ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਜਾਨਲੇਵਾ ਹਮਲਿਆਂ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਮਨਾਂ ਵਿੱਚ ਪੁਲਿਸ ਦਾ ਡਰ ਵੀ ਨਜ਼ਰ ਨਹੀਂ ਆ ਰਿਹਾ। ਹੁਣ ਅਜਿਹਾ ਹੀ ਇੱਕ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਕਸ਼ਮੀਰ ਐਵਨਿਊ ਤੋਂ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਤਹਿਤ ਕੁਝ ਵਿਅਕਤੀਆਂ ਵੱਲੋਂ ਇੱਕ ਵਿਅਕਤੀ ਦੇ ਘਰ 'ਤੇ ਹਮਲਾ ਕਰ ਦਿੱਤਾ ਗਿਆ ਅਤੇ ਘਰ ਦੇ ਬਾਹਰ ਖੜੀ ਕਾਰ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ।
AMRITSAR NEWS (ETV Bharat (ਪੱਤਰਕਾਰ ਅੰਮ੍ਰਿਤਸਰ)) ਪੁਰਾਣੀ ਰੰਜਿਸ਼ ਦੇ ਤਹਿਤ ਹੋਇਆ ਹਮਲਾ
ਇਸ ਦੌਰਾਨ ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਦਿੱਲੀ ਵਿੱਚ ਰਹਿੰਦਾ ਹੈ ਅਤੇ ਉਸਦੀ ਮਾਤਾ ਅੰਮ੍ਰਿਤਸਰ ਦੇ ਕਸ਼ਮੀਰ ਐਵਨਿਊ ਵਿੱਚ ਰਹਿੰਦੀ ਹੈ। ਉਸਦਾ ਅੰਮ੍ਰਿਤਸਰ 'ਚ ਕਾਰੋਬਾਰ ਹੈ, ਜਿਸ ਕਰਕੇ ਉਹ ਅੰਮ੍ਰਿਤਸਰ 'ਚ ਆਉਦਾ ਜਾਂਦਾ ਰਹਿੰਦਾ ਹੈ। ਉਸਨੇ ਗੱਲ ਕਰਦੇ ਹੋਏ ਅੱਗੇ ਦੱਸਿਆ ਕਿ ਜਦੋਂ ਉਹ ਅੰਮ੍ਰਿਤਸਰ ਆਇਆ ਅਤੇ ਆਪਣੀ ਦੁਕਾਨ ਸਿਟੀ ਸੈਂਟਰ ਵਿਖੇ ਗਿਆ, ਤਾਂ ਦੋ ਵਿਅਕਤੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਤਹਿਤ ਉਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਮਾਮਲੇ ਦੀ ਉਨ੍ਹਾਂ ਵੱਲੋ ਪੁਲਿਸ ਚੌਂਕੀ 'ਚ ਸ਼ਿਕਾਇਤ ਦਰਜ਼ ਕਰਵਾ ਦਿੱਤੀ ਗਈ ਹੈ।
ਪੀੜਤ ਵਿਅਕਤੀ ਵੱਲੋਂ ਇਨਸਾਫ ਦੀ ਗੁਹਾਰ
ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਤੋਂ ਬਾਅਦ ਮੈਂ ਆਪਣੇ ਘਰ ਆ ਗਿਆ ਅਤੇ ਖਾਣਾ ਖਾ ਕੇ ਸੌਂ ਗਿਆ। ਫਿਰ ਰਾਤ ਨੂੰ ਮੈਨੂੰ ਚੌਂਕੀਦਾਰ ਦਾ ਫੋਨ ਆਇਆ ਅਤੇ ਉਸਨੇ ਦੱਸਿਆ ਕਿ ਤਿੰਨ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਬਾਹਰ ਖੜੀ ਕਾਰ 'ਤੇ ਹਮਲਾ ਕਰ ਦਿੱਤਾ ਗਿਆ ਹੈ। ਪੀੜਿਤ ਵਿਅਕਤੀ ਨੇ ਦੱਸਿਆ ਕਿ ਉਸਨੂੰ ਸ਼ੱਕ ਹੈ ਕਿ ਇਹ ਹਮਲਾ ਪੁਰਾਣੀ ਰੰਜਿਸ਼ ਦੇ ਤਹਿਤ ਜਾਣਕਾਰ ਅਮਿਤ ਮਹਾਜਨ ਅਤੇ ਰਘੂ ਮਹਾਜਨ ਵੱਲੋਂ ਹੀ ਕਰਵਾਇਆ ਗਿਆ ਹੈ। ਗੱਲ ਕਰਦੇ ਹੋਏ ਅੱਗੇ ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਮੈਨੂੰ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ ਗਈ। ਹੁਣ ਪੀੜਿਤ ਵਿਅਕਤੀ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।
ਸੀਸੀਟੀਵੀ ਵੀਡੀਓ ਦੇ ਆਧਾਰ 'ਤੇ ਕੀਤੀ ਜਾ ਰਹੀ ਮਾਮਲੇ ਦੀ ਜਾਂਚ
ਦੂਜੇ ਪਾਸੇ, ਇਸ ਮਾਮਲੇ 'ਚ ਪੁਲਿਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੋਮਾ ਮਹਾਜਨ ਨਾਮ ਦੀ ਔਰਤ ਨੇ ਸ਼ਿਕਾਇਤ ਦਰਜ਼ ਕਰਵਾਈ ਸੀ ਅਤੇ ਸ਼ਿਕਾਇਤ ਵਿੱਚ ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਘਰ ਬਾਹਰ ਖੜੀ ਕਾਰ 'ਤੇ ਹਮਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ ਹੈ। ਫਿਲਹਾਲ, ਪੁਲਿਸ ਸੀਸੀਟੀਵੀ ਵੀਡੀਓ ਦੇ ਆਧਾਰ 'ਤੇ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:-