ਖੇਤੀਬਾੜੀ ਵਿਭਾਗ ਨੂੰ ਦਿੱਤੀਆਂ ਹਦਾਇਤਾਂ (ETV Bharat (ਪੱਤਰਕਾਰ, ਬਠਿੰਡਾ)) ਬਠਿੰਡਾ: ਝੋਨੇ ਦੀ ਪਰਾਲੀ ਹਰ ਵਾਰ ਪੰਜਾਬ ਵਿੱਚ ਰਾਜਨੀਤਿਕ ਮੁੱਦਾ ਬਣਦੀ ਹੈ। ਸਰਕਾਰ ਵੱਲੋਂ ਪਰਾਲੀ ਦੇ ਪ੍ਰਬੰਧ ਨੂੰ ਲੈ ਕੇ ਕਿਸਾਨਾਂ ਨੂੰ ਸਬਸਿਡੀ ਤੇ ਮਸ਼ੀਨਾਂ ਉਪਲਬਧ ਕਰਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਕੁਝ ਹੀ ਦਿਨਾਂ ਵਿੱਚ ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ ਹੋ ਜਾਵੇਗੀ। ਪਰ ਪੰਜਾਬ ਸਰਕਾਰ ਲਈ ਝੋਨੇ ਦੀ ਪਰਾਲੀ ਫਿਰ ਤੋਂ ਇੱਕ ਵੱਡੀ ਸਰਦਰਦੀ ਬਣ ਕੇ ਸਾਹਮਣੇ ਖੜੀ ਹੈ। ਇਸ ਪਰਾਲੀ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਅੱਗੇਤੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ
ਖੇਤੀਬਾੜੀ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਅਪੀਲ ਕੀਤੀ ਜਾ ਰਹੀ ਹੈ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਪੰਜਾਬ ਵਿੱਚ ਹਰ ਸਾਲ ਝੋਨੇ ਦੀ ਕਟਾਈ ਤੋਂ ਬਾਅਦ ਉਸ ਦੇ ਰਹਿੰਦ-ਖੂੰਦ ਨੂੰ ਕਿਸਾਨਾਂ ਦੁਆਰਾ ਅੱਗ ਲਾ ਕੇ ਸਾੜਿਆ ਜਾਂਦਾ ਹੈ। ਜਿਸ ਨਾਲ ਜਿੱਥੇ ਪ੍ਰਦੂਸ਼ਣ ਫੈਲਦਾ ਹੈ।
ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ
ਉੱਥੇ ਹੀ ਬਿਮਾਰੀਆਂ ਨੂੰ ਸੱਦਾ ਦਿੱਤਾ ਜਾਂਦਾ ਹੈ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਸਾੜਨ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਤਾਂ ਜੋ ਵਾਤਾਵਰਨ ਨੂੰ ਬਚਾਇਆ ਜਾ ਸਕੇ। ਇਸ ਸਬੰਧ ਵਿੱਚ ਖੇਤੀਬਾੜੀ ਵਿਭਾਗ ਦੇ ਮਾਹਰਾਂ ਵੱਲੋਂ ਟੀਮਾਂ ਬਣਾ ਕੇ ਪਿੰਡਾਂ ਦੇ ਵਿੱਚ ਕਿਸਾਨਾਂ ਨੂੰ ਵੱਡੇ ਪੱਧਰ ਤੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਕਿਉਂਕਿ ਪਰਾਲੀ ਸਾੜਨ ਤੇ ਵਾਤਾਵਰਨਤਾ ਦੂਸਤ ਹੁੰਦਾ ਹੀ ਹੈ। ਉੱਥੇ ਹੀ ਦਮੇ ਦੇ ਮਰੀਜ਼ ਅਤੇ ਅੱਖਾਂ ਦੀਆਂ ਬਿਮਾਰੀਆਂ ਦਾ ਕਿ ਆਪ ਲੋਗ ਕੌਣ ਵਧਣ ਦੀ ਸੰਭਾਵਨਾ ਜਿਆਦੇ ਹੋ ਜਾਂਦੀ ਹੈ।
ਪਰਾਲੀ ਦੇ ਰੱਖ-ਰਖਾਵ ਲਈ ਸਬਸਿਡੀ ਵਾਲੇ ਸੰਧਾਂ ਲਈ ਅਰਜ਼ੀਆਂ ਦਿੱਤੀਆਂ
