ਪੰਜਾਬ

punjab

ETV Bharat / state

ਪਠਾਨਕੋਟ ਸਰਹੱਦ 'ਤੇ ਪਿੰਡ 'ਚ ਫਿਰ ਨਜ਼ਰ ਆਇਆ ਸ਼ੱਕੀ ਅੱਤਵਾਦੀ, ਪੁਲਿਸ ਨੇ ਸ਼ੁਰੂ ਕੀਤਾ ਸਰਚ ਆਪਰੇਸ਼ਨ - PATHANKOT POLICE SEARCH OPERATION - PATHANKOT POLICE SEARCH OPERATION

Pathankot Police Search Operatio: ਭਾਰਤ-ਪਾਕਿਸਤਾਨ ਸਰਹੱਦ ਅਤੇ ਜੰਮੂ-ਕਸ਼ਮੀਰ ਸਰਹੱਦ ਦੇ ਨੇੜੇ ਸਥਿਤ ਪਿੰਡ ਕੋਟ ਭੱਟੀਆਂ ਵਿੱਚ ਦੋ ਹਥਿਆਰਬੰਦ ਸ਼ੱਕੀ ਅੱਤਵਾਦੀ ਦੇਖੇ ਗਏ ਸਨ। ਉਦੋਂ ਤੋਂ ਪੁਲਿਸ, ਬੀਐਸਐਫ ਅਤੇ ਐਸਐਸਜੀ ਸ਼ੱਕੀਆਂ ਦੀ ਭਾਲ ਕਰ ਰਹੇ ਹਨ।

PATHANKOT POLICE SEARCH OPERATIO
ਪਠਾਨਕੋਟ ਪੁਲਿਸ ਦਾ ਸਰਚ ਆਪ੍ਰੇਸ਼ਨ (ETV Bharat Pathankot)

By ETV Bharat Punjabi Team

Published : Jun 28, 2024, 6:39 PM IST

ਪਠਾਨਕੋਟ ਪੁਲਿਸ ਦਾ ਸਰਚ ਆਪ੍ਰੇਸ਼ਨ (ETV Bharat Pathankot)

ਪਠਾਨਕੋਟ:ਦੇਰ ਰਾਤ ਪੰਜਾਬ-ਜੰਮੂ ਕਸ਼ਮੀਰ ਸਰਹੱਦ 'ਤੇ ਜੰਮੂ-ਕਸ਼ਮੀਰ ਵਾਲੇ ਪਾਸੇ ਇੱਕ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਪਠਾਨਕੋਟ ਜ਼ਿਲ੍ਹੇ ਨਾਲ ਲੱਗਦੀ ਜੰਮੂ ਸਰਹੱਦ 'ਤੇ ਪਠਾਨਕੋਟ ਪੁਲਿਸ ਨੇ ਇੱਕ ਵਾਰ ਫਿਰ ਚੌਕਸੀ ਵਧਾ ਦਿੱਤੀ ਹੈ। ਪਠਾਨਕੋਟ ਪੁਲਿਸ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਦੇ ਜਵਾਨਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਤਿੰਨ ਦਿਨ ਪਹਿਲਾਂ ਜ਼ਿਲ੍ਹੇ ਦੇ ਪਿੰਡ ਕੋਟ ਭੱਟੀਆਂ ਵਿੱਚ ਵੀ ਦੋ ਸ਼ੱਕੀ ਵਿਅਕਤੀ ਦੇਖੇ ਗਏ ਸਨ।

ਦੱਸ ਦਈਏ ਕਿ 2016 'ਚ ਏਅਰ ਬੇਸ 'ਤੇ ਹੋਏ ਹਮਲੇ ਤੋਂ ਬਾਅਦ ਪਠਾਨਕੋਟ ਜ਼ਿਲਾ ਕਈ ਸਾਲਾਂ ਬਾਅਦ ਇਕ ਵਾਰ ਫਿਰ ਸੁਰਖੀਆਂ 'ਚ ਹੈ। ਇਸ ਵਾਰ ਜ਼ਿਲ੍ਹੇ ਦੇ ਪਿੰਡ ਕੋਟ ਭੱਟੀਆਂ ਵਿੱਚ ਦੋ ਸ਼ੱਕੀ ਵਿਅਕਤੀ ਦੇਖੇ ਗਏ ਹਨ। ਪੁਲਿਸ ਵੱਲੋਂ ਪਿਛਲੇ 3 ਦਿਨਾਂ ਤੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਪੁਲਿਸ ਹੋਰ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਇਸ ਕਾਰਵਾਈ ਨੂੰ ਅੰਜਾਮ ਦੇ ਰਹੀ ਹੈ।

ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਸਰਚ ਆਪਰੇਸ਼ਨ:ਦੂਜੇ ਪਾਸੇ ਬੀਤੀ ਰਾਤ ਵੀ ਪੰਜਾਬ ਅਤੇ ਜੰਮੂ-ਕਸ਼ਮੀਰ ਦੀ ਸਰਹੱਦ 'ਤੇ ਕੁਝ ਸ਼ੱਕੀ ਵਿਅਕਤੀ ਦੇਖੇ ਗਏ। ਜਿਸ ਕਾਰਨ ਪੰਜਾਬ ਪੁਲਿਸ ਇੱਕ ਵਾਰ ਫਿਰ ਅਲਰਟ ਹੁੰਦੀ ਨਜ਼ਰ ਆ ਰਹੀ ਹੈ। ਇਸ ਸਬੰਧੀ ਡੀਐਸਪੀ ਮੰਗਲ ਸਿੰਘ ਨੇ ਦੱਸਿਆ ਕਿ ਪੰਜਾਬ ਅਤੇ ਜੰਮੂ ਵਿੱਚ ਸ਼ੱਕੀ ਵਿਅਕਤੀਆਂ ਦੇ ਮਿਲਣ ਤੋਂ ਬਾਅਦ ਪੰਜਾਬ ਪੁਲੀਸ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੂਰੇ ਜ਼ਿਲ੍ਹੇ ਵਿੱਚ ਕੁੱਲ 16 ਟੀਮਾਂ ਬਣਾਈਆਂ ਗਈਆਂ ਹਨ, ਜੋ ਜੰਮੂ-ਕਸ਼ਮੀਰ ਅਤੇ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਤਲਾਸ਼ੀ ਲੈ ਰਹੀਆਂ ਹਨ। ਦੁਪਹਿਰ 3 ਵਜੇ ਤੱਕ ਜਾਰੀ ਸਰਚ ਅਭਿਆਨ 'ਚ ਪੁਲਸ ਦੇ ਹੱਥ ਖਾਲੀ ਰਹੇ।

ABOUT THE AUTHOR

...view details