ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਅੱਜ (ਮੰਗਲਵਾਰ) ਨੂੰ ਵੀ ਜਾਰੀ ਰਿਹਾ। ਇਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੂਰੇ ਪੰਜਾਬ ਨੂੰ ਪ੍ਰਭਾਵਿਤ ਕਰ ਰਿਹਾ ਹੈ। ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਇਸ ਗਿਰੋਹ ਦਾ ਹੱਥ ਹੈ। ਹੁਣ ਵਿਦੇਸ਼ਾਂ ਦੇ ਗਾਇਕਾਂ ਨੂੰ ਵੀ ਸ਼ੂਟ ਕੀਤਾ ਗਿਆ ਹੈ। ਇਕ ਰਾਸ਼ਟਰੀ ਟੀਵੀ 'ਤੇ ਇਕ ਘੰਟੇ ਲਈ ਉਸ ਦੀ ਇੰਟਰਵਿਊ ਕੀਤੀ ਗਈ। ਜਦੋਂ ਇਹ ਮੁੱਦਾ ਉਠਾਇਆ ਗਿਆ ਤਾਂ ਕਿਹਾ ਗਿਆ ਕਿ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਇੰਟਰਵਿਊ ਨਹੀਂ ਕਰਵਾਈ ਗਈ। ਫਿਰ ਸਪੈਸ਼ਲ ਡੀਜੀਪੀ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਰਿਪੋਰਟ ਸੌਂਪੀ ਸੀ।
'ਮੁੱਖ ਮੰਤਰੀ ਨੂੰ ਅਸਤੀਫਾ ਦੇਣਾ ਚਾਹੀਦੈ'
ਲਾਰੈਂਸ ਬਿਸ਼ਨੋਈ ਇੰਟਰਵਿਊ ਨੂੰ ਲੈ ਕੇ ਆਦਮਪੁਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਹਰਪਾਲ ਚੀਮਾ ਨੇ ਕਿਹਾ ਕਿ ਇਹ ਜੋ ਲਾਰੈਂਸ ਬਿਸ਼ਨੋਈ ਦੀਆਂ ਇੰਟਵਿਊਜ ਹੋਈਆਂ ਨੇ ਇਹ ਮਾਮਲਾ ਹਾਈਕੋਰਟ ਦੇ ਅੰਡਰ ਹੈ ਤਾਂ ਵਿਧਾਇਕ ਸੁਖਵਿੰਦਰ ਸਿੰਘ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਹਾਈਕੋਰਟ ਨੇ ਤੁਹਾਨੂੰ ਕਾਰਵਾਈ ਕਰਨ ਤੋਂ ਕਦੋਂ ਰੋਕਿਆ। ਉਨ੍ਹਾਂ ਉਚ ਅਫਸਰਾਂ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਤੁਹਾਡੀਆਂ ਜੇਲ੍ਹਾਂ ਦੇ ਅੰਦਰ ਇੰਟਰਵਿਊ ਹੋ ਗਿਆ, ਤੁਹਾਡੇ ਅਫਸਰਾਂ ਨੇ ਇਹ ਸਾਬਿਤ ਕਰ ਦਿੱਤਾ ਕਿ ਤੇ ਡੀਜੀਪੀ ਨੂੰ ਵੀ ਉਨ੍ਹਾਂ ਨੇ ਸਾਫ ਕੀਤਾ ਹੈ ਕਿ ਡੀਜੀਪੀ ਨੇ ਝੂਠ ਬੋਲਿਆ ਤਾਂ ਮੇਰੇ ਹਿਸਾਬ ਨਾਲ ਕਾਰਵਾਈ ਤਾਂ ਡੀਜੀਪੀ ਉਪਰ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਾਹੇ ਕੋਈ ਵੀ ਹੋਵੇ ਇਹ ਤਾਂ ਸਾਡਾ ਅਧਿਕਾਰ ਹੈ, ਹਾਉਸ ਦਾ ਅਧਿਕਾਰ ਹੈ ਕਿ ਕਿਸੇ ਵੀ ਅਫਸਰ ਨੂੰ ਬੁਲਾਇਆ ਜਾ ਸਕਦਾ ਹੈ, ਅਤੇ ਚਰਚਾ ਕੀਤੀ ਜਾ ਸਕਦੀ ਹੈ।
ਪਰ ਸਪੀਕਰ ਨੇ ਜਿਹੜੇ ਹੱਥ ਖੜ੍ਹੇ ਕਰ ਦਿੱਤੇ ਇੱਕ ਏਐਸਆਈ ਦੇ ਮਾਮਲੇ ਦੇ ਉੱਤੇ ਇਸ ਤੇ ਇਹ ਸਾਬਿਤ ਹੋ ਗਿਆ ਕਿ ਸਰਕਾਰ ਦੀ ਜੋ ਅਫਸਰਸਾਹੀ ਹੈ ਇਹ ਬਿਲਕੁਲ ਬੇਲਗਾਮ ਹੋ ਚੁੱਕੀ ਹੈ। ਕੋਈ ਵੀ ਇਨ੍ਹਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਚਾਹੁਣ ਤਾਂ ਕਿਹੜਾ ਮਸਲਾ ਹੱਲ ਨਹੀਂ ਹੋ ਸਕਦਾ। ਡੀਜੀਪੀ ਨੂੰ ਆਪਣੇ ਦਫਤਰ ਅੰਦਰ ਬੁਲਾ ਕੇ ਗੱਲ ਕਰ ਸਕਦੇ ਨੇ। ਇਸ ਤੋ ਅੱਗੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਇੰਨ੍ਹੇ ਗੰਭੀਰ ਮੁੱਦੇ ਹੋਣ ਤੇ ਪੰਜਾਬ ਦਾ ਮੁੱਖ ਮੰਤਰੀ ਚੁੱਪ ਹੋਵੇ, ਇਹ ਬੇਵਸੀ ਹੈ, ਹੱਥ ਖੜ੍ਹੇ ਕਰ ਦਿੱਤੇ ਪੰਜਾਬ ਸਰਕਾਰ ਨੇ ਮਤਲਬ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਹੱਥ ਖੜ੍ਹੇ ਕਰ ਦਿੱਤੇ ਨੇ। ਮੈਂ ਤੁਹਾਡੇ ਮਾਧਿਅਮ ਰਾਹੀਂ ਮੰਗ ਕਰਦਾ ਹਾਂ ਕਿ ਜਿਹੜ੍ਹੇ ਅਧਿਕਾਰੀਆਂ ਨੇ ਇੰਟਰਵਿਊ ਕਰਵਾਇਆ ਤੇ ਜਿਹੜੇ ਅਧਿਕਾਰੀਆਂ ਨੇ ਝੂਠ ਬੋਲਿਆ ਉਨ੍ਹਾਂ 'ਤੇ ਇਸ ਮਾਮਲੇ ਤੇ ਕਾਰਵਾਈ ਹੋਣੀ ਚਾਹੀਦੀ ਹੈ ਤੇ ਮੁੱਖ ਮੰਤਰੀ ਨੂੰ ਇਸ ਮਾਮਲੇ 'ਤੇ ਅਸਤੀਫਾ ਦੇਣਾ ਚਾਹੀਦਾ ਹੈ।