ਪੰਜਾਬ

punjab

ETV Bharat / state

ਪੰਜਾਬ ਸਮੇਤ ਪੂਰੇ ਉੱਤਰ ਭਾਰਤ 'ਚ ਅੱਤ ਦੀ ਗਰਮੀ, ਰਾਹਤ ਦੀ ਨਹੀਂ ਕੋਈ ਆਸ - Weather Update - WEATHER UPDATE

ਪੰਜਾਬ 'ਚ ਹੀਟ ਵੇਵ ਦੇ ਚੱਲਦੇ ਕਈ ਜ਼ਿਲ੍ਹੇ ਰੈੱਡ ਅਲਰਟ 'ਤੇ ਹਨ। ਇਸ ਵਿਚਾਲੇ ਸੂਬੇ ਦੇ ਸਕੂਲਾਂ ਨੂੰ ਗਰਮੀ ਦੇ ਚੱਲਦੇ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਅੱਗੇ ਵੀ ਸੂਬੇ ਦਾ ਤਾਪਮਾਨ ਵੱਧਣ ਦੀ ਉਮੀਦ ਹੈ।

Weather Update
Weather Update (ETV BHARAT)

By ETV Bharat Punjabi Team

Published : May 22, 2024, 8:07 AM IST

ਚੰਡੀਗੜ੍ਹ: ਪੰਜਾਬ ਵਿੱਚ ਹੀਟ ਵੇਵ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿੱਚ ਇੱਕ ਵਾਰ ਫਿਰ ਸੂਬੇ ਦਾ ਸਭ ਤੋਂ ਵੱਧ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਦੇਸ਼ 'ਚ 25 ਮਈ ਤੋਂ ਨੌਟਪਾ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲੇ ਦਿਨ ਤੋਂ ਹੀ ਤਾਪਮਾਨ ਖਤਰਨਾਕ ਪੱਧਰ ਤੱਕ ਵਧ ਜਾਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸ਼ਹਿਰਾਂ ਵਿੱਚ 25 ਮਈ ਨੂੰ ਤਾਪਮਾਨ 48 ਡਿਗਰੀ ਤੱਕ ਪਹੁੰਚ ਜਾਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਪਿਛਲੇ 46 ਸਾਲਾਂ ਦਾ ਰਿਕਾਰਡ ਟੁੱਟ ਜਾਵੇਗਾ। ਪਰ, ਤਾਪਮਾਨ ਵਿੱਚ ਵਾਧਾ ਇੱਥੇ ਹੀ ਰੁਕਣ ਵਾਲਾ ਨਹੀਂ ਹੈ। 26 ਮਈ ਅਤੇ 27 ਮਈ ਨੂੰ ਤਾਪਮਾਨ 49 ਡਿਗਰੀ ਤੱਕ ਪਹੁੰਚ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਜੋ ਕਿ 46 ਸਾਲ ਪਹਿਲਾਂ 21 ਮਈ 1978 ਨੂੰ ਵੱਧ ਤੋਂ ਵੱਧ 47.7 ਡਿਗਰੀ ਤਾਪਮਾਨ ਨਾਲੋਂ ਲਗਭਗ 1 ਡਿਗਰੀ ਵੱਧ ਹੋਵੇਗਾ।

