ਆਨੰਦਪੁਰ ਸਾਹਿਬ :ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਮਾਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 10827 ਵੋਟਾਂ ਨਾਲ ਹਰਾਇਆ ਹੈ। ਮਾਲਵਿੰਦਰ ਸਿੰਘ ਕੰਗ ਨੂੰ 3,12,241 ਵੋਟਾਂ ਮਿਲੀਆਂ, ਜਦਕਿ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 3,01,414 ਵੋਟਾਂ ਮਿਲੀਆਂ। ਤੀਜੇ ਸਥਾਨ 'ਤੇ ਭਾਰਤੀ ਜਨਤਾ ਪਾਰਟੀ ਦੇ ਡਾ: ਸੁਭਾਸ਼ ਸ਼ਰਮਾ ਰਹੇ, ਉਨ੍ਹਾਂ ਨੂੰ 1,85,836 ਵੋਟਾਂ ਮਿਲੀਆਂ |
ਜਿੱਤ ਤੋਂ ਤੁਰੰਤ ਬਾਅਦ ਆਮ ਆਦਮੀ ਪਾਰਟੀ ਦੇ ਮਾਲਵਿੰਦਰ ਸਿੰਘ ਕੰਗ ਨੇ ਹਲਕਾ ਅਨੰਦਪੁਰ ਸਾਹਿਬ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਮਾਲਵਿੰਦਰ ਕੰਗ ਦੀ ਜਿੱਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਨੰਦਪੁਰ ਸਾਹਿਬ ਦਾ ਧੰਨਵਾਦ ਕੀਤਾ ਸੀ।
ਇਸ ਮੌਕੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੇਖ ਨੂੰ ਮਿਲੀ। ਸਥਾਨ ਵਕਰਕਾਂ ਨੇ ਜੇਤੂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਗਲ ਵਿੱਚ ਹਾਰ ਪਾ ਕੇ ਸਵਾਗਤ ਕੀਤਾ ਗਿਆ ਅਤੇ ਲੱਡੂਆਂ ਦੇ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਵਰਕਰਾਂ ਨੇ ਭੰਗੜੇ ਵੀ ਪਾਏ ਅਤੇ ਆਮ ਆਦਮੀ ਪਾਰਟੀ ਜਿੰਦਾਬਾਦ ਦੇ ਨਾਅਰੇ ਵੀ ਲਗਾਏ।