ਤਰਨਤਾਰਨ:ਤਰਨਤਾਰਨ ਦੇ ਪਿੰਡ ਲਾਲੂ ਘੁੰਮਣ ਵਿਖੇ ਪੰਚਾਇਤੀ ਚੋਣਾਂ ਦੀ ਰੰਜਿਸ਼ ਤਹਿਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦਿਨ ਦਿਹਾੜ੍ਹੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ, ਜਦਕਿ ਹਮਲੇ ਵਿੱਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਤਪਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਸਰਪੰਚ ਦੀ ਪਹਿਚਾਣ ਪ੍ਰਤਾਪ ਸਿੰਘ ਵੱਜੋਂ ਹੋਈ ਹੈ।
ਦਿਨ ਦਿਹਾੜ੍ਹੇ ਗੋਲੀਆਂ ਮਾਰ ਨਵੇਂ ਬਣੇ ਸਰਪੰਚ ਦਾ ਕਰ ਦਿੱਤਾ ਕਤਲ (Etv Bharat (ਤਰਨਤਾਰਨ, ਪੱਤਰਕਾਰ)) ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਸੀ ਸਰਪੰਚ ਪ੍ਰਤਾਪ ਸਿੰਘ
ਦੱਸ ਦੇਈਏ ਕਿ ਪ੍ਰਤਾਪ ਸਿੰਘ ਹਾਲ ਹੀ ਵਿੱਚ ਸਰਪੰਚ ਬਣਿਆ ਸੀ ਅਤੇ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਸੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਸਰਪੰਚ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਸਰਪੰਚ ਪ੍ਰਤਾਪ ਸਿੰਘ ਪਿੰਡ ਵਿੱਚ ਕਿਸੇ ਦੇ ਘਰ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਾਮਲ ਹੋਣ ਗਿਆ ਸੀ।
ਮੋਟਰਸਾਈਕਲ ਸਵਾਰ ਇਕ ਵਿਅਕਤੀ ਨੇ ਕਰ ਦਿੱਤੀ ਅੰਨੇਵਾਹ ਫਾਇਰਿੰਗ
ਜਦੋ ਸਰਪੰਚ ਪ੍ਰਤਾਪ ਸਿੰਘ ਉਹ ਅਖੰਡ ਪਾਠ ਤੋਂ ਵਾਪਿਸ ਆ ਰਿਹਾ ਸੀ ਤਾਂ ਉਸ ਸਮੇਂ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੇ ਸਰਪੰਚ ਤੇ ਅੰਨੇਵਾਹ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਪ੍ਰਤਾਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਬੁੱਧ ਸਿੰਘ ਨਾਮਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਪੰਚੀ ਦੀਆਂ ਚੋਣਾਂ ਸਮੇਂ ਤੋਂ ਉਨ੍ਹਾਂ ਨੂੰ ਵਿਰੋਧੀ ਪਾਰਟੀ ਦੇ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਅੱਜ ਗੋਲੀਆਂ ਮਾਰਕੇ ਸਰਪੰਚ ਦਾ ਕਤਲ ਕਰ ਦਿੱਤਾ ਗਿਆ ਹੈ।
ਦਿਨ ਦਿਹਾੜ੍ਹੇ ਗੋਲੀਆਂ ਨਾਲ ਭੁੰਨ ਦਿੱਤਾ ਨਵਾਂ ਸਰਪੰਚ (Etv Bharat (ਤਰਨਤਾਰਨ, ਪੱਤਰਕਾਰ)) ਸਾਨੂੰ ਤਰਨਤਾਰਨ ਤੋਂ ਸਰਪੰਚ ਪ੍ਰਤਾਪ ਸਿੰਘ ਦਾ ਗੋਲੀ ਮਾਰ ਕਤਲ ਕਰਨ ਦੀ ਖਬਰ ਮਿਲੀ ਹੈ ਤੇ ਇਕ ਉਨ੍ਹਾਂ ਦੇ ਨਾਲ ਸੀ ਬੁੱਧ ਸਿੰਘ ਜਿਸ ਦੀ ਲੱਤ 'ਤੇ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਅਸੀਂ ਇਸ ਮਾਮਲੇ ਦੀ ਸਖਤੀ ਨਾਲ ਕਰਾਵਾਈ ਕਰਾਂਗੇ। -ਐਸਐਸਪੀ ਅਭਿਮਨਿਊ, ਤਰਨਤਾਰਨ