ਪੰਜਾਬ

punjab

ETV Bharat / state

ਮੈਡਲ ਲੈ ਕੇ ਗੁਰੂ ਘਰ ਪਹੁੰਚੀ ਹਾਕੀ ਟੀਮ,ਨੀਲੀਆਂ ਦਸਤਾਰਾਂ ਸਜਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ - Hockey team at Sri Darbar Sahib - HOCKEY TEAM AT SRI DARBAR SAHIB

ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਭਾਰਤੀ ਟੀਮ ਦੇ ਖਿਡਾਰੀ ਆਉਂਦਿਆਂ ਹੀ ਸਿੱਧੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰੂਘਰ ਵਿੱਚ ਮੱਥਾ ਟੇਕਿਆ ਅਤੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

The Indian hockey team saluted at Sri Darbar Sahib, SGPC Chief welcomed the team
ਮੈਡਲ ਲੈ ਕੇ ਗੁਰੂ ਘਰ ਪਹੁੰਚੀ ਹਾਕੀ ਟੀਮ,ਨੀਲੀਆਂ ਦਸਤਾਰਾਂ ਸਜਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ (Amritsar reporter)

By ETV Bharat Punjabi Team

Published : Aug 11, 2024, 12:26 PM IST

ਨੀਲੀਆਂ ਦਸਤਾਰਾਂ ਸਜਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ (Amritsar reporter)

ਅੰਮ੍ਰਿਤਸਰ :ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਧਮਾਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਉਪਰੰਤ ਟੀਮ ਸਿੱਧਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੂੰਚੀ। ਖਿਡਾਰੀਆਂ ਨੇ ਨੀਲੀਆਂ ਦਸਤਾਰਾਂ ਸਜਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਥੇ ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਭਾਰਤੀ ਹਾਕੀ ਟੀਮ ਨੇ ਨੈਸ਼ਨਲ ਸਟੇਡੀਅਮ ਦਾ ਦੌਰਾ ਕੀਤਾ ਅਤੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਟ ਕੀਤੀ।

ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ: ਦੱਸਣਯੋਗ ਹੈ ਕਿ ਅੱਜ ਅੰਮ੍ਰਿਤਸਰ ਵਿਖੇ ਵਰ੍ਹਦੇ ਮੀਂਹ 'ਚ ਪੰਜਾਬ ਦੇ ਸ਼ੇਰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਸਨ। ਜਿਥੇ ਉਹਨਾਂ ਦੇ ਚਾਹੁਣ ਵਾਲਿਆਂ, ਪਰਿਵਾਰਿਕ ਮੈਂਬਰਾਂ ਅਤੇ ਨਾਲ ਹੀ ਮੰਤਰੀਆਂ ਨੇ ਵੀ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ । ਭਾਰਤੀ ਖਿਡਾਰੀਆਂ ਦਾ ਇੰਤਜ਼ਾਰ ਕਰਨ ਲਈ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ। ਇਸ ਤੋਂ ਇਲਾਵਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਟੀਮ ਦਾ ਸਵਾਗਤ ਕਰਨ ਪਹੁੰਚੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਹਾਕੀ ਟੀਮ ਦਾ ਸਵਾਗਤ ਕੀਤਾ ਗਿਆ। ਖਿਡਾਰੀਆਂ ਨੂੰ ਸਿਰੋਪਾਓ ਭੇਂਟ ਕੀਤੇ ਅਤੇ ਨਾਲ ਹੀ ਸ੍ਰੀ ਹਰਮੰਦਿਰ ਸਾਹਿਬ ਦੀ ਪ੍ਰਤਿਮਾ ਭੇਂਟ ਕੀਤੀ।

ਪੰਜਾਬ ਦਾ ਨਾਮ ਦੁਨੀਆ 'ਚ ਰੋਸ਼ਨ:ਇਸ ਮੌਕੇ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਨੇ ਕਿਹਾ ਕਿ ਟੀਮ ਨੇ ਪੂਰੀ ਮਿਹਨਤ ਲਾਈ ਹੈ ਤਾਂ ਇਹ ਮੈਡਲ ਹਾਸਿਲ ਹੋਇਆ ਹੈ। ਉਹਨਾਂ ਕਿਹਾ ਕਿ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਹੀ ਟੀਮ ਮਿਹਨਤ ਕਰੇਗੀ ਅਤੇ ਪੰਜਾਬ ਦਾ ਨਾਮ ਦੁਨੀਆ 'ਚ ਰੋਸ਼ਨ ਕਰੇਗੀ। ਨਾਲ ਹੀ ਉਹਨਾਂ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ੇ ਅਤੇ ਬੁਰੀਆਂ ਆਦਤਾਂ ਛੱਡ ਕੇ ਖੇਡਾਂ ਵੱਲ ਵਧਣਾ ਚਾਹੀਦਾ ਹੈ। ਜਿਸ ਤਰ੍ਹਾਂ ਅੱਜ ਅਸੀਂ ਮਿਹਨਤ ਕਰਕੇ ਨਾਮ ਰੋਸ਼ਨ ਕੀਤਾ ਹੈ ਕੱਲ ਨੂੰ ਹੋਰ ਨੌਜਵਾਨ ਵੀ ਇਹ ਮਾਨ ਪ੍ਰਾਪਤ ਕਰਨ ਇਹ ਸਾਡੀ ਇੱਛਾ ਹੈ ਅਤੇ ਇਸ ਵਿਚ ਸਰਕਾਰਾਂ ਨੂੰ ਵੀ ਯੋਗਦਾਨ ਦੇਣ ਦੀ ਲੋੜ ਹੈ।

ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਹਨ। ਜਿਨ੍ਹਾਂ ਦੇ ਮਾਪੇ ਵੀ ਉਨ੍ਹਾਂ ਨੂੰ ਲੈਣ ਲਈ ਸਵੇਰ ਤੋਂ ਹੀ ਏਅਰਪੋਰਟ ਪਹੁੰਚੇ ਸਨ । ਇਹ ਪਲ ਭਾਵੁਕ ਸੀ। ਹਾਕੀ ਟੀਮ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ।

ABOUT THE AUTHOR

...view details