ਗੁਰਦਾਸਪੁਰ: ਬੀਤੇ ਕੱਲ੍ਹ ਸ਼ੰਭੂ ਬਾਰਡਰ ਕਿਸਾਨੀ ਮੋਰਚੇ ਤੋਂ ਬਾਈਕ ਉੱਤੇ ਸਵਾਰ ਹੋਕੇ ਵਾਪਿਸ ਆਪਣੇ ਪਿੰਡ ਆਦੋਵਲੀ, ਜ਼ਿਲ੍ਹਾ ਗੁਰਦਾਸਪੁਰ ਜਾ ਰਹੇ ਦੋ ਕਿਸਾਨ ਖੰਨਾ ਨੇੜੇ ਨੈਸ਼ਨਲ ਹਾਈਵੇ ਉੱਤੇ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਇਸ ਸੜਕ ਹਾਦਸੇ ਦੌਰਾਨ ਕਿਸਾਨ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਆਡੋਵਾਲੀ, ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੀ ਮੌਤ ਹੋ ਗਈ ਸੀ।
ਅੰਤਿਮ ਰਸਮਾਂ:ਜਿਸ ਤੋਂ ਬਾਅਦ ਅੱਜ ਸਿਵਿਲ ਹਸਪਤਾਲ ਵਿੱਚ ਮ੍ਰਿਤਕ ਕਿਸਾਨ ਸੁਖਵਿੰਦਰ ਸਿੰਘ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਅਤੇ ਉਨ੍ਹਾਂ ਦੇ ਕਿਸਾਨ ਸਾਥੀਆਂ ਵਲੋਂ ਮ੍ਰਿਤਿਕ ਕਿਸਾਨ ਸੁਖਵਿੰਦਰ ਸਿੰਘ ਨੂੰ ਅੰਤਿਮ ਵਿਦਾਇਗੀ ਦਿੰਦਿਆਂ ਉਨ੍ਹਾਂ ਦੀ ਮ੍ਰਿਤਕ ਦੇਹ ਉੱਤੇ ਕਿਸਾਨੀ ਝੰਡਾ ਚੜਾਇਆ ਗਿਆ ਅਤੇ ਕਿਸਾਨੀ ਨਾਅਰਿਆਂ ਦੇ ਨਾਲ ਉਨ੍ਹਾਂ ਦੀਆਂ ਅੰਤਿਮ ਰਸਮਾਂ ਲਈ ਜੱਦੀ ਪਿੰਡ ਰਵਾਨਾ ਕੀਤਾ ਗਿਆ।
ਖਰਚਾ ਸਰਕਾਰ ਦੁਆਰਾ ਕੀਤਾ ਜਾਵੇ: ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੀ ਸਰਕਾਰ ਕੋਲੋਂ ਮੰਗ ਹੈ ਕਿ ਸ਼ਹੀਦ ਦੇ ਪਰਿਵਾਰ ਦਾ ਸਾਰਾ ਕਰਜ਼ਾ ਖਤਮ ਕੀਤਾ ਜਾਵੇ, ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 5 ਲੱਖ ਦੀ ਨਕਦ ਸਹਾਇਤਾ ਰਾਸ਼ੀ ਦਿੱਤੀ ਜਾਵੇ। ਹਾਦਸੇ ਵਿੱਚ ਜ਼ਖਮੀ ਕਿਸਾਨ ਬਲਜੀਤ ਸਿੰਘ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਇਲਾਜ਼ ਦਾ ਸਾਰਾ ਖਰਚਾ ਸਰਕਾਰ ਦੁਆਰਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਅੰਦੋਲਨ ਅਮਿੱਟ ਪੈੜਾਂ ਛੱਡਦੇ ਹੋਏ 143 ਦਿਨ ਵਿੱਚ ਲਗਾਤਾਰ ਜਾਰੀ ਹੈ ਅਤੇ ਜਿਸ ਤਰ੍ਹਾਂ ਵੋਟ ਦੀ ਸਿਆਸਤ ਕਰਨ ਵਾਲੀਆਂ ਪਾਰਟੀਆਂ ਨੂੰ ਕਿਸਾਨ ਮਜ਼ਦੂਰ ਸੰਘਰਸ਼ ਬਾਰੇ ਸੰਸਦ ਵਿੱਚ ਬੋਲਣ ਉੱਤੇ ਮਜਬੂਰ ਹੋਣਾ ਪਿਆ ਹੈ। ਇਸ ਨੇ ਕਈ ਮਿੱਥ ਤੋੜੇ ਹਨ, ਕਿਸਾਨ ਅੰਦੋਲਨ ਨੇ ਸਾਬਿਤ ਕੀਤਾ ਹੈ ਕਿ ਜਦੋਂ ਦੇਸ਼ ਦੇ ਲੋਕ ਇੱਕਠ ਕਰ ਕੇ ਤਹੀਆ ਕਰ ਲੈਣ ਤਾਂ ਰਾਜਨੀਤਿਕ ਪਾਰਟੀਆਂ ਨੂੰ ਲੋਕ ਮੁੱਦਿਆਂ ਤੇ ਗੌਰ ਕਰਨ ਲਈ ਮਜਬੂਰ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਅੰਦੋਲਨ ਨੇ ਕਈ ਬੁੱਧੀਜੀਵੀਆਂ ਅਤੇ ਅੰਦੋਲਨ ਬਾਰੇ ਭੁਲੇਖਾ ਰੱਖਣ ਵਾਲੇ ਸਾਰੇ ਲੀਡਰਾਂ ਦੇ ਭਰਮ ਤੋੜੇ ਹਨ ਅਤੇ ਸਾਡਾ ਲੋਕਾਂ ਤੇ ਪੂਰਨ ਵਿਸ਼ਵਾਸ ਹੈ, ਸਾਡਾ ਅਹਿਦ ਹੈ ਕਿ ਦੇਸ਼ ਦੇ ਕਿਸਾਨ ਮਜਦੂਰ ਦੇ ਹਿੱਤਾਂ ਵਾਲੀਆਂ ਮੰਗਾਂ ਦੀ ਪ੍ਰਾਪਤੀ ਹੋਣ ਤੱਕ ਸੰਘਰਸ਼ ਰੱਖਿਆ ਜਾਵੇਗਾ।
- ਲੁਧਿਆਣਾ 'ਚ ਸ਼ਿਵ ਸੈਨਾ ਆਗੂ 'ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ ਹਸਪਤਾਲ ਦਾਖਲ, ਪੁਲਿਸ ਵੱਲੋਂ 2 ਹਮਲਾਵਰ ਗ੍ਰਿਫਤਾਰ - attack on Shiv Sena leader
- ਲੁਧਿਆਣਾ 'ਚ ਸ਼ਿਵ ਸੈਨਾ ਆਗੂ 'ਤੇ ਜਾਨਲੇਵਾ ਹਮਲਾ ਮਾਮਲਾ, ਭਾਜਪਾ ਨੇ ਘੇਰੀ ਪੰਜਾਬ ਸਰਕਾਰ ਤਾਂ ਨਿਹੰਗ ਸਿੰਘਾਂ ਨੇ ਵੀ ਦੇ ਦਿੱਤੀ ਚਿਤਾਵਨੀ, ਸੁਣੋ ਤਾਂ ਜਰਾ... - Politics has heated up
- ਅਕਾਲੀ ਦਲ 'ਚ ਉੱਠੀ ਬਗਾਵਤ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਪਹਿਲੀ ਵਾਰ ਦਿੱਤਾ ਬਿਆਨ, ਸੁਣੋ ਕੀ ਕਿਹਾ... - bikram majithia target AAP