ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਬਣ ਰਹੀ ਗੈਰ ਕਾਨੂੰਨੀ ਢੰਗ ਨਾਲ ਇਮਾਰਤ ਨੂੰ ਅਫਸਰਾਂ ਦੇ ਨਿਗਰਾਨੀ ਹੇਠ ਢਾਹਿਆ ਗਿਆ ਹੈ। ਦੱਸ ਦਈਏ ਕਿ ਕੱਲ ਮੁੱਖ ਮੰਤਰੀ ਪੰਜਾਬ ਤੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਬੀਤੇ ਦਿਨ ਗੁਰੂ ਘਰ ਵਿੱਚ ਮੱਥਾ ਟੇਕਣ ਲਈ ਆਏ ਸਨ, ਇਸ ਦੇ ਚਲਦੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਿਲਡਿੰਗ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਕਿਹਾ ਗਿਆ ਸੀ ਕਿ ਪਿਛਲੇ ਇੱਕ ਮਹੀਨੇ ਤੋਂ ਅਸੀਂ ਨਗਰ ਨਿਗਮ ਨੂੰ ਸ਼ਿਕਾਇਤ ਕਰ ਰਹੇ ਹਾਂ, ਇਸ ਬਿਲਡਿੰਗ ਦੀ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਮੁੱਖ ਮੰਤਰੀ ਨੇ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਤੇ ਅੱਜ ਬਿਲਡਿੰਗ ਵਿਭਾਗ ਵੱਲੋਂ ਇਸ ਦੀ ਉਪਰਲੀ ਮੰਜ਼ਿਲ ਨੂੰ ਢਾਹ ਦਿੱਤਾ ਗਿਆ ਹੈ।
ਅਧਿਕਾਰੀਆਂ ਨੇ ਦੱਸੀ ਵਜ੍ਹਾ:ਇਸ ਸਬੰਧੀ ਗੱਲ ਕਰਦਿਆਂ ਏਟੀਪੀ ਅਧਿਕਾਰੀ ਮਿਹਰਬਾਨ ਸਿੰਘ ਨੇ ਕਿਹਾ ਕਿ ਪਿਛਲੇ ਇੱਕ ਦੋ ਮਹੀਨੇ ਤੋਂ ਸਾਨੂੰ ਸ਼ਿਕਾਇਤਾਂ ਆ ਰਹੀਆਂ ਸਨ, ਜਿਸਦੇ ਚਲਦੇ ਅੱਜ ਅਸੀਂ ਇਹ ਕਾਰਵਾਈ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਬਿਲਡਿੰਗ ਦੇ ਮਾਲਕ ਨੂੰ ਪਹਿਲਾਂ ਵੀ ਬਿਲਡਿੰਗ ਬਣਾਉਣ ਤੋਂ ਰੋਕਿਆ ਸੀ ਪਰ ਅੰਦਰ ਖਾਤੇ ਬਿਲਡਿੰਗ ਤਿਆਰ ਕੀਤੀ ਜਾ ਰਹੀ ਸੀ। ਉਹਨਾਂ ਕਿਹਾ ਕਿ ਅੱਜ ਕਾਰਵਾਈ ਕਰਦੇ ਹੋਏ ਹੋਟਲ ਦੀ ਸਭ ਤੋਂ ਉੱਪਰਲੀ ਬਿਲਡਿੰਗ ਨੂੰ ਢਾਹ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਾਡੇ ਕੋਲ ਮੈਨ ਪਾਵਰ (ਕੰਮ ਕਰਨ ਵਾਲੇ ਕਰਮੀ) ਦੀ ਘਾਟ ਨੂੰ ਦੇਖਦੇ ਹੋਏ ਕਾਰਵਾਈ 'ਚ ਦੇਰੀ ਹੋਈ ਹੈ।
ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਬਣ ਰਹੀ ਗੈਰ ਕਾਨੂੰਨੀ ਇਮਾਰਤ ਕੀਤੀ ਗਈ ਢੇਰ, ਜਾਣੋ ਪੂਰਾ ਮਾਮਲਾ - Sri Harmandir Sahib
ਸ੍ਰੀ ਦਰਬਾਰ ਸਾਹਿਬ ਦੇ ਬਰਾਬਰ ਬਣ ਰਹੀ ਹੋਟਲ ਦੀ ਇਮਾਰਤ ਨੂੰ ਢਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਇਸ ਇਮਾਰਤ ਦੇ ਬਣਨ ਕਾਰਨ ਗੁਰੂ ਘਰ ਦੀ ਦਿਖ ਖਰਾਬ ਹੋਣ ਕਾਰਨ ਇਹ ਕਾਰਵਾਈ ਕੀਤੀ ਗਈ।
Published : Aug 26, 2024, 2:14 PM IST
ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ, ਕੀਤੀ ਇਹ ਖਾਸ ਮੰਗ - demand letter
ਦੱਸਿਆ ਜਾ ਰਿਹਾ ਹੈ ਕਿ ਇਹ ਹੋਟਲ ਦੀ ਬਿਲਡਿੰਗ ਨਜ਼ਾਇਜ ਤੌਰ 'ਤੇ ਉਸਾਰੀ ਜਾ ਰਹੀ ਸੀ ਅਤੇ 6 ਮੰਜਿਲ ਬਿਲਡਿੰਗ ਬਣਾਈ ਸੀ। ਜਿਸ ਨੂੰ ਲੈਕੇ ਕਾਰਵਾਈ ਕੀਤੀ ਗਈ ਹੈ ਉਹਨਾਂ ਕਿਹਾ ਕਿ ਨਗਰ ਨਿਗਮ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਹ ਕਾਰਵਾਈ ਕੀਤੀ ਗਈ ਹੈ। ਇਸ ਬਿਲਡਿੰਗ ਨਾਲ ਗੁਰੂ ਘਰ ਦੀ ਦਿਖ ਖਰਾਬ ਹੋ ਰਹੀ ਸੀ। ਜਿਸ ਕਾਰਨ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉੱਥੇ ਹੀ ਜਦੋਂ ਹੋਟਲ ਦੇ ਮਾਲਕ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੀਡੀਆ ਤੋਂ ਭੱਜਦੇ ਹੋਏ ਨਜ਼ਰ ਆਏ ਕਿਸੇ ਵੀ ਸਵਾਲ ਦਾ ਜਵਾਬ ਉਹਨਾਂ ਦਿਨਾਂ ਮੁਨਾਸਿਬ ਨਹੀਂ ਸਮਝਿਆ।