ਚੰਡੀਗੜ੍ਹ:ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਸਣੇ ਦਿੱਲੀ ਵਿੱਚ ਰਿਕਾਰਡ ਤੌੜ ਗਰਮੀ ਪੈ ਰਹੀ ਹੈ। ਇੱਥੋ ਤੱਕ ਕਿ ਗਰਮੀ ਕਾਰਨ ਕਈ ਥਾਂ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਦੂਜੇ ਪਾਸੇ, ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ -ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ। ਐਤਵਾਰ ਨੂੰ ਮੀਂਹ ਦੀ ਸੰਭਾਵਨਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ -ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
ਪੰਜਾਬ ਵਿੱਚ ਯੈਲੋ ਅਲਰਟ:ਪੰਜਾਬ ਵਿੱਚ ਕੱਲ੍ਹ (ਬੀਤੀ) ਸ਼ਾਮ ਤੋਂ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਵੀਰਵਾਰ ਸ਼ਾਮ ਨੂੰ ਕੁਝ ਇਲਾਕਿਆਂ 'ਚ ਹਲਕੀ ਧੂੜ ਭਰੀਆਂ ਹਵਾਵਾਂ ਚੱਲੀਆਂ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ 'ਚ ਕਰੀਬ 1 ਡਿਗਰੀ ਦੀ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਅੱਜ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹੀਟਵੇਵ ਨੂੰ ਲੈ ਕੇ ਵੀ ਹੈ ਅਤੇ ਇਸ ਦੇ ਨਾਲ ਹੀ ਬਾਰਿਸ਼ ਅਤੇ ਧੂੜ ਭਰੀ ਤੂਫਾਨ ਨੂੰ ਵੀ ਜਾਰੀ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਅੱਜ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ ਅਤੇ ਗਰਮ ਹਵਾਵਾਂ ਚੱਲਦੀਆਂ ਰਹਿਣਗੀਆਂ। ਵਿਚਕਾਰ ਤੇਜ਼ ਹਵਾਵਾਂ, ਤੂਫਾਨ ਅਤੇ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੇਗੀ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਾਰੀਆਂ ਘਟਨਾਵਾਂ ਇੱਕ ਵਾਰ ਫਿਰ ਵਾਪਰ ਰਹੀਆਂ ਹਨ।