ਪੰਜਾਬ

punjab

ETV Bharat / state

ਪਾਕਿਸਤਾਨ ਵਿਖੇ ਵਿਸਾਖੀ ਮਨਾਉਣ ਗਿਆ ਸਿੱਖ ਸੰਗਤ ਦਾ ਜਥਾ ਪਰਤਿਆ ਭਾਰਤ, ਅਟਾਰੀ ਵਾਹਗਾ ਸਰਹੱਦ ਰਾਹੀਂ ਹੋਈ ਵਾਪਸੀ - Sikh Sangat returned back

ਵਿਸਾਖੀ ਵਾਲੇ ਦਿਨ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2481 ਸੰਗਤਾਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਕੀਤਾ ਗਿਆ ਸੀ। ਇਹ ਜਥਾ 10 ਦਿਨ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ ਮੁੜ ਅਟਾਰੀ ਸਰਹੱਦ ਰਾਹੀਂ ਵਾਪਸ ਭਾਰਤ ਪਰਤਿਆ ਹੈ।

celebrate Baisakhi
ਪਾਕਿਸਤਾਨ ਵਿਖੇ ਵਿਸਾਖੀ ਮਨਾਉਣ ਗਿਆ ਸਿੱਖ ਸੰਗਤ ਦਾ ਜਥਾ ਪਰਤਿਆ ਵਾਪਸ

By ETV Bharat Punjabi Team

Published : Apr 22, 2024, 3:44 PM IST

Updated : Apr 22, 2024, 6:40 PM IST

ਸੰਗਤ

ਅੰਮ੍ਰਿਤਸਰ:ਖਾਲਸਾ ਸਾਜਣਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਵਿਸਾਖੀ ਦਾ ਤਿਉਹਾਰ ਮਨਾ ਕੇ ਵਾਪਸ ਪਰਤਿਆ। ਵਾਪਿਸ ਪਰਤੀ ਸੰਗਤ ਨੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਉਹ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਪਰਤੇ ਹਨ ਅਤੇ ਬਹੁਤ ਖੁਸ਼ੀ ਹੈ ਕਿ ਪਾਕਿਸਤਾਨ ਦੀ ਧਰਤੀ ਉੱਤੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਕੇ ਆਏ ਹਨ ਅਤੇ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ।

ਇੱਕ ਸ਼ਰਧਾਲੂ ਦੀ ਹੋਈ ਮੌਤ: ਤਹਾਨੂੰ ਦੱਸ ਦਈਏ ਕੀ 13 ਅਪ੍ਰੈਲ ਨੂੰ ਇਹ ਜਥਾ ਸ਼੍ਰੋਮਣੀ ਕਮੇਟੀ ਵੱਲੋਂ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਭੇਜਿਆ ਗਿਆ ਸੀ। 2481 ਸ਼ਰਧਾਲੂਆਂ ਦਾ ਇਹ ਜਥਾ ਆਪਣੇ ਗੁਰੂਧਾਮਾਂ ਦੇ ਦਰਸ਼ਨ ਅਤੇ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਗਿਆ ਸੀ। ਜਥੇ ਦੇ ਨਾਲ਼ ਗਏ ਪਟਿਆਲਾ ਦੇ ਇੱਕ ਸ਼ਰਧਾਲੂ ਜਿਸ ਦਾ ਨਾਂ ਜੰਗੀਰ ਸਿੰਘ ਸੀ ਉਸ ਦੀ ਲਾਹੌਰ ਵਿੱਚ ਹੀ ਦੇਰ ਰਾਤ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ ਗਈ ਸੀ, ਇਸ ਸਬੰਧੀ ਜਾਣਕਾਰੀ ਐੱਸਜੀਪੀਸੀ ਮੈਂਬਰ ਨੇ ਦਿੱਤੀ।

ਸੁਰੱਖਿਆ ਦੇ ਸਖ਼ਤ ਪ੍ਰਬੰਧ: ਸ਼ਰਧਾਲੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਸਰਕਾਰਾਂ ਦੇ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਦੇ ਕਰਨ ਸਾਨੂੰ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਸਰਕਾਰ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਅਟਾਰੀ-ਵਾਹਗਾ ਸਰਹੱਦ ਉੱਤੇ ਕੁੱਝ ਸ਼ਰਧਾਲੂਆਂ ਨੇ ਕਿਹਾ ਕਿ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕੀ ਗੁਰੂਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵੀਜ਼ੇ ਲਗਾਏ ਜਾਣ ਤਾਂ ਜੋ ਹੋਰ ਸ਼ਰਧਾਲੂ ਆਪਣੇ ਗੁਰਧਾਮਾਂ ਦੇ ਦਰਸ਼ਣ ਦੀਦਾਰ ਕਰ ਸਕਣ।

Last Updated : Apr 22, 2024, 6:40 PM IST

ABOUT THE AUTHOR

...view details