ਪੰਜਾਬ

punjab

ETV Bharat / state

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ - Sri akal takhat sahib

ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ। ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ।

The injured holy figure was decorated for the darshan of the congregation in amritsar
ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ (amritsar)

By ETV Bharat Punjabi Team

Published : May 26, 2024, 2:06 PM IST

ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ (amritsar)

ਅੰਮ੍ਰਿਤਸਰ:ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ| ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ।

6 ਜੂਨ ਤੱਕ ਦਰਸ਼ਨ ਕਰ ਸਕਣਗੀਆਂ ਸੰਗਤਾਂ:ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਕਸਾਨੀ ਇਮਾਰਤ ਦਾ ਮਾਡਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸੁਸ਼ੋਭਿਤ ਕੀਤਾ ਗਿਆ ਹੈ।

ਜ਼ਖ਼ਮੀ ਪਾਵਨ ਸਰੂਪ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ: ਗੋਲੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੇਵਾ ਨਿਭਾਈ, ਜਦਕਿ ਇਸ ਬਾਰੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਜਾਣਕਾਰੀ ਦਿੱਤੀ। ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਜ਼ਖ਼ਮੀ ਪਾਵਨ ਸਰੂਪ ਸਿੱਖ ਕੌਮ ’ਤੇ ਹੋਏ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੂੰ ਦੇਖ ਕੇ ਹਰ ਮਨੁੱਖ ਦਾ ਹਿਰਦਾ ਪੀੜਾ ਨਾਲ ਭਰ ਜਾਂਦਾ ਹੈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਫ਼ੌਜੀ ਹਮਲਾ ਕਰਕੇ ਜੋ ਵਹਿਸ਼ੀਆਨਾ ਕਾਰਾ ਕੀਤਾ ਸੀ, ਸਿੱਖ ਕੌਮ ਉਸ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਨਾ ਹੀ ਇਸ ਦੇ ਗੁਨਾਹਗਾਰਾਂ ਨੂੰ ਬਖ਼ਸ਼ਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 40 ਸਾਲ ਬੀਤਣ ਬਾਅਦ ਵੀ ਸਿੱਖਾਂ ਦੇ ਜ਼ਖ਼ਮ ਅੱਲ੍ਹੇ ਹਨ। ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਕਰੂਰਕਾਰੇ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣਾ ਜ਼ਰੂਰੀ ਹੈ, ਜਿਸ ਲਈ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਹਰ ਸਾਲ ਦਰਸ਼ਨ ਕਰਵਾਏ ਜਾਂਦੇ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਘੱਲੂਘਾਰਾ ਹਫ਼ਤੇ ਦੌਰਾਨ ਜੂਨ 1984 ਦੇ ਸ਼ਹੀਦਾਂ ਨੂੰ ਸਤਿਕਾਰ ਦੇਣ ਲਈ ਹਰ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕਰਕੇ ਤਤਕਾਲੀ ਸਰਕਾਰ ਦੇ ਇਸ ਘਿਨੌਣੇ ਕਾਰੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ।

ABOUT THE AUTHOR

...view details