ਮੁੱਖ ਖੇਤੀਬਾੜੀ ਅਫਸਰ ਮਨਜਿੰਦਰ ਸਿੰਘ ਦਾ ਕਹਿਣਾ ਹੈ ਕਿ ਸਾਡੇ ਵੱਲੋਂ ਜਿਲਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਵਿੱਚ ਕਲਸਟਰ ਬਣਾ ਕੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾਂ ਸਾੜਨ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਜਿਨਾਂ ਕੋਲ ਖੇਤੀਬਾੜੀ ਦੇ ਸੰਦਾਂ ਦੀ ਘਾਟ ਹੈ। ਉੱਥੇ ਸਰਕਾਰ ਦੁਆਰਾ ਸੰਦ ਉਪਲਬਧ ਕਰਾਏ ਗਏ ਹਨ। ਇਸ ਵਾਰ ਕਿਸਾਨਾਂ ਵੱਲੋਂ ਪਰਾਲੀ ਦੇ ਰੱਖ-ਰਖਾਵ ਲਈ ਸਬਸਿਡੀ ਵਾਲੇ ਸੰਧਾਂ ਲਈ ਅਰਜ਼ੀਆਂ ਦਿੱਤੀਆਂ ਗਈਆਂ ਸਨ।
ਪਰਾਲੀ ਦੀ ਸੰਭਾਲ ਲਈ ਮਸ਼ੀਨਰੀ ਉਪਲੱਬਧ ਕਰਵਾ ਕੇ ਦੇਵੇਗਾ
ਇਸ ਤੋਂ ਇਲਾਵਾ ਜਿੰਨਾ ਕਿਸਾਨਾਂ ਵੱਲੋਂ ਸਬਸਿਡੀ ਵਾਲੀ ਮਸ਼ੀਨਰੀ ਨਹੀਂ ਖਰੀਦੀ ਗਈ ਅਤੇ ਉਹ ਪਰਾਲੀ ਨੂੰ ਅੱਗ ਨਹੀਂ ਲਗਉਣਾ ਚਾਹੁੰਦੇ ਤਾਂ ਹੋਰ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ਖੇਤੀਬਾੜੀ ਵਿਭਾਗ ਉਨ੍ਹਾਂ ਨੂੰ ਪਰਾਲੀ ਦੀ ਸੰਭਾਲ ਲਈ ਮਸ਼ੀਨਰੀ ਉਪਲੱਬਧ ਕਰਵਾ ਕੇ ਦੇਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਫਿਰ ਉਨ੍ਹਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਮਿੱਤਰ ਕੀੜੇ ਅੱਗ ਦੀ ਭੇਟ ਚੜ ਜਾਂਦੇ ਹਨ
ਮਨਜਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਜੇਕਰ ਉਹ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਮਿੱਤਰ ਕੀੜੇ ਅੱਗ ਦੀ ਭੇਟ ਚੜ ਜਾਂਦੇ ਹਨ ਅਤੇ ਧਰਤੀ ਵਿੱਚ ਫਾਰਸ ਫੋਰਸ ਅਤੇ ਹੋਰ ਤੱਤਾਂ ਦੀ ਘਾਟ ਪੈਦਾ ਹੋ ਜਾਂਦੀ ਹੈ। ਜਿਸ ਕਾਰਨ ਮਿੱਟੀ ਦੀ ਪੈਦਾਵਾਰ ਘਟਦੀ ਹੈ ਖੇਤੀਬਾੜੀ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਇਸ ਵਾਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਸੈਟਲਾਈਟ ਰਾਹੀਂ ਸਾਹਮਣੇ ਆਇਆ ਤਾਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਦੀ ਜ਼ਮੀਨ ਤੇ ਰੈਡ ਐਂਟਰੀ ਕੀਤੀ ਜਾਵੇਗੀ।
ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ
ਹੁਣ ਵੇਖਣਾ ਇਹ ਹੋਵੇਗਾ ਕਿ ਖੇਤੀਬਾੜੀ ਵਿਭਾਗ ਦੇ ਉਪਰਾਲੇ ਨੂੰ ਕਿੰਨਾ ਕੁ ਬੂਰ ਪੈਂਦਾ ਹੈ ਕਿਉਂਕਿ ਕਿਸਾਨਾਂ ਨੂੰ ਹਰ ਸਾਲ ਹੀ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਪਰ ਫਿਰ ਵੀ ਹਰ ਸਾਲ ਵੱਡੀ ਗਿਣਤੀ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਉਂਦੇ ਹਨ ਅਤੇ ਪੁਲਿਸ ਵੱਲੋਂ ਕਈ ਕਿਸਾਨਾਂ ਖਿਲਾਫ ਮਾਮਲੇ ਵੀ ਦਰਜ ਕੀਤੇ ਜਾਂਦੇ ਹਨ।