤੇ ਜਾਂਦੇ ਹਨ, ਪਰ ਸਮੇਂ ਦੀਆਂ ਸਰਕਾਰਾਂ ਜਦੋਂ ਬਦਲਦੀਆਂ ਹਨ ਸੱਤਾ ਵਿੱਚ ਆਉਂਦੀਆਂ ਹਨ ਉਦੋਂ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਜਦਕਿ ਸਰਕਾਰਾਂ ਲੋਕਾਂ ਨੂੰ ਸ਼ਹੀਦਾਂ ਦੇ ਕਦਮਾਂ ਉੱਤੇ ਚੱਲਣ ਦਾ ਸੁਨੇਹੇ ਦਿੰਦੀਆਂ ਹਨ।

ABOUT THE AUTHOR

...view details