ਚੰਡੀਗੜ੍ਹ: ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਸਤੰਬਰ ਮਹੀਨੇ ਵਿੱਚ ਸੂਬਾ ਸਰਕਾਰ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਸੂਬਾ ਸਰਕਾਰ ਨੇ ਇਹ ਜਾਣਕਾਰੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਿੱਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵੀ ਸਤੰਬਰ ਵਿੱਚ ਹੀ ਹੋਣੀਆਂ ਹਨ।
ਸਤੰਬਰ 'ਚ ਚੋਣਾਂ ਲਈ ਸਰਕਾਰ ਦੀ ਤਿਆਰੀ: ਚੋਣਾਂ ਨਾ ਕਰਵਾਉਣ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਪੰਜਾਬ ਸਰਕਾਰ ਤੋਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਜਿਸ 'ਤੇ ਸੋਮਵਾਰ ਨੂੰ ਸੁਣਵਾਈ ਹੋਈ ਅਤੇ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਸਤੰਬਰ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਦੱਸ ਦਈਏ ਪੰਜਾਬ ਵਿੱਚ ਪੰਚਾਇਤੀ ਚੋਣਾਂ ਸਤੰਬਰ ਮਹੀਨੇ ਵਿੱਚ ਹੋਣਗੀਆਂ ਇਸ ਸਬੰਧੀ ਜਾਣਕਾਰੀ ਏਜੀ ਪੰਜਾਬ ਨੇ ਹਾਈਕੋਰਟ ਵਿੱਚ ਦਿੱਤੀ ਹੈ। ਅਦਾਲਤ ਵਿੱਚ ਕਿਹਾ ਗਿਆ ਹੈ ਕਿ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਸਰਕਾਰ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਸਮਾਂ ਮੰਗਿਆ ਹੈ। ਸਰਕਾਰ 3 ਹਫ਼ਤਿਆਂ ਵਿੱਚ ਜਵਾਬ ਦੇਵੇਗੀ। ਇਹ ਚੋਣਾਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋ ਸਕਦੀਆਂ ਹਨ।