ਪੰਜਾਬ

punjab

ਸਾਂਝੇ ਫਰੰਟ ਬਠਿੰਡਾ ਵੱਲੋਂ ਫੂਕੀ ਗਈ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ - employees and pensioners

By ETV Bharat Punjabi Team

Published : Aug 24, 2024, 3:54 PM IST

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਦਿਹਾਤੀ ਤੇ ਸ਼ਹਿਰੀ ਮੰਡਲਾਂ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਰੋਸ ਮੁਜ਼ਾਹਰੇ ਉਪਰੰਤ ਸਰਕਾਰ ਦੇ ਲਾਰਿਆਂ ਦੀ ਪੰਡ ਸਾੜੀ ਗਈ।

The joint front of employees and pensioners has slandered the leaders of the government
ਸਾਂਝੇ ਫਰੰਟ ਬਠਿੰਡਾ ਵੱਲੋਂ ਫੂਕੀ ਗਈ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ (ਬਠਿੰਡਾ ਪੱਤਰਕਾਰ)

ਫੂਕੀ ਗਈ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ (ਬਠਿੰਡਾ ਪੱਤਰਕਾਰ)


ਬਠਿੰਡਾ:ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਦੀ ਡੰਗ ਟਪਾਊ ਨੀਤੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ । ਇਸ ਤਹਿਤ ਬੀਤੇ ਦਿਨੀਂ ਬਠਿੰਡਾ ਵਿਖੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਝੁਠੇ ਲਾਰਿਆਂ ਦੀ ਪੰਡ ਫੁਕੀ ਗਈ। ਇਸ ਸਬੰਧੀ ਮੀਡੀਆ ਨਾਲ ਗੱਲ ਬਾਤ ਕਰਦਿਆਂ ਮੁਲਾਜ਼ਮ ਗਗਨਦੀਪ ਸਿੰਘ ਭੁੱਲਰ ਨੇ ਆਖਿਆ ਕਿ ਮੁੱਖ ਮੰਤਰੀ ਵੱਲੋਂ ਲਗਾਤਾਰ ਮੀਟਿੰਗਾਂ ਮੁਲਤਵੀ ਕਰਕੇ ਪੰਜਾਬ ਦੇ 7 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ ਹੈ। ਜਿਸ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਵਿਆਪਕ ਰੋਸ ਹੈ। ਸਾਂਝੇ ਫਰੰਟ ਪੰਜਾਬ ਦੇ ਸੱਦੇ ਤੇ ਸਾਂਝਾ ਫਰੰਟ ਬਠਿੰਡਾ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਝੂਠਾਂ ਦੀ ਪੰਡ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਵਾਰ ਵਾਰ ਕਹਿਣ 'ਤੇ ਵੀ ਨਹੀਂ ਦੇ ਰਹੇ ਮਿਲਣ ਦਾ ਸਮਾਂ: ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਮੌਕੇ ਸਾਂਝਾ ਫਰੰਟ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਅੰਦਰ 6 ਜੁਲਾਈ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਦੇ ਐਕਸ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਾਂਝਾ ਫਰੰਟ ਨਾਲ ਪੰਜਾਬ ਦੇ ਮੁੱਖ ਮੰਤਰੀ ਨੇ 1 ਜੁਲਾਈ ਨੂੰ ਕਵਾਨਾ ਕਲੱਬ ਫਗਵਾੜਾ ਵਿਖੇ ਮੀਟਿੰਗ ਕੀਤੀ। ਮੀਟਿੰਗ ਮੌਕੇ ਸਾਂਝਾ ਫਰੰਟ ਦੇ ਆਗੂਆਂ ਤੋਂ ਇਲਾਵਾ ਪੰਜਾਬ ਦੇ ਦੋ ਕੈਬਨਿਟ ਮੰਤਰੀ,ਮੁੱਖ ਸਕੱਤਰ ਅਤੇ ਹੋਰ ਅਧਿਕਾਰੀ ਮੌਕੇ ਤੇ ਮੌਜੂਦ ਸਨ। ਇਸ ਮੌਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਵੱਲੋਂ ਇਹ ਆਖਿਆ ਗਿਆ ਸੀ ਕਿ ਹੁਣ ਚੋਣ ਜਾਬਤਾ ਲੱਗਿਆ ਹੋਇਆ ਹੈ। ਇਸ ਕਰਕੇ ਹੁਣ ਕਿਸੇ ਵੀ ਮੰਗ 'ਤੇ ਐਲਾਨ ਨਹੀਂ ਕੀਤਾ ਜਾ ਸਕਦਾ। ਇਸ ਲਈ ਸਾਂਝਾ ਫਰੰਟ ਨਾਲ ਦੁਬਾਰਾ 25 ਜੁਲਾਈ ਨੂੰ ਠੀਕ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਹੋਵੇਗੀ। ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾਂ 25 ਜੁਲਾਈ ਦੀ ਤੇ ਹੁਣ 2 ਅਗਸਤ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਅਤੇ ਹੁਣ ਇਹ ਮੀਟਿੰਗ 22 ਅਗਸਤ ਤੇ ਪਾ ਦਿੱਤੀ ਗਈ ਹੈ।

ਮੁਲਾਜ਼ਮਾਂ ਨੇ ਕਿਹਾ ਕਿ ਇਸ ਤੋਂ ਇਹ ਜਾਪਦਾ ਹੈ ਕਿ ਸਰਕਾਰ ਲਗਾਤਾਰ ਡੰਗ ਟਪਾਊ ਨੀਤੀ 'ਤੇ ਚੱਲਦੀ ਹੋਈ ਚੋਣ ਜਾਬਤੇ ਦੀ ਉਡੀਕ ਵਿੱਚ ਹੀ ਹੈ, ਅਤੇ ਇਥੋਂ ਇਹ ਵੀ ਜਾਪਦਾ ਹੈ ਕਿ ਸਰਕਾਰ ਕੋਲ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਾਡੀਆਂ ਦਲੀਲਾਂ ਦਾ ਕੋਈ ਜਵਾਬ ਨਹੀਂ ਹੈ। ਜਿਸ ਕਰਕੇ ਸਰਕਾਰ ਮੀਟਿੰਗਾਂ ਤੋਂ ਭੱਜਦੀ ਹੈ। ਇਸ ਲਈ ਸਾਂਝਾ ਫਰੰਟ ਦੇ ਕੀਤੇ ਐਲਾਨ ਮੁਤਾਬਿਕ ਮੁੱਖ ਮੰਤਰੀ ਦੀ ਇਸ ਨੀਅਤ ਦੇ ਖਿਲਾਫ ਪੰਜਾਬ ਸਰਕਾਰ ਦੀਆਂ ਅਰਥੀਆਂ ਅਤੇ ਲਾਰਿਆਂ ਦੀਆਂ ਪੰਡਾਂ ਫੂਕੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਬਿਲਕੁਲ ਵੀ ਗੰਭੀਰ ਨਹੀਂ ਹੈ ਅਤੇ ਇਹ ਸਰਕਾਰ ਲਾਰਾ ਲੱਪਾ ਲਗਾ ਕੇ ਡੰਗ ਟਪਾਈ ਹੀ ਕਰ ਰਹੀ ਹੈ। ਪਰ ਇਸ ਦੇ ਨਤੀਜੇ ਬਹੁਤ ਗੰਭੀਰ ਹੋਣਗੇ।

ABOUT THE AUTHOR

...view details