ਪੰਜਾਬ

punjab

ETV Bharat / state

ਗਰਮੀ ਨੇ ਤੋੜੇ ਪਿਛਲੇ 10 ਸਾਲਾਂ ਦੇ ਰਿਕਾਰਡ, ਲੋਕ ਹੋਏ ਹਾਲੋ-ਬੇਹਾਲ - Weather Update - WEATHER UPDATE

Weather Update : ਮੌਸਮ ਨੂੰ ਲੈ ਕੇ ਮੌਸਮ ਵਿਗਿਆਨੀ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ, ਲੁਧਿਆਣਾ ਵਿੱਚ ਗਰਮੀ ਨੇ ਪਿਛਲੇ 10 ਸਾਲਾਂ ਦੇ ਰਿਕਾਰਡ ਤੋੜੇ ਹਨ ਅਤੇ 42.4 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ ।

WEATHER UPDATE
ਗਰਮੀ ਨੇ ਤੋੜੇ 10 ਸਾਲਾਂ ਦੇ ਰਿਕਾਰਡ (ETV Bharat Ludhiana)

By ETV Bharat Punjabi Team

Published : May 17, 2024, 1:21 PM IST

ਗਰਮੀ ਨੇ ਤੋੜੇ 10 ਸਾਲਾਂ ਦੇ ਰਿਕਾਰਡ (ETV Bharat Ludhiana)

ਲੁਧਿਆਣਾ :ਦੇਸ਼ ਭਰ ਵਿੱਚ ਲਗਾਤਾਰ ਗਰਮੀ ਦਾ ਪ੍ਰਕੋਪ ਵਧ ਰਿਹਾ ਹੈ। ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਜਿਆਦਾ ਰਿਕਾਰਡ ਕੀਤਾ ਜਾ ਰਿਹਾ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਬੀਤੇ ਦਿਨ ਕਈ ਜਗ੍ਹਾ ਉੱਪਰ ਤਾਪਮਾਨ 44 ਡਿਗਰੀ ਰਿਕਾਰਡ ਕੀਤਾ ਗਿਆ। ਅਤੇ ਆਉਣ ਵਾਲੇ ਦਿਨਾਂ ਵਿੱਚ ਇੱਕ ਤੋਂ ਦੋ ਡਿਗਰੀ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਗਿਆਨੀਆਂ ਵੱਲੋਂ ਆਉਣ ਵਾਲੇ ਦਿਨਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਸਿੱਧੀ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਗਰਮੀ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜਿਆ : ਪੀਏਯੂ ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਹੈ। ਉਹਨਾਂ ਨੇ ਕਿਹਾ ਕਿ ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਜਿਆਦਾ ਰਿਕਾਰਡ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ। ਉਹਨਾਂ ਨੇ ਕਿਹਾ ਕਿ ਲੁਧਿਆਣਾ ਵਿੱਚ ਗਰਮੀ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜਿਆ ਹੈ। ਲੁਧਿਆਣਾ ਵਿੱਚ ਸਭ ਤੋਂ ਵੱਧ ਤਾਪਮਾਨ 42.4 ਡਿਗਰੀ 10 ਸਾਲ ਬਾਅਦ ਨੋਟ ਕੀਤਾ ਗਿਆ ਹੈ।

ਪਵਨੀਤ ਕੌਰ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਆਮ ਨਾਲੋਂ ਤਾਪਮਾਨ ਜਿਆਦਾ ਰਿਕਾਰਡ ਕੀਤਾ ਜਾ ਰਿਹਾ ਹੈ ਉੱਥੇ ਹੀ ਬਠਿੰਡਾ ਵਿੱਚ ਪੰਜਾਬ ਦੇ ਜਿਲ੍ਹਿਆਂ ਵਿੱਚ ਸਭ ਤੋਂ ਜਿਆਦਾ 44 ਡਿਗਰੀ ਤਮਮਾਨ ਰਿਕਾਰਡ ਕੀਤਾ ਗਿਆ ਹੈ। ਉਨਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ ਉੱਥੇ ਹੀ ਲੋਕਾਂ ਨੂੰ ਗਰਮੀ ਤੋਂ ਧਿਆਨ ਰੱਖਣਾ ਚਾਹੀਦਾ ਹੈ। ਗਰਮੀ ਤੋਂ ਬਚਣ ਵਾਸਤੇ ਸਿਰ ਢੱਕ ਕੇ ਹੀ ਬਾਹਰ ਨਿਕਲਣਾ ਚਾਹੀਦਾ ਹੈ ਅਤੇ ਦੁਪਹਿਰ ਦੇ ਸਮੇਂ ਖਾਸ ਤੌਰ ਦੇ ਧੁੱਪ ਤੋਂ ਬਚਾਅ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਗਰਮੀ ਤੋਂ ਬਚਣ ਵਾਸਤੇ ਸਿਰ ਢੱਕ ਕੇ ਰੱਖਣਾ ਚਾਹੀਦਾ ਹੈ ਤੇ ਬਾਰ-ਬਾਰ ਪਾਣੀ ਜਾਂ ਫਿਰ ਤਰਲ ਪਦਾਰਥ ਪੀਣਾ ਚਾਹੀਦਾ ਹੈ ।

ABOUT THE AUTHOR

...view details