ਅੰਮ੍ਰਿਤਸਰ :ਜਿਵੇਂ ਕਿ ਤੁਸੀ ਜਾਣਦੇ ਹੀ ਹੋ ਸਕੂਲਾਂ ਦੇ ਵਿੱਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਤੇਜ਼ ਗਰਮੀ ਦੀ ਤਪਸ ਤੋਂ ਬਚਣ ਦੇ ਲਈ ਬੱਚੇ ਆਪਣੇ ਇਲਾਕੇ ਦੇ ਨਜ਼ਦੀਕ ਪੈਂਦੀ ਨਹਿਰ ਵਿੱਚ ਨਹਾਉਣ ਚਲੇ ਜਾਂਦੇ ਹਨ। ਨਹਿਰ 'ਚ ਨਹਾਉਂਦੇ ਸਮੇਂ ਬੱਚੇ ਮੌਜ-ਮਸਤੀ ਕਰਦੇ ਹਨ, ਪਰ ਮੌਕੇ ਉੱਪਰ ਹੀ ਕੋਈ ਅਜਿਹੀ ਘਟਨਾ ਵਾਪਰ ਜਾਂਦੀ ਹੈ ਕਿ ਇਲਾਕੇ ਵਿੱਚ ਸਨਸਨੀ ਫੈਲ ਜਾਂਦੀ ਹੈ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸਕੂਲਾਂ ਵਿਚ ਪਈਆਂ ਛੁੱਟੀਆਂ ਦੇ ਚੱਲਦਿਆਂ ਬੱਚੇ ਨਹਿਰ ਵਿੱਚ ਨਹਾਉਣ ਗਏ ਅਤੇ ਅਚਾਨਕ ਹੀ ਬੱਚੇ ਲਾਪਤਾ ਹੋ ਗਏ।
ਲਾਹੌਰ ਬਰਾਂਚ ਨਹਿਰ ਵਿੱਚ ਨਹਾਉਣ ਗਏ ਸੀ ਤਿੰਨ ਬੱਚੇ : ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜੇ ਪੈਂਦੀ ਲਾਹੌਰ ਬਰਾਂਚ ਨਹਿਰ ਵਿੱਚ ਨਹਾਉਣ ਗਏ ਤਿੰਨ ਬੱਚੇ ਨਹਾਉਂਦੇ ਹੋਏ ਅਨਾਚਕ ਹੀ ਲਾਪਤਾ ਹੋ ਗਏ। ਜਿਸ ਕਾਰਨ ਇਲਾਕੇ ਵਿੱਚ ਸੁੰਨ-ਸਨੀ ਫੈਲ ਗਈ। ਦੱਸ ਦਈਏ ਕਿ ਸਥਾਨਕ ਲੋਕਾਂ ਅਤੇ ਗੋਤਾਖੋਰਾਂ ਵੱਲੋਂ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਮੌਕੇ ਗੋਤਾਖ਼ੋਰਾਂ ਦਾ ਕਹਿਣਾ ਹੈ ਕਿ ਨਹਿਰ ਵਿੱਚ ਪਾਣੀ ਦਾ ਬਹਾਅ ਬਹੁਤ ਤੇਜ਼ ਹੈ ਅਤੇ ਨਹਿਰ ਵਿੱਚ ਪਾਣੀ ਤਕਰੀਬਨ 10 ਫੁੱਟ ਡੂੰਘਾ ਹੈ।