ਚੰਡੀਗੜ੍ਹ: ਪੰਜਾਬ ਪੁਲਿਸ ਨੇ ਜ਼ਿਲ੍ਹਾ ਰੋਪੜ ਦੇ ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਥਾਨਕ ਪ੍ਰਧਾਨ ਦੇ ਕਤਲ ਦਾ ਭੇਤ ਸੁਲਝਾ ਲਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦਾ ਕਹਿਣਾ ਹੈ ਕਿ ਪਾਕਿਸਤਾਨ ਅਤੇ ਪੁਰਤਗਾਲ ਤੋਂ ਸੰਚਾਲਿਤ ਮਾਡਿਊਲ ਦੁਆਰਾ ਇਹ ਟਾਰਗੇਟ ਕਿਲਿੰਗ ਕੀਤੀ ਗਈ। ਰੂਪਨਗਰ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਪਾਕਿਸਤਾਨ ਸਥਿਤ ਅੱਤਵਾਦੀ ਮਾਸਟਰਮਾਈਂਡ ਦੁਆਰਾ ਸਮਰਥਤ ਅੱਤਵਾਦੀ ਮਾਡਿਊਲ ਦੇ 2 ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਵਿਕਾਸ ਪ੍ਰਭਾਕਰ ਕਤਲ ਕੇਸ ਨੂੰ 3 ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ।
ਵਿਸ਼ਵ ਹਿੰਦੂ ਪ੍ਰੀਸ਼ਦ ਪ੍ਰਧਾਨ ਦੇ ਕਤਲ ਦਾ ਮਾਮਲਾ, ਪੁਲਿਸ ਨੇ ਕਾਬੂ ਕੀਤੇ ਦੋਵੇਂ ਸ਼ੂਟਰ, ਡੀਜੀਪੀ ਪੰਜਾਬ ਨੇ ਜਾਣਕਾਰੀ ਕੀਤੀ ਸਾਂਝੀ - Youth BJP Leader Murder UPDATE - YOUTH BJP LEADER MURDER UPDATE
ਨੰਗਲ 'ਚ ਨੌਜਵਾਨ ਭਾਜਪਾ ਆਗੂ ਦਾ ਕਤਲ ਹੋਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਸੀ ਅਤੇ ਹੁਣ ਰੋਪੜ ਅਤੇ ਮੋਹਾਲੀ ਪੁਲਿਸ ਨੇ ਸਾਂਝੇ ਓਪਰੇਸ਼ਨ ਦੌਰਾਨ ਗੋਲੀਆਂ ਦਾਗਣ ਵਾਲੇ ਦੋਵੇਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Published : Apr 16, 2024, 6:23 PM IST
ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਜਾਂਚ ਦੇ ਆਧਾਰ 'ਤੇ ਹਮਲਾਵਰਾਂ ਦੀ ਪਛਾਣ ਮਨਦੀਪ ਕੁਮਾਰ ਉਰਫ਼ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਵਜੋਂ ਹੋਈ ਹੈ, ਜਿਨ੍ਹਾਂ ਨੂੰ ਅੱਜ 32 ਬੋਰ ਦੇ ਪਿਸਤੌਲ, 16 ਜਿੰਦਾ ਕਾਰਤੂਸ, 01 ਦੇਸੀ ਕੱਟੇ ਅਤੇ ਇੱਕ ਟੀਵੀਐਸ ਜੁਪੀਟਰ ਸਕੂਟੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਇੱਕ ਅੱਤਵਾਦੀ ਮਾਡਿਊਲ ਹੈ, ਜਿਸ ਨੂੰ ਪੁਰਤਗਾਲ ਅਤੇ ਹੋਰ ਥਾਵਾਂ ਤੋਂ ਸੰਚਾਲਿਤ ਵਿਦੇਸ਼ੀ ਆਪ੍ਰੇਟਰਾਂ ਦੁਆਰਾ ਸੰਚਾਲਿਤ ਅਤੇ ਫੰਡਿਗ ਪ੍ਰਦਾਨ ਕੀਤੀ ਜਾਂਦੀ ਹੈ।
- ਗੁਜਰਾਤ ਰੈਲੀ 'ਚ ਮੁੱਖ ਮੰਤਰੀ ਮਾਨ ਨੂੰ ਆਈ ਅਰਵਿੰਦ ਕੇਜਰੀਵਾਲ ਦੀ ਯਾਦ, ਨਹੀਂ ਰੋਕ ਸਕੇ ਅੱਥਰੂ - aap railly in gujrat
- ਸੇਵਾ ਕੇਂਦਰ ਆਈ ਔਰਤ ਉੱਤੇ ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ, ਲਹੂ ਲੁਹਾਨ ਹੋਇਆ ਸੇਵਾ ਕੇਂਦਰ - Attack on a woman
- ਮਾਨਸਾ ਦੀਆਂ ਮੰਡੀਆਂ 'ਚ ਸਿੱਧੇ ਤੌਰ 'ਤੇ ਸਪੈਸ਼ਲ ਭਰਨ ਦਾ ਵਿਰੋਧ, ਪੱਲੇਦਾਰਾਂ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - protest against government in mansa
ਟਾਰਗੇਟ ਕਿਲਿੰਗ: ਮਨਦੀਪ ਕੁਮਾਰ ਉਰਫ਼ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਵਿਦੇਸ਼ੀ-ਅਧਾਰਿਤ ਸੰਗਠਨਾਂ ਦੇ ਗੁਰਗੇ ਹਨ ਜੋ ਪਾਕਿਸਤਾਨ ਅਧਾਰਤ ਅੱਤਵਾਦੀ ਮਾਸਟਰਮਾਈਂਡ ਦੇ ਸੰਚਾਲਕ ਹਨ। ਇਨ੍ਹਾਂ ਲੋਕਾਂ ਨੂੰ ਪੈਸੇ ਦਾ ਲਾਲਚ ਦੇ ਕੇ ਇਸ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ ਸੀ। ਦੱਸ ਦਈਏ ਵਿਕਾਸ ਪ੍ਰਭਾਕਰ ਆਪਣੀ ਦੁਕਾਨ 'ਤੇ ਬੈਠਾ ਸੀ ਤਾਂ ਉਸ 'ਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਅਤੇ ਅਰਾਮ ਨਾਲ ਮੌਕੇ ਤੋਂ ਫ਼ਰਾਰ ਹੋ ਗਏ। ਜਦੋਂ ਕੋਈ ਗੁਆਂਢੀ ਦੁਕਾਨਦਾਰ ਵਿਕਾਸ ਦੀ ਦੁਕਾਨ ਤੋਂ ਸਮਾਨ ਲੈਣ ਗਿਆ ਤਾਂ ਉਸ ਨੇ ਵਿਕਾਸ ਨੂੰ ਜ਼ਖਮੀ ਹਾਲਤ 'ਚ ਦੇਖਿਆ ਤੇ ਉਸ ਨੇ ਜਾ ਕੇ ਆਪਣੇ ਮਾਲਕ ਨੂੰ ਦੱਸਿਆ। ਇਸ ਤੋਂ ਬਾਅਦ ਦੁਕਾਨਦਾਰ ਮਨੀਸ਼ ਅਤੇ ਹੋਰ ਦੁਕਾਨਦਾਰਾਂ ਨੇ ਵਿਕਾਸ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ 'ਤੇ ਤੈਨਾਤ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।