ਪੰਜਾਬ

punjab

ETV Bharat / state

ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ 3 ਗ੍ਰਿਫ਼ਤਾਰ, ਪੈਸੇ ਦੇ ਲੈਣ ਦੇਣ ਨੂੰ ਲੈ ਕੇ ਕੀਤਾ ਸੀ ਘਰ ਦੇ 'ਤੇ ਹਮਲਾ - GUNSHOTS FIRED IN LUDHIANA

ਲੁਧਿਆਣਾ 'ਚ ਮੁਲਜ਼ਮਾਂ ਵੱਲੋਂ ਪੈਸੇ ਦੇ ਲੈਣ-ਦੇਣ ਮਾਮਲੇ ਵਿੱਚ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ।

LUDHIANA NEWS
ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ 3 ਗ੍ਰਿਫ਼ਤਾਰ (ETV Bharat)

By ETV Bharat Punjabi Team

Published : Feb 26, 2025, 5:21 PM IST

ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਕੋਟ ਮੰਗਲ ਸਿੰਘ ਇਲਾਕੇ ਵਿੱਚ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ। ਜਿਸ ਸਮੇਂ ਮੁਲਜ਼ਮਾਂ ਨੇ ਮੁਹੱਲੇ ਵਿੱਚ ਗੋਲੀਆਂ ਚਲਾਈਆਂ ਉਸ ਸਮੇਂ ਪੂਰੇ ਮੁਹੱਲੇ ਵਿੱਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਇਸ ਘਟਨਾ ਤੋਂ ਬਾਅਦ ਪੁਲਿਸ ਨੂੰ ਜਾਣਕਾਰੀ ਮਿਲੀ। ਪੁਲਿਸ ਤੁਰੰਤ ਘਟਨਾ ਸਥਾਨ ਉਤੇ ਪਹੁੰਚੀ ਅਤੇ ਵੱਖ-ਵੱਖ ਟੀਮਾਂ ਬਣਾ ਕੇ ਕਾਰਵਾਈ ਸ਼ੁਰੂ ਕੀਤੀ। ਜਿਸ ਤਹਿਤ ਪੁਲਿਸ ਨੇ ਮੁਲਜ਼ਮਾਂ ਦੀ ਸੂਚਨਾ ਮਿਲਣ ਉਤੇ ਸ਼ੇਰਪੁਰ ਚੌਕ ਦੇ ਨਜ਼ਦੀਕ ਤੋਂ ਤਿੰਨਾਂ ਮੁਲਜ਼ਮਾਂ ਨੂੰ ਘੇਰਾ ਪਾਇਆ ਉੱਦੋਂ ਮੁਲਜ਼ਮ ਮੌਕੇ ਤੋਂ ਭੱਜਣ ਲੱਗੇ ਤਾਂ ਇੱਕ ਅਤੇ ਗਲੀ ਵਿੱਚ ਹੋਏ ਟੋਏ ਵਿੱਚ ਡਿੱਗਣ ਕਾਰਨ ਜ਼ਖ਼ਮੀ ਹੋ ਗਏ।

ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ 3 ਗ੍ਰਿਫ਼ਤਾਰ (ETV Bharat)

ਘਰ ਦੇ ਬਾਹਰ ਗੋਲੀਆਂ ਚਲਾਈਆਂ

ਏਸੀਪੀ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮਾਂ ਵੱਲੋਂ ਪੈਸੇ ਦੇ ਲੈਣ-ਦੇਣ ਮਾਮਲੇ ਵਿੱਚ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਤਾਂ ਜੋ ਗੋਲੀਆਂ ਚੱਲਣ ਦੇ ਡਰ ਤੋਂ ਬਾਅਦ ਪਰਿਵਾਰ ਡਰ ਕੇ ਪੈਸੇ ਦੇ ਦੇਵੇ। ਸਤਵਿੰਦਰ ਸਿੰਘ ਵਿਰਕ ਏਸੀਪੀ ਨੇ ਦੱਸਿਆ ਕਿ ਜਿੰਨ੍ਹਾਂ ਦਾ ਆਪਸ ਵਿੱਚ ਪੈਸਿਆਂ ਦਾ ਲੈਣ-ਦੇਣ ਹੈ। ਦੋਵੇਂ ਮੁਲਜ਼ਮ ਪਹਿਲਾਂ ਹੀ ਵੱਖ-ਵੱਖ ਕੇਸਾਂ ਦੇ ਵਿੱਚ ਜੇਲ੍ਹ ਵਿੱਚ ਬੰਦ ਹਨ। ਜੇਲ੍ਹ ਵਿੱਚ ਬੈਠੇ ਮੁਲਜ਼ਮਾਂ ਨੇ ਆਪਣੇ ਸਾਥੀਆਂ ਨੂੰ ਭੇਜ ਕੇ ਗੋਲੀਆਂ ਚਲਾਈਆਂ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ।

ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ

ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿੰਨ੍ਹਾਂ ਕੋਲ ਦੇਸੀ ਪਿਸਤੌਲ ਅਤੇ ਹੋਰ ਹਥਿਆਰ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਾਰੇ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਉਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਜਦ ਇਨ੍ਹਾਂ ਮੁਲਜ਼ਮਾਂ ਨੇ ਗੋਲੀਆਂ ਚਲਾਉਣ ਦੀ ਸਾਰੀ ਘਟਨਾ ਨੂੰ ਅੰਜਾਮ ਦਿੱਤਾ। ਸਾਰੀ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਗਈ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ 'ਚ ਨਵਦੀਪ ਸਿੰਘ ਬਲਵੰਤ ਸਿੰਘ ਨਿਵਿਸ਼ ਕੁਮਾਰ ਵਜੋਂ ਪਹਿਚਾਣ ਹੋਈ ਹੈ। ਨਸ਼ੇ ਦੀ ਤਸਕਰੀ ਨੂੰ ਲੈਕੇ ਇਨ੍ਹਾਂ ਮੁਲਜ਼ਮਾਂ ਦਾ ਪੈਸਿਆਂ ਦਾ ਕੋਈ ਲੈਣ ਦੇਣ ਦਾ ਮਾਮਲਾ ਸੀ। ਮੁਲਜ਼ਮਾਂ ਤੋਂ 4 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।


ABOUT THE AUTHOR

...view details