ਬਠਿੰਡਾ/ਮਾਨਸਾ: ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿੱਥੇ ਸਵੇਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸਮਾਗਮਾਂ ਦੌਰਾਨ ਦੇਸ਼ ਵਿਦੇਸ਼ ਤੋਂ ਹਾਜਰੀਆਂ ਲਵਾ ਰਹੇ ਹਨ। ਉੱਥੇ ਹੀ ਤਖ਼ਤ ਸਾਹਿਬ ਵਿਖੇ ਫੁੱਲਾਂ ਦੀ ਵਿਸ਼ੇਸ ਤੌਰ 'ਤੇ ਸਜਾਵਟ ਵੀ ਕੀਤੀ ਗਈ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ (ETV Bharat (ਅੰਮ੍ਰਿਤਸਰ, ਪੱਤਰਕਾਰ)) ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ ਹਨ। ਜਿੰਨਾਂ ਦੇ ਭੋਗ 6 ਜਨਵਰੀ ਨੂੰ ਪਾਉਣ ਉਪਰੰਤ ਗੁਰਮਤ ਸਮਾਗਮ ਕੀਤਾ ਜਾਵੇਗਾ। ਜਿਸ ਵਿੱਚ ਪਥਮ ਪ੍ਰਸਿੱਧ ਕਥਾ ਵਾਚਕ ਭਾਈ ਜੀਵਾ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜੱਥਾ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਣਗੇ। ਉਨ੍ਹਾਂ ਨੇ ਦੱਸਿਆਂ ਕਿ 6 ਜਨਵਰੀ ਨੂੰ ਹੱਥ ਲਿਖਤ ਪਾਵਨ ਬੀੜ (ਸ੍ਰੀ ਗੁਰੂ ਗ੍ਰੰਥ ਸਾਹਿਬ) ਦੇ ਦਰਸਨ ਵੀ ਸੰਗਤਾਂ ਨੂੰ ਕਰਵਾਏ ਜਾਣਗੇ। ਜਦੋ ਕਿ 5 ਜਨਵਰੀ ਨੂੰ ਤਖ਼ਤ ਸਾਹਿਬ ਤੋਂ ਆਲੋਕਿਕ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਸ਼ਾਂਮ ਵੇਲੇ ਆਤਿਸਬਾਜੀ ਵੀ ਕੀਤੀ ਜਾਵੇਗੀ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ (ETV Bharat (ਬਠਿੰਡਾ, ਪੱਤਰਕਾਰ))
ਮਾਨਸਾ:ਉੱਥੇ ਹੀ ਮਾਨਸਾ ਵਿਖੇ ਅੱਜ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਇਸ ਦੌਰਾਨ ਗੁਰਦੁਆਰਾ ਸਿੰਘ ਸਭਾ ਤੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਹੈ। ਇਸ ਨਗਰ ਕੀਰਤਨ ਦੇ ਵਿੱਚ ਸ਼ਹਿਰ ਦੀਆਂ ਸੰਗਤਾਂ ਵੱਲੋਂ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਦੇ ਵਿੱਚ ਹਿੱਸਾ ਲਿਆ ਗਿਆ। ਇਸ ਦੌਰਾਨ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਅਤੇ ਗਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ ਹਨ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ (ETV Bharat (ਅੰਮ੍ਰਿਤਸਰ, ਪੱਤਰਕਾਰ)) ਜਗ੍ਹਾ-ਜਗ੍ਹਾ ਤਿੰਨ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ
ਇਸ ਦੌਰਾਨ ਐਸਜੀਪੀਸੀ ਮੈਂਬਰ ਮਿੱਠੂ ਸਿੰਘ ਕਾਨੇ ਕੇ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਘਵੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਬਈ ਇਹ ਗੱਲ ਸੰਗਤਾਂ ਦੇ ਵਿੱਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਜਗ੍ਹਾ-ਜਗ੍ਹਾ ਤਿੰਨ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਗੁਰਦੁਆਰਾ ਸਿੰਘ ਸਭਾ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਗਈ ਹੈ। ਜੋ ਕਿ ਮਾਨਸਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਆ ਕੇ ਸਮਾਪਤੀ ਹੋਵੇਗੀ। ਇਸ ਦੌਰਾਨ ਇਸ ਨਗਰ ਕੀਰਤਨ ਦੇ ਵਿੱਚ ਰਾਗੀ, ਢਾਡੀ ਜਥਿਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਦੇ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।