ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਛੇ ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਸੱਤ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਅੱਜ ਦੀ ਸੂਚੀ ਵਿੱਚ ਪੰਜਾਬ ਤੋਂ ਪੰਜ ਅਤੇ ਚੰਡੀਗੜ੍ਹ ਤੋਂ ਇੱਕ ਉਮੀਦਵਾਰ ਐਲਾਨਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ, ਛੇ ਉਮੀਦਵਾਰਾਂ ਦੇ ਨਾਮ ਦਾ ਦੂਜੀ ਲਿਸਟ 'ਚ ਕੀਤਾ ਐਲਾਨ - releasing second list of candidates - RELEASING SECOND LIST OF CANDIDATES
ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ਰਾਹੀਂ ਕੁੱਲ 6 ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ।
Published : Apr 22, 2024, 5:19 PM IST
|Updated : Apr 22, 2024, 5:59 PM IST
ਕਿਸ ਨੂੰ ਕਿੱਥੋਂ ਮਿਲੀ ਟਿਕਟ: ਦੱਸ ਦਈਏ ਅਕਾਲੀ ਦਲ ਨੇ ਲੋਕ ਸਭਾ ਚੋਣ 2024 ਲਈ ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ., ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਅਤੇ ਬਠਿੰਡਾ ਤੋਂ ਮੁੜ ਹਰਸਿਮਰਤ ਕੌਰ ਬਾਦਲ ਨੂੰ ਲੋਕ ਸਭਾ ਲਈ ਟਿਕਟ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਤੋਂ ਹਰਦੇਵ ਸੈਣੀ ਨੂੰ ਉਮੀਦਵਾਰ ਬਣਾਇਆ ਹੈ। ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਦਾ ਅਜੇ ਤੱਕ ਐਲਾਨ ਨਹੀਂ ਹੋਇਆ। ਖਡੂਰ ਸਾਹਿਬ ਤੋਂ ਬਿਕਰਮ ਸਿੰਘ ਮਜੀਠੀਆ ਦੇ ਨਾਂ ਦੀ ਚਰਚਾ ਹੈ।
- ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਕਾਬੂ, ਮੁਲਜ਼ਮ ਕੋਲੋਂ ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ - Ludhiana police arrested 2 accused
- ਪਾਕਿਸਤਾਨ ਵਿਖੇ ਵਿਸਾਖੀ ਮਨਾਉਣ ਗਿਆ ਸਿੱਖ ਸੰਗਤ ਦਾ ਜਥਾ ਪਰਤਿਆ ਭਾਰਤ, ਅਟਾਰੀ ਵਾਹਗਾ ਸਰਹੱਦ ਰਾਹੀਂ ਹੋਈ ਵਾਪਸੀ - Sikh Sangat returned back
- ਮੁਹਾਲੀ ਪੁਲਿਸ ਨੇ ਕਾਬੂ ਕੀਤਾ ਗੈਂਗਸਟਰ, 30 ਤੋਂ ਵੱਧ ਮਾਮਲੇ ਸਨ ਦਰਜ - Police Arrested The Gangster
ਪਹਿਲੀ ਲਿਸਟ ਵਿਸਾਖੀ ਮੌਕੇ ਕੀਤੀ ਸੀ ਜਾਰੀ: ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਆਪਣੇ ਸੱਤ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਪਹਿਲੀ ਸੂਚੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦਾਸਪੁਰ, ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਸੀਟਾਂ ਲਈ ਉਮੀਦਵਾਰ ਖੜ੍ਹੇ ਕੀਤੇ ਗਏ ਸਨ। ਪਹਿਲੀ ਲਿਸਟ ਮੁਤਾਬਿਕ ਅਕਾਲੀ ਦਲ ਵੱਲੋਂ ਗੁਰਦਾਸਪੁਰ ਤੋਂ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ ਜਦ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਸਵਰਗੀ ਗੁਰਦੇਵ ਸਿੰਘ ਬਾਦਲ ਦੇ ਪੋਤੇ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਐਲਾਨਿਆ ਗਿਆ ਸੀ।