ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚੋਂ ਜਿੱਥੇ ਇੱਕ ਨੌਜਵਾਨ ਆਪਣਾ ਪੀਲੇ ਦਾ ਇਲਾਜ ਕਰਵਾਉਣ ਦੇ ਲਈ ਭਰਤੀ ਹੁੰਦਾ ਹੈ। ਪਰ ਜਦੋਂ ਨੌਜਵਾਨ ਵੱਲੋਂ ਆਪਣੇ ਸੈਂਪਲ ਟੈਸਟ ਕਰਾਉਣ ਲਈ ਦਿੱਤਾ ਜਾਂਦਾ ਹੈ ਤਾਂ ਉਸ ਨੂੰ ਪਤਾ ਲੱਗਦਾ ਹੈ ਕਿ ਉਸ ਨੂੰ ਪੀਲੀਆ ਹੈ ਹੀ ਨਹੀਂ ਅਤੇ ਉਸਦੀਆਂ ਦੋਵੇਂ ਕਿਡਨੀਆਂ ਪੂਰੀ ਤਰ੍ਹਾਂ ਨਾਲ ਖਰਾਬ ਹੋ ਚੁੱਕੀਆਂ ਹਨ। ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਚੰਗੀ ਸਿਹਤ ਸਹੂਲਤਾਂ ਦਾ ਦਾਅਵਾ ਕਰ ਪੰਜਾਬ ਦੇ ਲੋਕਾਂ ਨੂੰ ਸਰਕਾਰੇ ਹਸਪਤਾਲਾਂ ਵਿੱਚੋਂ ਆਪਣਾ ਇਲਾਜ ਕਰਾਉਣ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਦੋਵੇਂ ਕਿਡਨੀਆਂ ਪੂਰੀ ਤਰ੍ਹਾਂ ਨਾਲ ਖਰਾਬ:ਸਰਕਾਰ ਦਾ ਦਾਅਵਾ ਹੈ ਕਿ ਸਾਡੇ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਵਧੀਆ ਤਰੀਕੇ ਦਾ ਇਲਾਜ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਨੂੰ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਪਰ ਦੂਸਰੇ ਪਾਸੇ ਜੇਕਰ ਹਸਪਤਾਲਾਂ ਦੀ ਗੱਲ ਕੀਤੀ ਜਾਵੇ ਤਾਂ ਸਰਕਾਰੀ ਹਸਪਤਾਲ ਕਿਤੇ ਨਾ ਕਿਤੇ ਰੱਬ ਆਸਰੇ ਹੀ ਚੱਲ ਰਹੇ ਹਨ। ਸਰਕਾਰੀ ਹਸਪਤਾਲ ਦੇ ਮੁਲਾਜ਼ਮਾਂ ਦੀ ਅਣਗੈਲੀ ਦੇ ਕਈ ਕਹਾਣੀਆਂ ਸਾਹਮਣੇ ਆਉਂਦੀਆਂ ਨੇ ਅਜਿਹੀ ਇੱਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚੋਂ ਜਿੱਥੇ ਇੱਕ ਨੌਜਵਾਨ ਆਪਣਾ ਪੀਲੇ ਦਾ ਇਲਾਜ ਕਰਵਾਉਣ ਦੇ ਲਈ ਭਰਤੀ ਹੁੰਦਾ ਹੈ। ਪਰ ਜਦੋਂ ਨੌਜਵਾਨ ਵੱਲੋਂ ਆਪਣੇ ਸੈਂਪਲ ਟੈਸਟ ਕਰਾਉਣ ਲਈ ਦਿੱਤਾ ਜਾਂਦਾ ਹੈ ਤਾਂ ਉਸ ਨੂੰ ਪਤਾ ਲੱਗਦਾ ਹੈ ਕਿ ਉਸ ਨੂੰ ਪੀਲੀਆ ਹੈ ਹੀ ਨਹੀਂ ਅਤੇ ਉਸਦੀਆਂ ਦੋਵੇਂ ਕਿਡਨੀਆਂ ਪੂਰੀ ਤਰ੍ਹਾਂ ਨਾਲ ਖਰਾਬ ਹੋ ਚੁੱਕੀਆਂ ਹਨ। ਜਿਸ ਤੋਂ ਬਾਅਦ ਨੌਜਵਾਨ ਟੈਂਸ਼ਨ ਵਿੱਚ ਆ ਜਾਂਦਾ ਹੈ ਉਸ ਤੋਂ ਬਾਅਦ ਉਕਤ ਨੌਜਵਾਨ ਵੱਲੋਂ ਦੁਬਾਰਾ ਦੂਸਰੀ ਲੈਬੋਰਟਰੀ ਤੋਂ ਆਪਣੇ ਸੈਂਪਲਾਂ ਦਾ ਟੈਸਟ ਕਰਵਾਇਆ ਜਾਂਦਾ ਹੈ ਜਿਸ ਵਿੱਚ ਉਸ ਦੀਆਂ ਦੋਵੇਂ ਕਿਡਨੀਆਂ ਬਿਲਕੁਲ ਦਰੁਸਤ ਪਾਈਆਂ ਜਾਂਦੀਆਂ ਹਨ ਅਤੇ ਪੀਲੀਆ ਉਸਨੂੰ ਦਿਖਾਇਆ ਜਾਂਦਾ ਹੈ।