ਅੰਮ੍ਰਿਤਸਰ:ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਉੱਤੇ ਗੰਭੀਰ ਇਲਜ਼ਾਮ ਲਾਉਂਦਿਆਂ ਆਪਣੀ ਸੇਵਾ ਤੋਂ ਮੁਕਤੀ ਲੈਂਦਿਆ ਅਸਤੀਫ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਅਸਤੀਫ਼ੇ ਨੂੰ ਨਾ-ਮਨਜ਼ੂਰ ਕਰ ਦਿੱਤਾ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਵੀ ਇਸ ਅਸਤੀਫ਼ਾ ਨੂੰ ਮਨਜ਼ੂਰ ਕਰਨ ਲਈ ਆਖਿਆ ਹੈ।
ਗਿਆਨੀ ਰਘਬੀਰ ਸਿੰਘ, ਜਥੇਦਾਰ,ਸ੍ਰੀ ਅਕਾਲ ਤਖ਼ਤ ਸਾਹਿਬ (ETV BHARAT PUNJAB (ਰਿਪੋਟਰ,ਅੰਮ੍ਰਿਤਸਰ)) ਜਥੇਦਾਰ ਦੀ ਚਿਤਾਵਨੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਗਿਆਨੀ ਰਘਬੀਰ ਸਿੰਘ ਦਾ ਅਸਤੀਫ਼ਾ ਨਾ-ਮਨਜ਼ੂਰ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਜੇਕਰ ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਕਾਰਣ ਕਰਕੇ ਅਸਤੀਫ਼ਾ ਮਨਜ਼ੂਰ ਕਰ ਲਿਆ ਜਾਂਦਾ ਹੈ ਤਾਂ ਬਾਕੀ ਵੀ ਸਾਰੇ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਆਪਣਾ ਅਸਤੀਫ਼ਾ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤਾ ਜਾਵੇਗਾ।
ਵਲਟੋਹਾ ਨੂੰ ਲੈਕੇ ਬਿਆਨ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਪਰਿਵਾਰ ਦਾ ਚੀਰ ਹਰਣ ਕਰਨ ਤੱਕ ਦੀਆਂ ਕੋਝੀਆਂ ਗੱਲਾ ਆਖੀਆਂ ਗਈਆਂ ਹਨ ਅਤੇ ਇਹ ਬਰਦਾਸ਼ਤ ਕਰਨ ਯੋਗ ਬਿਲਕੁਲ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਸ਼ਰੇਆਮ ਕੋਝੀਆਂ ਸਾਜ਼ਿਸ਼ਾਂ ਅਤੇ ਹਰਕਤਾਂ ਨੂੰ ਅੰਜਾਮ ਦੇ ਰਹੇ ਹਨ ਜੋ ਕਿ ਸਿੱਖਾਂ ਦਾ ਕਿਰਦਾਰ ਨਹੀਂ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਵੀ ਵਿਦੇਸ਼ਾਂ ਵਿੱਚ ਰਹਿ ਰਹੇ ਹਨ ਅਤੇ ਉੱਥੇ ਬੱਚਿਆਂ ਦੀ ਵੀ ਰੇਕੀ ਕਰਵਾਈ ਗਈ ਹੈ। ਜਥੇਦਾਰ ਨੇ ਆਖਿਆ ਕਿ ਸਿੱਖ ਕੌਮ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੈ ਜਦੋਂ ਸਿੱਖ ਕੌਮ ਦੇ ਆਗੂ ਹੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਇੱਕ ਵਾਰ ਫਿਰ ਦੋਹਰਾਇਆ ਕਿ ਗਿਆਨੀ ਹਰਪ੍ਰੀਤ ਸਿੰਘ ਅਸਤੀਫ਼ਾ ਵਾਪਸ ਲੈਕੇ ਆਪਣੇ ਅਹੁਦੇ ਦੀ ਸੇਵਾ ਸੰਭਾਲਣ ਅਤੇ ਜੋ ਵੀ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਉਸ ਦਾ ਮੂੰਹਤੋੜ ਜਵਾਬ ਵੀ ਜਲਦ ਦਿੱਤਾ ਜਾਵੇਗਾ।