ਚੰਡੀਗੜ੍ਹ:ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦਾ ਦੌਰੇ 'ਤੇ ਹਨ। ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਉਨ੍ਹਾਂਦਾ ਮੈਗਾ ਰੋਡ ਸ਼ੋਅ ਸ਼ਾਮ 6 ਵਜੇ ਸ਼ੁਰੂ ਹੋਵੇਗਾ, ਜਿਸ ਤੋਂ ਬਾਅਦ ਉਹ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਪਾਰਟੀ ਵੱਲੋਂ ਦੱਸਿਆ ਗਿਆ ਹੈ ਕਿ ਅੰਮ੍ਰਿਤਸਰ ਨੂੰ 'ਆਪ' ਦੇ ਕੌਮੀ ਕਨਵੀਨਰ ਨੇ ਚੋਣ ਪ੍ਰਚਾਰ ਦੀ ਸ਼ੁਰੂਆਤ ਲਈ ਚੁਣਿਆ ਹੈ ਅਤੇ ਉਹ ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਆਪਣੀ ਪਹਿਲੀ ਪੰਜਾਬ ਫੇਰੀ 'ਤੇ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਸਨ।
ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਜਾਣਕਾਰੀ ਮੁਤਾਬਿਕ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕਰਨਗੇ। ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਗੇ।
ਜਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ 'ਚ ਵੱਡਾ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਦੱਸ ਦਈਏ ਕਿ ਉਹ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਬਾਅਦ, ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜਣਗੇ।