ਪੰਜਾਬ

punjab

ETV Bharat / state

ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਇੱਕ ਦੁਕਾਨ 'ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੀ ਹੋਈ ਬੇਅਦਬੀ - Sri Guru Granth Sahib

Desecration of the scriptures: ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੀ ਇੱਕ ਦੁਕਾਨ ਦੇ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪੋਥੀਆਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖ ਜਥੇਬੰਦੀਆਂ ਨੂੰ ਜਦੋਂ ਇਸ ਦੀ ਜਾਣਕਾਰੀ ਹੋਈ ਤਾਂ ਉਹ ਮੌਕੇ 'ਤੇ ਪੁਲਿਸ ਨੂੰ ਲੈ ਕੇ ਦੁਕਾਨ 'ਤੇ ਪਹੁੰਚੇ। ਪੜ੍ਹੋ ਪੂਰੀ ਖਬਰ...

Desecration of the scriptures
ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੀ ਹੋਈ ਬੇਅਦਬੀ (Etv Bharat Amritsar)

By ETV Bharat Punjabi Team

Published : Jul 20, 2024, 2:15 PM IST

ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੀ ਹੋਈ ਬੇਅਦਬੀ (Etv Bharat Amritsar)

ਅੰਮ੍ਰਿਤਸਰ: ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਦੌਰ ਰੁੱਕਣ ਦਾ ਨਾਮ ਨਹੀਂ ਲੈ ਰਿਹਾ। ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੀ ਇੱਕ ਦੁਕਾਨ ਦੇ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪੋਥੀਆਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਦੁਕਾਨਦਾਰ ਵੱਲੋਂ ਆਪਣੀ ਦੁਕਾਨ ਦੇ ਅੰਦਰ ਕਾਫੀ ਲੰਬੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਰੱਖੀਆਂ ਹੋਈਆਂ ਸਨ ਅਤੇ ਉਸ ਦੀ ਕੋਈ ਸਾਂਭ ਸੰਭਾਲ ਵੀ ਨਹੀਂ ਸੀ ਕੀਤੀ ਜਾ ਰਹੀ ਹੈ।

ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ :ਸਿੱਖ ਜਥੇਬੰਦੀਆਂ ਨੂੰ ਜਦੋਂ ਇਸ ਦੀ ਜਾਣਕਾਰੀ ਹੋਈ ਤਾਂ ਉਹ ਮੌਕੇ 'ਤੇ ਪੁਲਿਸ ਨੂੰ ਲੈ ਕੇ ਦੁਕਾਨ 'ਤੇ ਪਹੁੰਚੇ। ਦੁਕਾਨ ਦੇ ਅੰਦਰ ਜਦੋਂ ਜਾਂਚ ਕੀਤੀ ਅਤੇ ਉੱਥੇ ਬ੍ਰਿਧ ਅਵਸਥਾ ਦੇ ਵਿੱਚ ਅਤੇ ਘੱਟੇ ਨਾਲ ਭਰੇ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਪੋਥੀਆਂ ਅਤੇ ਹੋਰ ਵੀ ਕਈ ਪੋਥੀਆਂ ਮਿਲੀਆਂ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਪੁਲਿਸ ਨੂੰ ਇਸ ਦੀ ਦਰਖਾਸਤ ਦਿੱਤੀ ਗਈ ਹੈ। ਦੁਕਾਨਦਾਰ ਦੇ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਬੇਅਦਬੀ ਦੀ ਘਟਨਾ:ਇਸ ਦੇ ਨਾਲ ਹੀ ਅੱਗੇ ਬੋਲਦੇ ਹੋ ਇਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਨਜ਼ਦੀਕ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਦਫਤਰ ਦੇ ਬਿਲਕੁਲ ਹੀ ਨਜ਼ਦੀਕ ਜਗ੍ਹਾ ਦੇ ਉੱਪਰੋਂ ਇਹ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਿਸ ਦੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਵੀ ਗੌਰ ਕਰਨ ਦੀ ਜਰੂਰਤ ਹੈ।

ਪੋਥੀਆਂ ਦੀ ਬੇਅਦਬੀ:ਪੁਲਿਸ ਨੇ ਦੱਸਿਆ ਕਿ ਸਾਨੂੰ ਦਰਖਾਸਤ ਮਿਲੇਗੀ ਦਰਬਾਰ ਸਾਹਿਬ ਦੇ ਨਜ਼ਦੀਕ ਇੱਕ ਦੁਕਾਨ ਦੇ ਅੰਦਰ ਗੁਰੂ ਗ੍ਰੰਥ ਸਾਹਿਬ ਜੀ ਦੀ ਪੋਥੀਆਂ ਦੀ ਬੇਅਦਬੀ ਹੋ ਰਹੀ ਹੈ। ਜਿਸ ਤੋਂ ਬਾਅਦ ਅਸੀਂ ਮੌਕੇ 'ਤੇ ਪਹੁੰਚੇ ਹਾਂ। ਦੁਕਾਨ ਦੇ ਮਾਲਕ ਨੂੰ ਬੁਲਾਇਆ ਅਤੇ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਦੁਕਾਨ ਦੇ ਅੰਦਰ ਬੜੀ ਮਰਿਆਦਾ ਨਾਲ ਗਏ ਅਤੇ ਚੈਕਿੰਗ ਕੀਤੀ।

ਮਾਮਲੇ ਦੀ ਜਾਂਚ ਜਾਰੀ:ਉੱਥੇ ਵੱਡੀ ਗਿਣਤੀ ਵਿੱਚ ਬ੍ਰਿਧ ਅਵਸਥਾ ਦੇ ਵਿੱਚ ਅਤੇ ਘੱਟੇ ਨਾਲ ਭਰੇ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਮਿਲੀਆਂ ਹਨ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਕਿੰਨੀਆਂ ਪੋਥੀਆਂ ਹਨ, ਉਸ ਦੀ ਗਿਣਤੀ ਕੀਤੀ ਜਾ ਰਹੀ ਹੈ। ਫਿਲਹਾਲ ਦੁਕਾਨਦਾਰ ਨੂੰ ਪੁਲਿਸ ਨੇ ਆਪਣੇ ਹਿਰਾਸਤ 'ਚ ਲੈ ਲਿਆ ਅਤੇ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details