ਪੰਜਾਬ

punjab

ETV Bharat / state

ਫਿਰੋਜ਼ਪੁਰ ਸੜਕ ਹਾਦਸਾ: ਤੜਕਸਾਰ ਵਾਪਰੇ ਸੜਕ ਹਾਦਸੇ ’ਚ 5 ਭੈਣਾਂ ਦੇ ਇੱਕਲੌਤੇ ਭਰਾ ਦੀ ਮੌਤ - FEROZEPUR ROAD ACCIDENT

ਫਿਰੋਜ਼ਪੁਰ 'ਚ ਵਾਪਰੇ ਸੜਕ ਹਾਦਸੇ ਦੌਰਾਨ 5 ਭੈਣਾਂ ਦੇ ਇੱਕਲੌਤੇ ਭਰਾ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ।

FEROZEPUR ROAD ACCIDENT
FEROZEPUR ROAD ACCIDENT (Etv Bharat)

By ETV Bharat Punjabi Team

Published : Jan 31, 2025, 9:45 PM IST

ਫਿਰੋਜ਼ਪੁਰ :ਜ਼ਿਲ੍ਹਾਫਿਰੋਜ਼ਪੁਰ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ 12 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹੁਣ ਤੱਕ 16 ਦੇ ਕਰੀਬ ਹਸਪਤਾਲ ਵਿੱਚ ਭਰਤੀ ਹਨ, ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀਆਂ ਲਾਸ਼ਾ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਲਿਆਂਦੀਆਂ ਗਈਆਂ ਹਨ। ਉੱਥੇ ਪਹੁੰਚੇ ਪਰਿਵਾਰਿਕ ਮੈਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੇ ਨੌਜਵਾਨ ਗਰੀਬ ਪਰਿਵਾਰਾਂ ਨਾਲ ਸਬੰਧਿਤ ਸਨ, ਜੋ ਮਿਹਨਤ ਮਜ਼ਦੂਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾ ਰਹੇ ਸਨ।

ਤੜਕਸਾਰ ਵਾਪਰੇ ਸੜਕ ਹਾਦਸੇ ’ਚ 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ (Etv Bharat)

ਹਾਦਸੇ ਵਿੱਚ 5 ਭੈਣਾਂ ਦੇ ਇੱਕਲੌਤੇ ਭਰਾ ਸੁਖਵਿੰਦਰ ਸਿੰਘ ਦੀ ਮੌਤ

ਇਸ ਦਰਦਨਾਕ ਹਾਦਸੇ ਵਿੱਚ ਫਿਰੋਜ਼ਪੁਰ ਦੇ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਮ੍ਰਿਤਕ ਸੁਖਵਿੰਦਰ ਸਿੰਘ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਸੁਖਵਿੰਦਰ ਸਿੰਘ ਪਰਿਵਾਰ ਦਾ ਇੱਕਲੋਤਾ ਪੁੱਤਰ ਅਤੇ ਸਹਾਰਾ ਸੀ ਪਰ ਇਸ ਹਾਦਸੇ ਦੌਰਾਨ ਉਸ ਦੀ ਵੀ ਮੌਤ ਹੋ ਗਈ।ਇਸ ਦੌਰਾਨ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਮ੍ਰਿਤਕ ਗੁਰੂਹਰਸਹਾਏ ਤੋਂ ਜਲਾਲਾਬਾਦ ਵਿਖੇ ਵੇਟਰ ਦਾ ਕੰਮ ਕਰਨ ਲਈ ਪਿਕਅੱਪ ਵਿੱਚ ਸਵਾਰ ਹੋ ਕੇ ਜਾ ਰਹੇ ਸਨ।

ਗੱਡੀ ਦੀ ਰਸਤੇ ਵਿੱਚ ਕੈਂਟਰ ਨਾਲ ਟੱਕਰ ਹੋ ਗਈ। ਘਟਨਾ 'ਚ ਗੰਭੀਰ ਜ਼ਖ਼ਮੀ ਹੋਏ ਲੋਕਾਂ ਨੂੰ ਰਾਹਗੀਰਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕੁਝ ਦੀ ਮੌਤ ਹੋ ਗਈ ਅਤੇ ਕੁਝ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਵਾਪਰਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੋਲੈਰੋ ਪਿਕਅੱਪ 'ਚ ਸਵਾਰ ਸਾਰੇ ਲੋਕ ਵਿਆਹ ਵਿੱਚ ਵੇਟਰ ਦੇ ਕੰਮ ਲਈ ਜਾਂਦੇ ਸਨ। ਅੱਜ ਪਿੰਡ ਸੂਫੇਵਾਲਾ ਦੇ ਕਰੀਬ 10 ਨੌਜਵਾਨ ਉੱਕਤ ਪਿਕਅੱਪ ਵਿੱਚ ਵੇਟਰ ਦੇ ਕੰਮ ਲਈ ਜਾ ਰਹੇ ਸਨ ਅਤੇ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਸਵੇਰੇ ਕਰੀਬ 8 ਵਜੇ ਵਾਪਰਿਆ ਹੈ।

ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ

ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਗੋਲੂ ਕਾ ਮੋੜ, (ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ) ਨੇੜੇ ਗੁਰੂਹਰਸਹਾਏ ਵਿਖੇ ਅੱਜ ਟਰੱਕ ਅਤੇ ਪਿਕਅੱਪ ਗੱਡੀ ਵਿਚਕਾਰ ਹੋਈ ਟੱਕਰ ਦੀ ਮੰਦਭਾਗੀ ਘਟਨਾ ‘ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਹਾਦਸੇ ‘ਚ ਜ਼ਖ਼ਮੀ ਮਰੀਜ਼ਾਂ ਦਾ ਪੂਰਾ ਇਲਾਜ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾਵੇਗਾ।

ABOUT THE AUTHOR

...view details