ਪੰਜਾਬ

punjab

ETV Bharat / state

ਸ਼ੁਭਕਰਨ ਦੇ ਪਰਿਵਾਰ ਨਾਲ ਕੀਤਾ ਵਾਅਦਾ ਪੰਜਾਬ ਸਰਕਰ ਨੇ ਪੁਗਾਇਆ, ਭੈਣ ਗੁਰਪ੍ਰੀਤ ਨੂੰ ਮਿਲੀ ਪੰਜਾਬ ਪੁਲਿਸ ਦੀ ਨੌਕਰੀ - Shubkaran Family - SHUBKARAN FAMILY

Shubman's Sister Get Job: ਖਨੌਰੀ ਬਾਰਡਰ ਉੱਤੇ ਸੰਘਰਸ਼ ਦੌਰਾਨ ਗੋਲੀ ਲੱਗਣ ਕਾਰਨ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਨੇਪਰੇ ਚਾੜ੍ਹਦਿਆਂ ਪੰਜਾਬ ਸਰਕਾਰ ਨੇ ਸ਼ੁਭਕਰਨ ਦੀ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਦਿੱਤੀ ਹੈ।

MARTYRED FARMER SHUBMAN
ਸ਼ਹੀਦ ਕਿਸਾਨ ਸ਼ੁਭਮਨ ਦੇ ਪਰਿਵਾਰ ਨਾਲ ਕੀਤਾ ਵਾਅਦਾ ਪੰਜਾਬ ਸਰਕਰ ਨੇ ਕੀਤਾ ਪੂਰਾ (etv bharat punjab (ਰਿਪੋਟਰ ਬਠਿੰਡਾ))

By ETV Bharat Punjabi Team

Published : Jul 11, 2024, 12:18 PM IST

ਭੈਣ ਗੁਰਪ੍ਰੀਤ ਨੂੰ ਮਿਲੀ ਪੰਜਾਬ ਪੁਲਿਸ ਦੀ ਨੌਕਰੀ (etv bharat punjab (ਰਿਪੋਟਰ ਬਠਿੰਡਾ))

ਬਠਿੰਡਾ:ਖਨੌਰੀ ਬਾਰਡਰ ਉੱਤੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਪਿੰਡ ਬੱਲੋ ਦੇ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਵੱਲੋਂ ਬਠਿੰਡਾ ਵਿਖੇ ਪੁਲਿਸ ਦੀ ਨੌਕਰੀ ਜੁਆਇਨ ਕੀਤੀ ਗਈ ਹੈ। ਪਰਿਵਾਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਦੇ ਕਰਨ ਦੇ ਨਾਲ ਸ਼ੁਭਕਰਨ ਸਿੰਘ ਨੂੰ ਮੌਤ ਦੇਣ ਵਾਲੇ ਮੁਲਜ਼ਮਾਂ ਉੱਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਨੌਕਰੀ ਦੇਣ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਮਦਦ ਵੀ ਦਿੱਤੀ ਹੈ।

ਪਰਿਵਾਰ ਨੇ ਸਰਕਾਰ ਦਾ ਕੀਤਾ ਧੰਨਵਾਦ: ਸ਼ੁਭਕਰਨ ਦੀ ਕਮੀ ਦੇ ਜ਼ਖ਼ਮ ਭਰਨ ਲਈ ਸੂਬਾ ਸਰਕਾਰ ਨੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਅਤੇ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਿੱਚ ਸਰਕਾਰੀ ਨੌਕਰੀ ਦਿੱਤੀ ਤਾਂ ਪਰਿਵਾਰ ਨੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਹੁਣ ਸ਼ੁਭਕਰਨ ਦੇ ਕਾਤਲਾਂ ਨੂੰ ਵੀ ਸਜ਼ਾ ਕਰਵਾ ਕੇ ਇਨਸਾਫ ਪੂਰਾ ਕਰੇ। ਉਨ੍ਹਾਂ ਆਖਿਆ ਕਿ ਨੌਕਰੀ ਅਤੇ ਰਾਸ਼ੀ ਨਾਲ ਸ਼ੁਭਕਰਨ ਦੀ ਘਾਟ ਕਦੇ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਵਲੋਂ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਵੀ ਕੀਤੀ ਹੈ।

ਸ਼ੰਭੂ ਬਾਰਡਰ ਉੱਤੇ ਗੋਲੀ ਲੱਗਣ ਨਾਲ ਹੋਈ ਮੌਤ: ਦੱਸ ਦਈਏ ਇਸ ਸਾਲ ਫਰਵਰੀ ਮਹੀਨੇ ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ ਉੱਤੇ ਕਿਸਾਨਾਂ ਦੀ ਕਾਲ ਮੁਤਾਬਿਕ ਅੱਗੇ ਵੱਧ ਰਹੇ 20 ਸਾਲ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕਿਸਾਨਾਂ ਦਾ ਰੋਹ ਕੇਂਦਰ ਸਰਕਾਰ ਖ਼ਿਲਾਫ਼ ਹੋਰ ਵੀ ਵਧਿਆ ਗਿਆ ਸੀ। ਫਿਲਹਾਲ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਵਿਚਾਰ ਅਧੀਨ ਹੈ। ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਹੁਣ ਤੱਕ ਕਿਸੇ ਵੀ ਮੁਖ ਮੁਲਜ਼ਮ ਦਾ ਚਿਹਰਾ ਸਾਹਮਣੇ ਨਹੀਂ ਆਇਆ ਹੈ, ਪਰ ਕਿਸਾਨਾਂ ਅਤੇ ਪਰਿਵਾਰ ਦੀ ਮੰਗ ਮੁਤਾਬਿਕ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਜ਼ਰੂਰ ਨੇਪਰੇ ਚਾੜਿਆ ਹੈ।

ਇਸ ਤੋਂ ਇਲਾਵਾ ਬੀਤੇ ਦਿਨ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਅੰਦਰ ਖਾਲੀ ਕਰਨ ਦੇ ਫੈਸਲਾ ਸੁਣਾਇਆ ਗਿਆ ਹੈ। ਇਸ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਕਿਸਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਾਂ ਕਿ ਇਹ ਸੜਕ ਕਿਸਾਨਾਂ ਵੱਲੋਂ ਨਹੀਂ ਜਾਮ ਕੀਤੀ ਗਈ ਹੈ, ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਰਸਤਾ ਬੰਦ ਕੀਤਾ ਹੈ। ਹਾਈਕੋਰਟ ਦੇ ਇਸ ਫੈਸਲੇ ਸਬੰਧੀ ਅਸੀਂ ਆਪਣੇ ਵਕੀਲਾਂ ਨਾਲ ਗੱਲ ਕਰ ਰਹੇ ਹਾਂ ਅਤੇ ਹੁਕਮਾਂ ਦੀ ਕਾਪੀ ਪੜ੍ਹ ਕੇ ਹੀ ਕੋਈ ਫੈਸਲਾ ਲਿਆ ਜਾਵੇਗਾ, ਅਸੀਂ 16 ਜੁਲਾਈ ਨੂੰ ਦੋਵੇਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਹੈ ਅਤੇ ਉਸ ਮੀਟਿੰਗ ਵਿੱਚ ਅਗਲੀ ਰਣਨੀਤੀ ਬਣਾਈ ਜਾਵੇਗੀ।

ABOUT THE AUTHOR

...view details