ਅੰਮ੍ਰਿਤਸਰ:ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਸਥਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਲ ਸਬੰਧਿਤ ਐਕਟ ਸੋਧ ਕਰਨ ਵਾਲਾ ਬਿੱਲ ਵਾਪਸ ਲੈ ਲਿਆ ਹੈ। ਉਕਤ ਬਿਲ ਵਾਪਿਸ ਲੈਣ ਤੋਂ ਬਾਅਦ ਜਿੱਥੇ ਸਿੱਖ ਸੰਗਤਾਂ ਨੇ ਤਸੱਲੀ ਪ੍ਰਗਟਾਈ ਹੈ, ਉੱਥੇ ਹੀ ਉਨ੍ਹਾਂ ਇਹ ਵੀ ਰੋਸ ਜਤਾਇਆ ਕਿ ਸਰਕਾਰਾਂ ਜਾਣ ਬੁੱਝ ਕੇ ਸਿੱਖਾਂ ਨੂੰ ਆਹਤ ਕਰਨ ਲਈ ਅਜਿਹੇ ਪ੍ਰੋਪੇਗੰਡਾ ਕਰਦੀਆਂ ਹਨ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਜੇਕਰ ਸਿੱਖ ਭਾਈਚਾਰਾ ਉਕਤ ਐਕਟ ਸੋਧ ਬਿਲ ਵਿੱਚ ਸ਼ੁਰੂਆਤੀ ਤੌਰ ਉੱਤੇ ਰੋਸ ਨਾ ਪ੍ਰਗਟਾਉਂਦਾ ਤਾਂ ਸਰਕਾਰ ਵੱਲੋਂ ਇਹ ਬਿੱਲ ਅੱਗੇ ਲਿਜਾਇਆ ਜਾਣਾ ਸੀ ਪਰ ਸਿੱਖ ਸੰਗਤ ਦੇ ਰੋਹ ਅੱਗੇ ਹੁਣ ਮਹਾਰਾਸ਼ਟਰ ਸਰਕਾਰ ਨੂੰ ਝੁਕਣਾ ਪਿਆ ਹੈ ਅਤੇ ਉਨ੍ਹਾਂ ਵੱਲੋਂ ਇਹ ਬਿੱਲ ਵਾਪਿਸ ਲਿਆ ਗਿਆ ਹੈ।
ਪੱਤਰਕਾਰਾਂ ਨਾਲ ਅੰਮ੍ਰਿਤਸਰ ਵਿੱਚ ਹਵਾਰਾ ਕਮੇਟੀ ਮੈਂਬਰ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ਼੍ਰੀ ਹਜੂਰ ਸਾਹਿਬ ਦੀ ਕਮੇਟੀ ਲਈ ਲਿਆਂਦਾ ਗਿਆ ਐਕਟ ਸੋਧ ਬਿੱਲ ਵਾਪਸ ਲੈਣਾ ਇੱਕ ਸ਼ਲਾਘਾਯੋਗ ਕਦਮ ਹੈ। ਉਹਨਾਂ ਕਿਹਾ ਕਿ ਮਹਾਰਾਸ਼ਟਰ ਦੀ ਸਰਕਾਰ ਨੇ ਦੇਖ ਲਿਆ ਹੈ ਕਿ ਸੋਧ ਐਕਟ ਬਿੱਲ ਨੂੰ ਲੈ ਕੇ ਸਿੱਖਾਂ ਦੇ ਮਨਾਂ ਵਿੱਚ ਭਾਰੀ ਰੋਸ ਹੈ ਅਤੇ ਇਸ ਨੂੰ ਲੈਅ ਕੇ ਸਿੱਖ ਸੰਗਤ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਬੁੱਧੀਜੀਵੀਆਂ ਅਤੇ ਸਿੱਖ ਚਿੰਤਕਾਂ ਵੱਲੋਂ ਵੀ ਮਹਾਰਾਸ਼ਟਰ ਸਰਕਾਰ ਨੂੰ ਪੱਤਰ ਲਿਖੇ ਗਏ ਸਨ ਅਤੇ ਉਨ੍ਹਾਂ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਸ ਬਿੱਲ ਨੂੰ ਵਾਪਸ ਲੈ ਲਿਆ ਹੈ।
ਕਿਸਾਨ ਅੰਦੋਲਨ ਦਾ ਤੀਜਾ ਦਿਨ: ਸ਼ੰਭੂ ਬਾਰਡਰ 'ਤੇ ਡਟੇ ਕਿਸਾਨ; ਰੇਲਾਂ ਰੋਕਣ ਦਾ ਐਲਾਨ, ਕੇਂਦਰ ਸਰਕਾਰ ਨਾਲ ਮੀਟਿੰਗ ਅੱਜ