ਲੁਧਿਆਣਾ: ਪੂਰੇ ਪੰਜਾਬ ਭਰ ਦੇ ਵਿੱਚ ਕਿਸਾਨਾਂ ਵੱਲੋਂ ਅੱਜ ਆਪਣੀਆਂ ਹੱਕ ਦੀਆਂ ਮੰਗਾਂ ਨੂੰ ਲੈ ਕੇ ਰੇਲਵੇ ਲਾਈਨਾਂ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਸੀ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਰੇਲਵੇ ਟਰੈਕ ਜਾਮ ਕਰਨ ਦੇ ਸੱਦੇ ਨੂੰ ਕਾਮਯਾਬ ਬਣਾਉਣ ਦੇ ਲਈ ਲੁਧਿਆਣਾ ਦੇ ਪਿੰਡ ਸਾਹਨੇਵਾਲ ਵਿੱਚ ਰੇਲਵੇ ਸਟੇਸ਼ਨ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਇਕੱਠ ਕਰਕੇ ਰੇਲ ਪੱਟੜੀਆਂ ਜਾਮ ਲਗਾਇਆ ਗਿਆ ਹੈ। ਕਿਸਾਨ ਦਰੀਆਂ ਵਿਛਾ ਕੇ ਰੇਲਵੇ ਲਾਈਨਾਂ ਤੇ ਬੈਠ ਗਏ ਹਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ 12 ਵਜੇ ਤੋਂ ਲੈ ਕੇ 4 ਵਜੇ ਤੱਕ ਦਾ ਰੇਲ ਪੱਟੜੀਆਂ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੇ ਤਹਿਤ ਅੱਜ ਰੇਲ ਪੱਟੜੀਆਂ ਜਾਮ ਲਗਾਇਆ ਗਿਆ ਹੈ।
ਪੂਰੇ ਪੰਜਾਬ ਵਿੱਚ ਅੱਜ ਕਿਸਾਨਾਂ ਵੱਲੋਂ 12 ਤੋਂ 4 ਵਜੇ ਤੱਕ ਰੇਲ ਰੋਕੋ ਅੰਦੋਲਨ, ਲੁਧਿਆਣਾ ਦੇ ਪਿੰਡ ਸਾਹਨੇਵਾਲ 'ਚ ਕਿਸਾਨਾਂ ਵੱਲੋਂ ਰੇਲ ਪੱਟੜੀਆਂ ਤੇ ਲਗਾਇਆ ਜਾਮ - Train stop movement
Train stop movement: ਅੱਜ ਪੂਰੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਪੱਟੜੀਆਂ ਤੇ ਬੈਠ ਕੇ ਰੇਲ ਰੋਕੋ ਅੰਦੋਲਨ ਨੂੰ ਅੰਜ਼ਾਮ ਦਿੱਤਾ ਹੈ। ਲੁਧਿਆਣਾ ਦੇ ਪਿੰਡ ਸਾਹਨੇਵਾਲ ਵਿੱਚ ਕਿਸਾਨਾਂ ਵੱਲੋਂ ਰੇਲ ਪੱਟੜੀਆਂ ਤੇ ਲਗਾਇਆ ਗਿਆ ਹੈ।
Published : Mar 10, 2024, 7:29 PM IST
ਕਿਸਾਨ ਆਗੂ ਦੀ ਪੱਤਰਕਾਰਾਂ ਨਾਲ ਗੱਲਬਾਤ: ਕਿਸਾਨ ਆਗੂਆਂ ਨੇ ਕਿਹਾ ਕਿ ਲਗਾਤਾਰ ਸਾਡੇ ਜਥੇਬੰਦੀਆਂ ਦਿੱਲੀ ਵੀ ਜਾ ਰਹੀਆਂ ਹਨ ਅਤੇ ਸਰਕਾਰ ਦੇ ਖਿਲਾਫ ਆਪਣਾ ਰੋਸ ਪ੍ਰਗਟ ਕਰ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰਾਂ ਦਾ ਰਵੱਈਆ ਹੈ, ਉਹ ਕਿਸਾਨ ਦੇ ਪੱਖ ਦੇ ਵਿੱਚ ਨਹੀਂ ਲੱਗ ਰਿਹਾ ਹੈ ਇਸੇ ਕਰਕੇ ਕਿਸਾਨਾਂ ਨੂੰ ