ਪੰਜਾਬ

punjab

ETV Bharat / state

ਤਰਨ ਤਾਰਨ 'ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ, ਗੱਡੀ ਛੱਡ ਕੇ ਫਰਾਰ ਹੋਏ ਗੈਂਗਸਟਰ, ਪੁਲਿਸ ਕਰ ਰਹੀ ਭਾਲ - ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ

Encounter with the gangsters: ਤਰਨ ਤਾਰਨ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ ਹੋਇਆ ਅਤੇ ਇਸ ਦੌਰਾਨ ਪੁਲਿਸ ਤੋਂ ਬਚਦੇ ਹੋਏ ਗੈਂਗਸਟਰ ਦੀ ਗੱਡੀ ਖੇਤਾਂ ਵਿੱਚ ਫਸ ਗਈ। ਗੱਡੀ ਨੂੰ ਛੱਡ ਕੇ ਗੈਂਗਸਟਰ ਗੋਲੀਆਂ ਚਲਾਉਂਦੇ ਹੋਏ ਫਰਾਰ ਹੋ ਗਏ।

The police had an encounter with the gangsters in Taran Taran
ਤਰਨ ਤਾਰਨ 'ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ,

By ETV Bharat Punjabi Team

Published : Jan 30, 2024, 12:42 PM IST

Updated : Jan 30, 2024, 1:27 PM IST

ਚਸ਼ਮਦੀਦ ਦਾ ਬਿਆਨ

ਤਰਨਤਾਰਨ:ਜ਼ਿਲ੍ਹਾ ਤਰਨਤਾਰਨ ਵਿੱਚ ਪ੍ਰਭਜੋਤ ਨਾਮ ਦੇ ਗੈਂਗਸਟਰ ਨਾਲ ਪੁਲਿਸ ਦਾ ਸਿੱਧਾ ਮੁਕਾਬਲਾ ਹੋਇਆ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀਆਂ ਟੀਮਾਂ ਉਸ ਦਾ ਪਿੱਛਾ ਕਰ ਰਹੀਆਂ ਸਨ। ਉਸ ਦੇ ਨਾਲ ਉਸ ਦਾ ਇੱਕ ਹੋਰ ਸਾਥੀ ਵੀ ਸੀ, ਜੋ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਰਾਸ ਫਾਇਰਿੰਗ ਹੋਈ। ਇਹ ਗੈਂਗਸਟਰ ਸਵਿਫਟ ਕਾਰ ਵਿੱਚ ਭੱਜ ਰਹੇ ਸਨ। ਫਿਲਹਾਲ ਪ੍ਰਭਜੋਤ ਅਤੇ ਉਸ ਦਾ ਸਾਥੀ ਫਰਾਰ ਦੱਸਿਆ ਜਾ ਰਿਹਾ ਹੈ। ਦੋਵੇਂ ਗੋਲੀਆਂ ਚਲਾ ਕੇ ਫਰਾਰ ਹੋ ਗਏ। ਪੁਲਿਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਅਨੁਸਾਰ ਪ੍ਰਭਜੋਤ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਸੀ।

ਗੈਂਗਸਟਰ ਹੋਏ ਫਰਾਰ, ਇਲਾਕਾ ਕੀਤਾ ਗਿਆ ਸੀਲ:ਦੱਸਿਆ ਜਾ ਰਿਹਾ ਕਿ ਜਦੋਂ ਕਾਰ ਵਿੱਚ ਸਵਾਰ ਗੈਂਗਸਟਰ ਵੱਲੋਂ ਪੁਲਿਸ ਤੋਂ ਬਚਣ ਲਈ ਆਪਣੀ ਕਾਰ ਨੂੰ ਤੇਜ਼ ਰਫਤਾਰ ਨਾਲ ਭਜਾਉਣਾ ਸ਼ੁਰੂ ਕੀਤਾ ਗਿਆ ਤਾਂ ਉਨ੍ਹਾਂ ਦੀ ਕਾਰ ਸੰਤੁਲਨ ਗੁਆ ਬੈਠੀ ਅਤੇ ਕਾਰਮ ਪਿੰਡ ਕਰਿਆਲਾ ਦੇ ਨਜ਼ਦੀਕ ਰੇਲਵੇ ਫਾਟਕ ਕੋਲ ਖੇਤਾਂ ਵਿੱਚ ਜਾ ਡਿੱਗੀ। ਇਸ ਦੌਰਾਨ ਕਾਰ ਵਿਚੋਂ ਬਾਹਰ ਨਿਕਲਦੇ ਹੋਏ ਗੈਂਗਸਟਰ ਨੇ ਪੁਲਿਸ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਜਿਸ ’ਤੇ ਪੁਲਿਸ ਨੇ ਜਵਾਬੀ ਫਾਇਰਿੰਗ ਕੀਤੀ ਪਰ ਮੁਲਜ਼ਮ ਧੁੰਦ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਿਸ ਤੋਂ ਇਲਾਵਾ ਤਰਨਤਾਰਨ ਦੇ ਐੱਸਐੱਸਪੀ ਅਸ਼ਵਨੀ ਕਪੂਰ ਮੌਕੇ ’ਤੇ ਪੁੱਜੇ ਅਤੇ ਇਲਾਕੇ ਨੂੰ ਸੀਲ ਕਰਦੇ ਹੋਏ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ।

ਪਿੰਡ ਦੀ ਕੀਤੀ ਗਈ ਘੇਰਾਬੰਦੀ: ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰਾਂ ਸਬੰਧੀ ਸੂਚਨਾ ਮਿਲਣ 'ਤੇ ਪੁਲਿਸ ਨੇ ਪਿੰਡ ਨੂੰ ਘੇਰ ਲਿਆ ਅਤੇ ਗੈਂਗਸਟਰ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਜਿਸ ਦੌਰਾਨ ਦੋਵਾਂ ਪਾਸਿਆਂ ਤੋਂ ਕਰਾਸ ਫਾਇਰਿੰਗ ਹੋਈ। ਫਿਲਹਾਲ ਪ੍ਰਭਜੋਤ ਅਤੇ ਉਸ ਦਾ ਸਾਥੀ ਫਰਾਰ ਦੱਸਿਆ ਜਾ ਰਿਹਾ ਹੈ। ਦੋਵੇਂ ਗੋਲੀਆਂ ਚਲਾ ਕੇ ਫਰਾਰ ਹੋ ਗਏ। ਪੁਲਿਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਅਨੁਸਾਰ ਪ੍ਰਭਜੋਤ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਸੀ। ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੂਰੇ ਪਿੰਡ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

Last Updated : Jan 30, 2024, 1:27 PM IST

ABOUT THE AUTHOR

...view details