7 ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ:ਜਿੱਥੇ ਮੌਸਮ ਵਿਭਾਗ ਨੇ 4 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਦਾ ਐਲਾਨ ਕੀਤਾ ਹੈ, ਉੱਥੇ ਹੀ 7 ਜ਼ਿਲ੍ਹਿਆਂ ਨੂੰ ਓਰੇਂਜ ਅਲਰਟ 'ਤੇ ਰੱਖਿਆ ਗਿਆ ਹੈ। ਇਹ ਅਲਰਟ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਜਾਰੀ ਕੀਤਾ ਗਿਆ ਹੈ, ਜਿੱਥੇ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਬਾਕੀ ਸਾਰੇ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਾਣੋ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਅੱਜ ਦਾ ਤਾਪਮਾਨ (ETV BHARAT)
  1. ਅੰਮ੍ਰਿਤਸਰ-ਮੰਗਲਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਦਰਜ ਕੀਤਾ ਗਿਆ ਸੀ। ਅੱਜ ਬੁੱਧਵਾਰ ਨੂੰ ਇਸ ਤਾਪਮਾਨ 'ਚ ਕਰੀਬ 1 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ। ਤਾਪਮਾਨ 44 ਡਿਗਰੀ ਦੇ ਆਸਪਾਸ ਰਹਿਣ ਦਾ ਅੰਦਾਜ਼ਾ ਹੈ।
  2. ਜਲੰਧਰ-ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 43 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
  3. ਲੁਧਿਆਣਾ-ਮੰਗਲਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ ਸੀ। ਅੱਜ ਤਾਪਮਾਨ 43 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਇਹ ਆਮ ਨਾਲੋਂ ਲਗਭਗ 8 ਡਿਗਰੀ ਵੱਧ ਹੋਵੇਗਾ।
  4. ਬਠਿੰਡਾ- ਅੱਜ ਦਾ ਤਾਪਮਾਨ ਬਠਿੰਡਾ 'ਚ 44 ਡਿਗਰੀ ਰਹਿਣ ਦੀ ਉਮੀਦ ਹੈ, ਜਦਕਿ ਬੀਤੇ ਦਿਨ ਬਠਿੰਡਾ ਦਾ ਤਾਪਮਾਨ 46 ਡਿਗਰੀ ਦਰਜ ਕੀਤਾ ਗਿਆ ਸੀ।
  5. ਪਟਿਆਲਾ- ਬੀਤੇ ਕੱਲ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਦਰਜ ਕੀਤਾ ਗਿਆ ਸੀ, ਜੋ ਆਮ ਨਾਲੋਂ 2 ਡਿਗਰੀ ਵੱਧ ਸੀ। ਅੱਜ ਤਾਪਮਾਨ 42 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
  6. ਮੋਹਾਲੀ-ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਦਰਜ ਕੀਤਾ ਗਿਆ ਸੀ। ਅੱਜ ਇਹ ਤਾਪਮਾਨ 44 ਡਿਗਰੀ ਤੱਕ ਪਹੁੰਚ ਸਕਦਾ ਹੈ।
  7. ਚੰਡੀਗੜ੍ਹ-ਜੇਕਰ ਚੰਡੀਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਅੱਜ ਦਾ ਤਾਪਮਾਨ 43 ਡਿਗਰੀ ਰਹਿਣ ਦੀ ਸੰਭਾਵਨਾ ਹੈ। ਜਦਕਿ ਬੀਤੇ ਦਿਨ ਇਹ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ ਸੀ।

ਜਾਣੋ ਕੀ ਹੈ ਨੌਤਪਾ:ਭਾਰਤ ਵਿੱਚ ਨੌਤਪਾ ਇਸ ਸਾਲ 25 ਮਈ ਤੋਂ ਸ਼ੁਰੂ ਹੋਵੇਗਾ ਅਤੇ ਇਸਦਾ ਪ੍ਰਭਾਵ 2 ਜੂਨ ਤੱਕ ਰਹੇਗਾ। ਇਹ 9 ਦਿਨ ਸਭ ਤੋਂ ਗਰਮ ਰਹਿਣਗੇ। ਇਹ ਉਹ ਦਿਨ ਹਨ ਜਦੋਂ ਸੂਰਜ ਧਰਤੀ ਦੇ ਸਭ ਤੋਂ ਨੇੜੇ ਹੋਵੇਗਾ ਅਤੇ ਅੱਗ ਕੱਢਣਾ ਸ਼ੁਰੂ ਕਰ ਦੇਵੇਗਾ। ਇਨ੍ਹਾਂ ਦਿਨਾਂ 'ਚ ਤਾਪਮਾਨ 'ਚ ਲਗਾਤਾਰ ਵਾਧਾ ਹੋਵੇਗਾ। ਦੱਸ ਦਈਏ ਕਿ ਨੌਤਪਾ ਜੇਠ ਮਹੀਨੇ ਦੀ ਸ਼ੁਰੂਆਤ 'ਚ ਸ਼ੁਰੂ ਹੁੰਦਾ ਹੈ। ਹਾਲਾਂਕਿ ਨੌਤਪਾ 15 ਦਿਨਾਂ ਤੱਕ ਰਹਿੰਦਾ ਹੈ, ਪਰ ਪਹਿਲੇ 9 ਦਿਨ ਸਭ ਤੋਂ ਗਰਮ ਹੁੰਦੇ ਹਨ। ਇਸ ਕਾਰਨ ਇਸਨੂੰ ਨੌਤਪਾ ਕਿਹਾ ਜਾਂਦਾ ਹੈ।

ABOUT THE AUTHOR

...view details