ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਪਾਰੀ ਕੋਲੋਂ ਹੋਈ ਸੋਨੇ ਦੀ ਲੁੱਟ (AMRITSAR REPORTER) ਅੰਮ੍ਰਿਤਸਰ : ਸੂਬੇ 'ਚ ਲਗਾਤਾਰ ਹੀ ਲੁੱਟਖੋਹ ਦੀਆਂ ਵਾਰਦਾਤਾਂ ਵਧ ਦੀਆ ਨਜ਼ਰ ਆ ਰਹੀਆਂ ਹਨ। ਲੁਟੇਰੇ ਪੁਲਿਸ ਦਾ ਡਰ ਖੁਫ ਰੱਖੇ ਬਿਨਾਂ ਹੀ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਚੌਂਕ ਪਰਾਗ ਦਾਸ ਦਾ ਹੈ। ਜਿੱਥੇ ਕਿ ਲੁਟੇਰਿਆਂ ਵੱਲੋਂ ਸੋਨਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਦਰਬਾਰ ਸਾਹਿਬ ਨਜ਼ਦੀਕ ਪਰਾਗ ਦਾਸ ਚੌਂਕ ਦੇ ਕੋਲ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ।
ਕੁਰੀਅਰ ਦੇਣ ਸਮੇਂ ਹੋਈ ਸੋਨੇ ਦੀ ਲੁੱਟ
ਉਹਨਾਂ ਦੱਸਿਆ ਕਿ ਰੁਪੇਸ਼ ਸੈਨੀ ਤੇ ਮੁਕੇਸ਼ ਸੈਨੀ ਨਾਮ ਦੇ ਦੋ ਭਰਾ ਸੋਨਾ ਕੁਰੀਅਰ ਕਰਨ ਦਾ ਕੰਮ ਕਰਦੇ ਹਨ ਅਤੇ ਮੁਕੇਸ਼ ਸੈਨੀ ਰੋਜ਼ਾਨਾ ਦੀ ਤਰ੍ਹਾਂ ਵੱਖ ਵਖ ਦੁਕਾਨਦਾਰਾਂ ਤੋਂ ਸੋਨਾ ਲੈ ਕੇ ਕੁਰੀਅਰ ਕਰਨ ਲਈ ਬਾਜ਼ਾਰ ਜਾ ਰਿਹਾ ਸੀ, ਇਸ ਦੌਰਾਨ ਜਦੋਂ ਉਹ ਪਰਾਗਦਾਸ ਚੌਂਕ ਦੇ ਨਜ਼ਦੀਕ ਪਹੁੰਚਿਆ ਤਾਂ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਉਸ ਕੋਲੋਂ ਸੋਣਾ ਲੁੱਟ ਲਿਆ। ਪੁਲਿਸ ਦਾ ਕਹਿਣਾ ਹੈ ਕਿ ਸੋਨਾ ਕਿੰਨੀ ਮਾਤਰਾ 'ਚ ਹੈ ਇਸ ਬਾਰੇ ਪਤਾ ਨਹੀਂ ਚੱਲ ਸਕਿਆ, ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ ।
ਗੁਰੂ ਨਗਰੀ ਦੀ ਸੁਰੱਖਿਆ ਸਵਾਲਾਂ 'ਚ
ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੁੰਦੇ ਹਨ। ਉਥੇ ਹੀ ਉਹਨਾਂ ਦੀ ਸੁਰੱਖਿਆ ਵਧਾਉਣ ਲਈ ਅੰਮ੍ਰਿਤਸਰ ਦੀ ਪੁਲਿਸ ਵੀ ਹਮੇਸ਼ਾ ਹੀ ਪੱਬਾਂ ਭਾਰ ਰਹਿੰਦੀ ਹੈ। ਲੇਕਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਕੁਝ ਹੀ ਕਦਮਾਂ ਦੀ ਦੂਰੀ 'ਤੇ ਇਸ ਤਰ੍ਹਾਂ ਦੀ ਘਟਨਾ ਵਾਪਰ ਜਾਣਾ,ਪ੍ਰਸ਼ਾਸਨਿਕ ਅਧਿਕਾਰੀਆਂ ਦੇ ਉੱਤੇ ਵੀ ਸਵਾਲ ਖੜ੍ਹੇ ਕਰਦੀ ਹੈ ਅਤੇ ਹੁਣ ਵੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਕਦੋਂ ਤੱਕ ਇਹ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਅਤੇ ਸਲਾਖਾਂ ਪਿੱਛੇ ਭੇਜੇ ਜਾਂਦੇ ਹਨ।