ਚੰਡੀਗੜ੍ਹ: ਆਉਣ ਵਾਲੇ ਦਿਨਾਂ 'ਚ ਪੰਜਾਬ ਵਿੱਚ ਤਾਪਮਾਨ ਵਧਣ ਦੇ ਅਸਾਰ ਹਨ। ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਤਾਪਮਾਨ 20 ਡਿਗਰੀ ਨੂੰ ਪਾਰ ਕਰ ਗਿਆ ਹੈ। ਵੈਸਟਰਨ ਡਿਸਟਰਬੈਂਸ ਸ਼ਨੀਵਾਰ ਤੋਂ ਐਕਟਿਵ ਹੋ ਗਿਆ ਹੈ, ਪਰ ਪੰਜਾਬ ਦੇ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ ਦੇਖਣ ਨੂੰ ਨਹੀਂ ਮਿਲੇਗਾ। ਮੌਸਮ ਕੇਂਦਰ ਮੁਤਾਬਕ ਆਉਣ ਵਾਲੇ 5 ਦਿਨਾਂ 'ਚ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਅਜਿਹਾ ਹੋਣ 'ਤੇ ਮੈਦਾਨੀ ਇਲਾਕਿਆਂ ਵੱਲ ਠੰਢੀਆਂ ਹਵਾਵਾਂ ਆਉਂਗੀਆਂ ਤੇ ਇਸ ਨਾਲ ਹਲਕੀ ਠੰਢ ਵਧੇਗੀ। ਪਰ, ਤਾਪਮਾਨ 'ਚ ਇਸ ਦਾ ਅਸਰ ਜ਼ਿਆਦਾ ਨਹੀਂ ਦਿਖੇਗਾ।
ਦੂਜੇ ਪਾਸੇ, ਸੂਬੇ ਵਿੱਚ ਸ਼ਨੀਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 25.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅੱਜ ਸਭ ਤੋਂ ਠੰਢਾ ਸ਼ਹਿਰ
ਅੱਜ ਪੰਜਾਬ ਦਾ ਸਭ ਤੋਂ ਠੰਢਾ ਸ਼ਹਿਰ ਹੁਸ਼ਿਆਰਪੁਰ ਹੈ, ਜਿੱਥੇ ਮੌਸਮ ਵਿਭਾਗ ਵਲੋਂ ਘੱਟੋ-ਘੱਟ ਤਾਪਮਾਨ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹੇਗਾ। ਐਤਵਾਰ ਨੂੰ ਮੀਂਹ ਦੀ ਸੰਭਾਵਨਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹੇਗਾ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਹੈ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹੇਗਾ। ਸ਼ੁੱਕਰਵਾਰ ਸਵੇਰੇ ਮੀਂਹ ਪੈਣ ਦੀ ਸੰਭਾਵਨਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਰਹੇਗਾ। ਐਤਾਵਰ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ।