ਪੰਜਾਬ

punjab

ETV Bharat / state

ਪੰਚਾਇਤ ਦਾ ਸਲਾਘਾਯੋਗ ਕਦਮ, ਕੋਈ ਵੀ ਨਸ਼ਾ ਤਸਕਰ ਅਤੇ ਕੋਈ ਮੈਡੀਕਲ ਸਟੋਰ ਵਾਲਾ ਨਹੀਂ ਵੇਚੇਗਾ ਪਿੰਡ 'ਚ ਨਸ਼ਾ, ਜਰਾ ਕਰੋ ਤਾਂ ਕਲਿੱਕ - ACTION AGAINST DRUGS IN MOGA

ਮੋਗਾ ਦੇ ਪਿੰਡ ਧੂੜਕੋਟ ਰਣਸੀਂਹ ਦੀ ਪੰਚਾਇਤ ਵੱਲੋਂ ਬੜਾ ਵਧੀਆ ਫ਼ੈਸਲਾ ਕੀਤਾ ਗਿਆ ਹੈ ਕਿ ਨਸ਼ਾ ਵੇਚਣ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

PANCHAYAT HAS DECIDED
ਨੌਜਵਾਨੀ ਨੂੰ ਨਸ਼ਿਆਂ ਦੀ ਦਲ ਦਲ ਵਿੱਚੋਂ ਬਾਹਰ ਕੱਢਣ ਦਾ ਅਨੋਖਾ ਯਤਨ (ETV Bharat (ਮੋਗਾ, ਪੱਤਰਕਾਰ))

By ETV Bharat Punjabi Team

Published : Dec 10, 2024, 6:24 PM IST

ਮੋਗਾ:ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੱਡੇ-ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ੇ ਤਸਕਰਾਂ ਤੇ ਸ਼ਿਕੰਜੇ ਕੱਸੇ ਜਾ ਰਹੇ ਹਨ। ਨਸ਼ੇ ਵਿੱਚ ਡੁੱਬੇ ਨੌਜਵਾਨਾਂ ਦੇ ਇਲਾਜ ਲਈ ਨਸ਼ਾ ਛੁਡਾਉ ਕੇਂਦਰਾਂ ਵਿੱਚ ਫਰੀ ਇਲਾਜ ਕੀਤੇ ਜਾ ਰਹੇ ਹਨ। ਜੇਕਰ ਗੱਲ ਨਵੇਂ ਬਣੇ ਸਰਪੰਚਾਂ ਦੀ ਕੀਤੀ ਜਾਵੇ ਤਾਂ ਸਰਪੰਚ ਵੀ ਇਸ ਕੰਮ ਵਿੱਚ ਅੱਗੇ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਮੋਗਾ ਜ਼ਿਲ੍ਹਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਦੀ ਪੰਚਾਇਤ ਵੱਲੋਂ ਬੜਾ ਵਧੀਆ ਫ਼ੈਸਲਾ ਕੀਤਾ ਗਿਆ ਹੈ। ਜੇਕਰ ਕੋਈ ਨਸ਼ਾ ਵੇਚਦਾ ਹੈ ਜਾ ਕੋਈ ਵਿਅਕਤੀ ਨਸ਼ਾ ਤਸਕਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਦਿੰਦਾ ਹੈ ਤਾਂ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੱਥੇ ਇਹ ਵੀ ਜਿਕਰਯੋਗ ਹੈ ਕਿ ਇਸ ਪਿੰਡ ਦੀ ਕੁੱਲ ਵੋਟ 6000 ਹੈ ਅਤੇ ਪਿੰਡ ਧੂੜਕੋਟ ਰਣਸੀਂਹ ਦੀ ਪੰਜਾਬ ਭਰ ਵਿੱਚੋਂ ਪਹਿਲੀ ਸਰਬਸੰਮਤੀ ਹੋਈ ਸੀ।

ਨੌਜਵਾਨੀ ਨੂੰ ਨਸ਼ਿਆਂ ਦੀ ਦਲ ਦਲ ਵਿੱਚੋਂ ਬਾਹਰ ਕੱਢਣ ਦਾ ਅਨੋਖਾ ਯਤਨ (ETV Bharat (ਮੋਗਾ, ਪੱਤਰਕਾਰ))



ਮੈਡੀਕਲ ਸਟੋਰ ਵਾਲਿਆਂ ਨੂੰ ਵੀ ਚੇਤਾਵਨੀ

ਗੱਲਬਾਤ ਕਰਦਿਆਂ ਹੋਇਆਂ ਪਿੰਡ ਧੂੜਕੋਟ ਰਣਸੀਂਹ ਦੀ ਸਰਪੰਚ ਕਰਮਜੀਤ ਕੌਰ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਵੱਲੋਂ ਇੱਕ ਮਤਾ ਪਾਸ ਕੀਤਾ ਗਿਆ ਹੈ। ਨਸ਼ਾ ਤਸਕਰਾਂ ਨੂੰ ਤਾੜਨਾ ਕੀਤੀ ਗਈ ਹੈ ਕਿ ਕੋਈ ਵੀ ਵਿਅਕਤੀ ਪਿੰਡ ਵਿਚ ਨਸ਼ਾ ਨਹੀਂ ਵੇਚੇਗਾ ਅਤੇ ਦੁਕਾਨਦਾਰਾਂ ਨੂੰ ਵੀ ਕਿਹਾ ਗਿਆ ਹੈ। ਪਿੰਡ ਦੇ ਵਿੱਚ ਕਰਿਆਨੇ ਦੀ ਦੁਕਾਨ 'ਤੇ ਕਿਸੇ ਵੀ ਤਰ੍ਹਾਂ ਦਾ ਕੋਈ ਨਸ਼ਾ, ਬੀੜੀ, ਜਰਦਾ ਅਦਿ ਨਹੀਂ ਵੇਚਿਆ ਜਾਵੇਗਾ। ਜੇਕਰ ਫਿਰ ਵੀ ਕੋਈ ਦੁਕਾਨਦਾਰ ਨਸ਼ਾ ਵੇਚਦਾ ਹੈ ਤਾਂ ਉਸ ਨੂੰ 10 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਅਤੇ ਪਿੰਡ ਦੇ ਵਿੱਚ ਬਣੇ ਮੈਡੀਕਲ ਸਟੋਰ ਵਾਲਿਆਂ ਨੂੰ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਪਿੰਡ ਦੇ ਵਿੱਚ ਕੋਈ ਵੀ ਨਸ਼ੀਲੀ ਦਵਾਈ ਜਾਂ ਕੋਈ ਟੀਕਾ ਜਾਂ ਸਰਿੰਜ ਨਹੀਂ ਵੇਚੇਗਾ।

ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਦਾ ਯਤਨ

ਸਰਪੰਚ ਕਰਮਜੀਤ ਕੌਰ ਨੇ ਕਿਹਾ ਕਿ ਜੇਕਰ ਪਿੰਡ ਦਾ ਕੋਈ ਵੀ ਨਸ਼ਾ ਤਸਕਰ ਫੜਿਆ ਜਾਂਦਾ ਹੈ ਤਾਂ ਕੋਈ ਵੀ ਪਿੰਡ ਦਾ ਬੰਦਾ ਉਸ ਦੀ ਜਮਾਨਤ ਨਹੀਂ ਦੇਵੇਗਾ। ਜੇਕਰ ਫਿਰ ਵੀ ਕੋਈ ਨਸ਼ਾ ਤਸਕਰ ਦਾ ਸਾਥ ਦਿੰਦਾ ਹੈ ਤਾਂ ਉਸ ਦੇ ਉੱਪਰ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਹੋਰ ਵੀ ਪਿੰਡਾਂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਸੁਨੇਹਾ ਦਿੰਦੇ ਹਾਂ ਕਿ ਉਹ ਵੀ ਇਸ ਤਰ੍ਹਾਂ ਦੇ ਮਤੇ ਪਾ ਕੇ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਦਾ ਯਤਨ ਕਰਨ। ਇਸ ਮੌਕੇ ਜਦੋਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਉਨ੍ਹਾਂ ਨੇ ਵੀ ਪਿੰਡ ਧੂੜਕੋਟ ਰਣਸੀਂਹ ਦੀ ਪੰਚਾਇਤ ਦਾ ਸਮਰਥਨ ਕੀਤਾ। ਉਨ੍ਹਾਂ ਨੇ ਪੰਚਾਇਤ ਦੇ ਇਸ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਪੰਚ ਉਨ੍ਹਾਂ ਨੂੰ ਵੀ ਇਸ ਤਰ੍ਹਾਂ ਦੇ ਮਤੇ ਪਾਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਨਸ਼ਾ ਮੁਕਤ ਹੋ ਸਕੇ।

ABOUT THE AUTHOR

...view details