ਪੰਜਾਬ

punjab

ETV Bharat / state

'ਸਰਕਾਰ ਤੁਹਾਡੇ ਦੁਆਰ' ਤਹਿਤ 4 ਪਿੰਡਾਂ ਦੇ ਵਾਸੀਆਂ ਲਈ ਲਗਾਇਆ ਕੈਂਪ, ਫਰੀ ਮੁਹੱਈਆ ਕਰਵਾਏ ਸੇਵਾਵਾਂ ਦਾ ਲਾਭ - Camp organized residents 4 villages - CAMP ORGANIZED RESIDENTS 4 VILLAGES

Camp organized for the residents of 4 villages: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਈਆ ਗਈਆ ਹਨ। 'ਸਰਕਾਰ ਤੁਹਾਡੇ ਦੁਆਰ' ਤਹਿਤ 4 ਪਿੰਡਾ ਦੇ ਵਿੱਚ ਕੈਂਪ ਲਾਇਆ ਗਿਆ। ਪੜ੍ਹੋ ਪੂਰੀ ਖਬਰ...

Camp organized for the residents of 4 villages
4 ਪਿੰਡਾਂ ਦੇ ਵਾਸੀਆਂ ਲਈ ਲਗਾਇਆ ਕੈਂਪ (Etv Bharat Barnala)

By ETV Bharat Punjabi Team

Published : Jul 6, 2024, 9:25 AM IST

4 ਪਿੰਡਾਂ ਦੇ ਵਾਸੀਆਂ ਲਈ ਲਗਾਇਆ ਕੈਂਪ (Etv Bharat Barnala)

ਬਰਨਾਲਾ: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਅਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ 'ਸਰਕਾਰ ਤੁਹਾਡੇ ਦੁਆਰ' ਲੜੀ ਤਹਿਤ ਸਟੋਰਾ ਪੱਤੀ ਧਰਮਸ਼ਾਲਾ ਪਿੰਡ ਸੇਖਾ ਵਿਖੇ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਸੇਖਾ ਤੋਂ ਇਲਾਵਾ ਪਿੰਡ ਕੱਟੂ, ਉੱਪਲੀ ਅਤੇ ਬਰਨਾਲਾ ਦਿਹਾਤੀ ਦੇ ਵਾਸੀ ਵੀ ਪੁੱਜੇ ਜਿਨ੍ਹਾਂ ਨੇ ਕੈਂਪ ਦਾ ਲਾਭ ਲਿਆ ਹੈ।

ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ:ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੈਂਪ ਵਿੱਚ ਪੁੱਜ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਦੇਣ ਅਤੇ ਉਨ੍ਹਾਂ ਦੀ ਖੱਜਲ-ਖੁਆਰੀ ਘਟਾਉਣ ਲਈ ਇਹ ਕੈਂਪ ਲਾਏ ਜਾ ਰਹੇ ਹਨ ਅਤੇ ਆਉਂਦੇ ਦਿਨੀਂ ਵੀ ਵੱਖ ਵੱਖ ਪਿੰਡਾਂ ਵਿੱਚ ਇਹ ਕੈਂਪ ਲਾਏ ਜਾਣਗੇ।

ਘਰ ਬੈਠੇ ਲੋਕਾਂ ਨੂੰ ਸਰਕਾਰੀ ਸਹੂਲਤਾਂ:ਐਸਡੀਐਮ ਵਰਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਘਰ ਬੈਠੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਾਰੇ ਹੀ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪੋ ਆਪਣੇ ਕਾਊਂਟਰ ਲਾ ਕੇ ਲੋਕਾਂ ਨੂੰ ਇੱਕ ਛੱਤ ਥੱਲੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਕਿਰਤ ਵਿਭਾਗ ਦੀਆਂ ਸਕੀਮਾਂ: ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕਰਦੇ ਹੋਏ ਸੇਖਾ ਵਾਸੀ ਗੁਰਮੇਲ ਸਿੰਘ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ। ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈ ਰਹੇ। ਕੈਂਪ ਵਿੱਚ ਪੁੱਜੇ ਨਿਰਭੈ ਸਿੰਘ ਨੇ ਦੱਸਿਆ ਕਿ ਉਸ ਨੇ ਕਿਰਤ ਵਿਭਾਗ ਦੀਆਂ ਸਕੀਮਾਂ ਲਈ ਕਾਪੀ ਅਪਲਾਈ ਕੀਤੀ ਸੀ ਅਤੇ ਅੱਜ ਕੈਂਪ ਵਿੱਚ ਹੀ ਉਸਨੂੰ ਇਹ ਕਾਪੀ ਦੇ ਦਿੱਤੀ ਗਈ।

ਕੈਂਪ ਲਾਉਣ ਦਾ ਸਰਕਾਰ ਦਾ ਉੱਦਮ ਉਪਰਾਲਾ: ਜਗਸੀਰ ਸਿੰਘ ਵਾਸੀ ਸੇਖਾ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੇ ਜਾਤੀ ਸਰਟੀਫਿਕੇਟ ਬਾਬਤ ਇੱਥੇ ਪਿਤਾ ਨਾਲ ਆਇਆ ਸੀ। ਉਨ੍ਹਾਂ ਨੇ ਮੌਕੇ 'ਤੇ ਹੀ ਸਰਟੀਫਿਕੇਟ ਅਪਲਾਈ ਕੀਤਾ ਅਤੇ ਉਨ੍ਹਾਂ ਨੂੰ ਕੈਂਪ ਵਿੱਚ ਹੀ ਇਹ ਸਰਟੀਫਿਕੇਟ ਮਿਲ ਗਿਆ। ਉਨ੍ਹਾਂ ਕੈਂਪ ਲਾਉਣ ਦਾ ਸਰਕਾਰ ਦਾ ਉੱਦਮ ਦਾ ਉਪਰਾਲਾ ਕੀਤਾ। ਇਸ ਮੌਕੇ ਬੀਡੀਪੀਓ ਸੁਖਵਿੰਦਰ ਸਿੰਘ ਸਿੰਘ ਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

ABOUT THE AUTHOR

...view details