ਪੰਜਾਬ

punjab

ETV Bharat / state

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ, ਜਾਣੋ ਕਿਹੜੀਆਂ-ਕਿਹੜੀਆਂ ਗੱਲਾਂ ਉੱਤੇ ਹੋਈ ਚਰਚਾ ? - JATHEDAR GIANI RAGHBIR SINGH

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ।

GURPARTAP WADALA MEET JATHEDAR
ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਜਥੇਦਾਰ ਨਾਲ ਮੁਲਕਾਤ, (ETV Bharat)

By ETV Bharat Punjabi Team

Published : Jan 16, 2025, 4:45 PM IST

ਅੰਮ੍ਰਿਤਸਰ:ਅਕਾਲੀ ਦਲ ਦੇ ਬਾਗੀ ਧੜੇ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਆਪਣਾ ਸਾਥੀਆਂ ਸਮੇਤ ਅੰਮ੍ਰਿਤਸਰ ਪਹੁੰਚੇ। ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਮਾਮਲੇ ਸਬੰਧੀ ਸੱਤ ਮੈਂਬਰੀ ਕਮੇਟੀ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਬੇਨਤੀ ਕੀਤੀ। ਗੁਰਪ੍ਰਤਾਪ ਸਿੰਘ ਵਡਾਲਾ ਦੇ ਨਾਲ ਸੰਤਾ ਸਿੰਘ, ਭਾਈ ਮਨਜੀਤ ਸਿੰਘ ਵੀ ਮੌਜੂਦ ਰਹੇ।

ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਜਥੇਦਾਰ ਨਾਲ ਮੁਲਕਾਤ, (ETV Bharat)

ਜਥੇਦਾਰ ਵੱਲੋਂ ਆਪਣਾ ਸਟੈਂਡ ਸਪੱਸ਼ਟ

ਮੀਡੀਆ ਨਾਲ ਗੱਲਬਾਤ ਕਰਦੇ ਭਾਈ ਵਡਾਲਾ ਨੇ ਕਿਹਾ ਕੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਸਬੰਧੀ ਹੋਏ ਫੈਸਲੇ ਨੂੰ ਇਨ ਬਿਨ ਲਾਗੂ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ। ਉਹਨਾਂ ਕਿਹਾ ਕਿ 7 ਮੈਂਬਰੀ ਕਮੇਟੀ ਬਣਾਉਣ ਲਈ ਵੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤਿਆਰ ਨਹੀਂ ਹੋ ਰਹੇ, ਪਰ ਜਥੇਦਾਰ ਵੱਲੋਂ 7 ਮੈਂਬਰੀ ਕਮੇਟੀ ਦੇ ਵਜੂਦ ਨੂੰ ਬਰਕਰਾਰ ਰੱਖਣਾ ਅਹਿਮ ਗੱਲ ਆਖੀ ਗਈ ਹੈ।

ਫ਼ਕਰ-ਏ-ਕੌਮ ਵਾਪਸ ਨਾ ਲੈਣ ਦੀ ਅਪੀਲ

ਇਸ ਮੌਕੇ ਵਡਾਲਾ ਨੇ ਕਿਹਾ ਕਿ 7 ਮੈਂਬਰੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਕੰਮ ਕਰੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਆਗੂਆਂ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਾਵੇਗੀ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦਾ ਫ਼ਕਰ-ਏ-ਕੌਮ ਵਾਪਸ ਨਾ ਲੈਣ ਦੀ ਅਪੀਲ ਕੀਤੀ ਗਈ ਹੈ, ਉਹ ਅਪੀਲ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਕੋਲ ਕਰਨੀ ਚਾਹੀਦੀ ਸੀ।

ABOUT THE AUTHOR

...view details