ਲੁਧਿਆਣਾ:ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਰਾਹੁਲ ਗਾਂਧੀ ਦੀ ਰੈਲੀ ਸੀ ਅਤੇ ਇਸ ਤੋਂ ਪਹਿਲਾਂ 1984 ਸਿੱਖ ਕਤਲੇਆਮ ਪੀੜਤਾਂ ਵੱਲੋਂ ਰਾਹੁਲ ਗਾਂਧੀ ਦਾ ਵਿਰੋਧ ਕਰਨ ਦੇ ਲਈ ਉਹਨਾਂ ਦੀ ਰੈਲੀ ਵਾਲੀ ਥਾਂ ਉੱਤੇ ਪਹੁੰਚਣ ਦੇ ਲਈ ਕੋਸ਼ਿਸ਼ ਕੀਤੀ ਗਈ ਪਰ ਲੁਧਿਆਣਾ ਪੁਲਿਸ ਵੱਲੋਂ ਉਹਨਾਂ ਨੂੰ ਰਾਹ ਵਿੱਚ ਹੀ ਰੋਕ ਲਿਆ ਗਿਆ। ਇਸ ਦੌਰਾਨ 1984 ਪੀੜਤਾਂ ਵੱਲੋਂ ਰਾਹ ਦੇ ਵਿੱਚ ਹੀ ਕਾਂਗਰਸ ਦੇ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਅਤੇ ਨਾਰੇਬਾਜ਼ੀ ਕੀਤੀ ਗਈ। ਇਸ ਦੌਰਾਨ ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਦੇ ਵਿਚਕਾਰ ਧੱਕਾ ਮੁੱਕੀ ਵੀ ਹੋਈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਭਾਜਪਾ ਦੇ ਆਗੂਆਂ ਵੱਲੋਂ ਸਵਾਲ ਵੀ ਖੜੇ ਕੀਤੇ ਜਾ ਰਹੇ ਹਨ।
ਕਾਂਗਰਸੀਆਂ ਦਾ ਲਗਾਤਾਰ ਵਿਰੋਧ:1984 ਪੀੜਤਾਂ ਵੱਲੋਂ ਪਹਿਲਾਂ ਵੀ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵਿਰੋਧ ਕੀਤਾ ਜਾ ਰਿਹਾ ਸੀ। ਜਦੋਂ ਰਾਜਾ ਵੜਿੰਗ ਨੂੰ ਟਿਕਟ ਮਿਲੀ ਸੀ ਅਤੇ ਉਹ ਲੁਧਿਆਣਾ ਪਹਿਲੀ ਵਾਰ ਆਏ ਸੀ, ਉਦੋਂ ਵੀ 1984 ਪੀੜਤਾਂ ਨੇ ਰਾਜਾ ਵੜਿੰਗ ਦਾ ਡਟ ਕੇ ਵਿਰੋਧ ਕੀਤਾ ਸੀ ਅਤੇ ਅੱਜ ਵੀ ਉਹ ਰਾਹੁਲ ਗਾਂਧੀ ਦਾ ਵਿਰੋਧ ਕਰਨ ਲਈ ਜਾ ਰਹੇ ਸਨ। ਉਹਨਾਂ ਨੂੰ ਪਹਿਲਾਂ ਹੀ ਰੋਕ ਲਿਆ ਗਿਆ। ਹਾਲਾਂਕਿ ਇਸ ਦੌਰਾਨ ਏਸੀਪੀ ਸੰਦੀਪ ਵਡੇਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਉਹ ਸਿਰਫ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਲਈ ਆਏ ਹਨ।
- ਰਾਹੁਲ ਗਾਂਧੀ ਦੀ ਪੰਜਾਬ 'ਚ ਰੈਲੀ, ਕਿਹਾ- ਮੋਦੀ ਨੇ ਅਰਬਪਤੀਆਂ ਨੂੰ ਦਿੱਤੀਆਂ ਸਹੂਲਤਾਂ, ਕਿਸਾਨਾਂ ਲਈ ਕੁਝ ਨਹੀਂ ਕੀਤਾ, ਅਸੀਂ ਕਿਸਾਨਾਂ ਦਾ ਕਰਜਾ ਕਰਾਂਗੇ ਮੁਆਫ - Rahul Gandhi rally in Punjab
- ਸੀਬੀਆਈ ਕੋਰਟ ਵੱਲੋਂ ਰਾਮ ਰਹੀਮ ਨੂੰ ਕਤਲ ਕੇਸ 'ਚੋਂ ਬਰੀ ਕਰਨਾ ਸਿੱਖਾਂ ਦੇ ਹਿਰਦੇ ਵਲੂੰਦਰ ਵਾਲਾ ਕੰਮ-ਅਜਾਇਬ ਸਿੰਘ ਅਬਿਆਸੀ - Ram Rahim murder case acquitted
- ਲੁਧਿਆਣਾ 'ਚ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਵਪਾਰੀਆਂ ਨਾਲ ਕੀਤੀ ਮੁਲਾਕਾਤ, ਸੁਣੀਆਂ ਦਰਪੇਸ਼ ਮੁਸ਼ਕਿਲਾਂ, ਹੱਲ ਦਾ ਦਿੱਤਾ ਭਰੋਸਾ - Piyush Goyal met with trader