ਪੰਜਾਬ

punjab

ETV Bharat / state

ਪੰਜਾਬ ਸਰਕਾਰ ਨੇ ਜਨਤਾ ਨੂੰ ਦਿੱਤਾ ਵੱਡਾ ਝਟਕਾ, ਬਿਜਲੀ ਦੀਆਂ ਦਰਾਂ 'ਚ ਕੀਤਾ ਵਾਧਾ - increasing the electricity rates - INCREASING THE ELECTRICITY RATES

ਇੱਕ ਪਾਸੇ ਗਰਮੀ ਦੀ ਮਾਰ ਅਤੇ ਹੁਣ ਉੱਤੋਂ ਮਹਿੰਗਾਈ ਦੀ ਮਾਰ ਲੋਕਾਂ ਨੂੰ ਇਹਨਾਂ ਦੋਵਾਂ ਤੋਂ ਹੀ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਦਰਅਸਲ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਬਿਜਲੀ ਮਹਿੰਗੀ ਹੋਣ ਜਾ ਰਹੀ ਹੈ।

The Punjab government has given a big shock to the people by increasing the electricity rates
ਪੰਜਾਬ ਸਰਕਾਰ ਨੇ ਜਨਤਾ ਨੂੰ ਦਿੱਤਾ ਵੱਡਾ ਝਟਕਾ, ਬਿਜਲੀ ਦੀਆਂ ਦਰਾਂ 'ਚ ਕੀਤਾ ਵਾਧਾ (ਕੈਨਵਾ)

By ETV Bharat Punjabi Team

Published : Jun 14, 2024, 4:26 PM IST

ਚੰਡੀਗੜ੍ਹ :ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਹੁਣ ਪੰਜਾਬ ਵਿੱਚ ਸਰਕਾਰ ਵੱਲੋਂ ਬਿਜਲੀ ਦਰਾਂ 'ਚ ਵਾਧਾ ਕੀਤਾ ਗਿਆ ਹੈ ਅਤੇ ਨਵੀਆਂ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ। ਇੱਥੇ ਦੱਸਣਯੋਗ ਹੈ ਕਿ 300 ਯੂਨਿਟ ਮੁਫ਼ਤ ਦੀ ਸਹੂਲਤ ਜਾਰੀ ਰਹੇਗੀ। ਨਵੀਆਂ ਦਰਾਂ ਅਨੁਸਾਰ 7 ਕਿਲੋਵਾਟ ਤੱਕ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੋਂ ਉੱਪਰ ਬਿਜਲੀ ਖਪਤ ਕਰਨ 'ਤੇ ਪ੍ਰਤੀ ਯੂਨਿਟ 10 ਤੋਂ 12 ਪੈਸੇ ਜ਼ਿਆਦਾ ਭੁਗਤਾਨ ਕਰਨਾ ਪਵੇਗਾ। 7 ਕਿਲੋਵਾਟ ਤੋਂ 100 ਕਿਲੋਵਾਟ ਤੱਕ ਬਿਜਲੀ ਦਰਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। 16 ਜੂਨ ਤੋਂ ਕਿਸਾਨਾਂ ਨੂੰ ਵੀ ਬਿਜਲੀ ਮਹਿੰਗੀ ਮਿਲੇਗੀ। ਖੇਤਾਂ 'ਚ ਪਾਣੀ ਦੀਆਂ ਮੋਟਰਾਂ ਦੇ ਕੁਨੈਕਸ਼ਨਾਂ ਦੀਆਂ ਦਰਾਂ 'ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੀ ਇੰਡਸਟਰੀ ਲਈ ਵੀ ਬਿਜਲੀ ਦਰਾਂ 'ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਹੋਇਆ ਹੈ।

ਕੁਝ ਅਜਿਹਾ ਰਹਿਣ ਵਾਲਾ ਹੈ ਨਵਾਂ ਟੈਰਿਫ : ਦੱਸਣਯੋਗ ਹੈ ਕਿ ਨਵੇਂ ਜਾਰੀ ਕੀਤੇ ਗਏ ਟੈਰਿਫ ਆਰਡਰ ਮੁਤਾਬਕ ਘਰੇਲੂ ਖਪਤਕਾਰਾਂ ਲਈ 2 ਕਿੱਲੋ ਲੋਡ ਵਾਲੇ ਖਪਤਕਾਰਾਂ ਵਾਸਤੇ ਪਹਿਲੇ 100 ਯੂਨਿਟ ਲਈ ਦਰ ਪਹਿਲਾਂ ਵਾਲੀ 4.19 ਰੁਪਏ ਪ੍ਰਤੀ ਯੂਨਿਟ ਦੀ ਥਾਂ 4.29 ਰੁਪਏ ਪ੍ਰਤੀ ਯੂਨਿਟ ਹੋਵੇਗੀ। ਇਸ ਦੇ ਨਾਲ ਹੀ 101 ਤੋਂ 300 ਯੂਨਿਟ ਤੱਕ ਦੀ ਦਰ ਪਹਿਲਾਂ ਦੀ 6.64 ਰੁਪਏ ਦੀ ਥਾਂ ‘ਤੇ 6.76 ਰੁਪਏ ਪ੍ਰਤੀ ਯੂਨਿਟ ਹੋਵੇਗੀ। 300 ਤੋਂ ਵੱਧ ਯੂਨਿਟ ਖਪਤ ਦੇ ਮਾਮਲੇ ਵਿਚ ਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ।

ਜਾਰੀ ਰਹੇਗੀ 300 ਯੂਨਿਟ ਮੁਫ਼ਤ ਦੀ ਸਹੂਲਤ : ਇਸੇ ਤਰ੍ਹਾਂ 2 ਤੋਂ 7 ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਲਈ ਪਹਿਲੇ 100 ਯੂਨਿਟ ਹੁਣ 4.44 ਰੁਪਏ ਦੀ ਥਾਂ 4.54 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਹੋਵੇਗੀ। 101 ਤੋਂ 300 ਯੂਨਿਟ ਤੱਕ 6.64 ਦੀ ਥਾਂ 6.76 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਹੋਵੇਗੀ। 300 ਤੋਂ ਉੱਪਰ ਦੀ ਦਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਇਸੇ ਤਰੀਕੇ 7 ਕਿਲੋਵਾਟ ਤੋਂ ਵੱਧ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਲਈ ਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਗੈਰ ਰਿਹਾਇਸ਼ੀ ਸਪਲਾਈ ਖਪਤਕਾਰਾਂ ਲਈ ਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਜਦੋਂ ਕਿ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਮਾਮੂਲੀ ਵਾਧਾ ਕੀਤਾ ਗਿਆ ਹੈ।

ABOUT THE AUTHOR

...view details