ਪੰਜਾਬ

punjab

ETV Bharat / state

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ - RAIN FORECAST IN PUNJAB

ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ।

RAIN FORECAST IN PUNJAB
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ (ETV BHARAT)

By ETV Bharat Punjabi Team

Published : Feb 27, 2025, 10:02 AM IST

ਚੰਡੀਗੜ੍ਹ: ਪੰਜਾਬ ਵਿੱਚ ਇਸ ਸਮੇਂ ਕਣਕ ਦੀ ਰੰਗ ਵਟਾ ਰਹੀ ਫਸਲ ਨੂੰ ਮੀਂਹ ਦੀ ਸਖ਼ਤ ਲੋੜ ਹੈ ਅਤੇ ਇਸ ਦਰਮਿਆਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਚੰਡੀਗੜ੍ਹ ਮੌਸਮ ਵਿਭਾਗ ਨੇ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਸਾਲ ਜ਼ਿਆਦਾ ਠੰਢ ਨਾ ਪੈਣ ਕਰਕੇ ਕਣਕ ਦੀ ਫਸਲ ਨੂੰ ਗਰਮੀ ਦੀ ਮਾਰ ਕਾਰਣ ਨੁਕਸਾਨ ਪਹੁੰਚਿਆ ਹੈ ਅਤੇ ਅਜਿਹੇ ਵਿੱਚ ਮੀਂਹ ਦੀ ਸੰਭਾਵਨਾ ਕਣਕ ਅਤੇ ਹੋਰ ਫਸਲਾਂ ਲਈ ਲਾਹੇਵੰਦ ਸਿੱਧ ਹੋ ਸਕਦੀ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ

ਚੰਡੀਗੜ੍ਹ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਿਕ ਅੱਜ ਸੰਗਰੂਰ , ਬਰਨਾਲਾ, ਪਟਿਆਲਾ, ਮੋਹਾਲੀ, ਸ੍ਰੀ ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ ਅਤੇ ਰੂਪਨਗਰ ਵਿੱਚ ਹਲਕੇ ਮੀਂਹ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਬੱਦਲ ਵੀ ਛਾਏ ਹੋਏ ਹਨ। ਇਸ ਤੋਂ ਇਲਾਵਾ ਦੱਸ ਦਈਏ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ ਹੈ। ਇਸ ਤੋਂ ਇਲਾਵਾ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਰਹੇਗੀ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਯੈਲੋ ਅਲਰਟ ਜਾਰੀ

ਜੇਕਰ ਗੱਲ ਕਰੀਏ ਰਾਜਧਾਨੀ ਦਿੱਲੀ ਅਤੇ ਐਨਸੀਆਰ ਦੀ ਤਾਂ ਇੱਥੇ ਵੀ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਵੀਰਵਾਰ ਸਵੇਰੇ 6 ਵਜੇ ਦਿੱਲੀ ਦਾ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਵੀਰਵਾਰ ਨੂੰ ਦਿਨ ਵੇਲੇ ਬੱਦਲਵਾਈ ਰਹਿ ਸਕਦੀ ਹੈ। ਕੁੱਝ ਇਲਾਕਿਆਂ ਵਿੱਚ ਬੂੰਦਾ-ਬਾਂਦੀ ਵੀ ਹੋਈ। ਵੱਧ ਤੋਂ ਵੱਧ ਤਾਪਮਾਨ 25-17 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17-19 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੀਂਹ ਸਬੰਧੀ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

ਇਸ ਤੋਂ ਪਹਿਲਾਂ, ਬੁੱਧਵਾਰ ਨੂੰ ਤੇਜ਼ ਧੁੱਪ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ ਸੀ। ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਜੋ ਕਿ ਇਸ ਸੀਜ਼ਨ ਦਾ ਵੱਧ ਤੋਂ ਵੱਧ ਤਾਪਮਾਨ ਹੈ। ਘੱਟੋ-ਘੱਟ ਤਾਪਮਾਨ 15.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਵੀਰਵਾਰ ਨੂੰ ਬੱਦਲਵਾਈ ਅਤੇ ਬੂੰਦਾਬਾਂਦੀ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਹਵਾ ਦੀ ਗਤੀ 20-30 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ।

ABOUT THE AUTHOR

...view details