ਪੰਜਾਬ

punjab

ETV Bharat / state

ਕੱਲ੍ਹ ਬਾਘਾ ਪੁਰਾਣਾ ਪਹੁੰਚ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ, ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਦੇ ਵਿੱਚ ਕਰਨਗੇ ਚੋਣ ਪ੍ਰਚਾਰ - campaign in favor of Karamjit Anmol - CAMPAIGN IN FAVOR OF KARAMJIT ANMOL

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਜਿੱਤ ਹਾਸਿਲ ਕਰਨ ਲਈ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਾਰਟੀ ਭਲਕੇ ਆਪਣੇ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਜ਼ਿਲ੍ਹਾ ਮੋਗਾ ਦੇ ਹਲਕਾ ਬਾਘਾ ਪੁਰਾਣਾ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।

Punjab Chief Minister Bhagwant Singh Mann is arriving 27 april, and will campaign in favor of Karamjit Anmol
ਕੱਲ ਬਾਘਾ ਪੁਰਾਣਾ ਪਹੁੰਚ ਮੁੱਖ ਮੰਤਰੀ ਭਗਵੰਤ ਮਾਨ,ਕਰਮਜੀਤ ਅਨਮੋਲ ਦੇ ਹੱਕ ਦੇ ਵਿੱਚ ਕਰਨਗੇ ਚੋਣ ਪ੍ਰਚਾਰ

By ETV Bharat Punjabi Team

Published : Apr 26, 2024, 1:45 PM IST

ਕੱਲ੍ਹ ਬਾਘਾ ਪੁਰਾਣਾ ਪਹੁੰਚ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ

ਮੋਗਾ:ਪੰਜਾਬ ਵਿੱਚ 2024 ਲੋਕ ਸਭਾ ਵੋਟਾਂ ਦਾ ਆਗਾਜ਼ ਹੋ ਚੁੱਕਾ ਹੈ ਉੱਥੇ ਹੀ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਪੂਰੇ ਜੋਰਾਂ ਸ਼ੋਰਾਂ ਤੇ ਕੀਤਾ ਜਾ ਰਿਹਾ ਹੈ। ਉਸੇ ਲੜੀ ਦੇ ਤਹਿਤ ਕੱਲ੍ਹ 27 ਤਰੀਕ ਦਿਨ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਬਾਘਾ ਪੁਰਾਣਾ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਪਹੁੰਚ ਰਹੇ ਹਨ। ਜਿਥੇ ਉਹ ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਦੇ ਵਿੱਚ ਪ੍ਰਚਾਰ ਕਰਨਗੇ। ਇਸ ਮੌਕੇ ਉਹਨਾਂ ਨੇ ਵਰਕਰਾਂ ਦੇ ਆਗੂਆਂ ਨੇ ਪਾਰਟੀ ਦੇ ਸਮਰਥਕਾਂ ਨੂੰ ਇੱਕਠੇੇ ਹੋਣ ਲਈ ਸੱਦਾ ਦਿੱਤਾ ਹੈ।

ਵਿਧਾਇਕਾਂ ਨੇ ਕੀਤੀ ਅਪੀਲ :ਮੁੱਖ ਮੰਤਰੀ ਮਾਨ ਨੇ ਰੈਲੀ ਵਿੱਛ ਸ਼ਾਮਲ ਹੋਣ ਲਈ ਵਿਧਾਇਕਾਂ ਨੇ ਖਾਸ ਅਪੀਲ ਕੀਤੀ ਹੈ। ਇਹਨਾਂ ਵਿਧਾਇਕਾਂ 'ਚ ਡਾ.ਅਮਨਦੀਪ ਕੌਰ ਅਰੋੜਾ, ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ, ਸੁੱਖਾ ਨੰਦ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਸਬੰਧੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਕੱਲ੍ਹ ਬਾਘਾ ਪੁਰਾਣਾ ਵਿੱਚ ਹੁੰਮ ਹੁਮਾ ਕੇ ਪਹੁੰਚਣ। ਦੱਸ ਦਈਏ ਕਿ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਨੇ ਕਰਮਜੀਤ ਅਨਮੋਲ ਨੂੰ ਟਿਕਟ ਦਿੱਤੀ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਮਜੀਤ ਅਨਮੋਲ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚ ਰਹੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਇਹਨੀ ਦਿਨੀਂ ਦਲ ਬਦਲੀਆਂ ਦਾ ਦੌਰ ਜਾਰੀ ਹੈ। ਉਥੇ ਹੀ ਨਵੇਂ ਆਗੂਆਂ ਨੂੰ ਵੀ ਚੋਣਾਂ ਵਿੱਚ ਲੜਨ ਦਾ ਮੌਕਾ ਦਿੱਤਾ ਗਿਆ ਹੈ। ਇਹਨਾਂ ਵਿੱਚ ਹੀ ਫਰੀਦਕੋਟ ਤੋਂ ਕਰਮਜੀਤ ਅਨਮੋਲ ਦਾ ਨਾਮ ਸ਼ਾਮਿਲ ਹੈ ਜਿੰਨਾ ਨੇ ਦਹਾਕਿਆਂ ਤੱਕ ਮੁੱਖ ਮੰਤਰੀ ਮਾਨ ਨਾਲ ਕਲਾ ਜਗਤ ਵਿੱਚ ਸਾਥ ਨਿਭਾਇਆ ਹੈ ਅਤੇ ਹੁਣ ਉਹ ਸਿਆਸਤ ਵਿੱਚ ਵੀ ਇਕੱਠੇ ਹੋ ਗਏਹਨ ਜਿੰਨਾ ਲਈ ਉਹ ਕੱਲ੍ਹ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ।

ABOUT THE AUTHOR

...view details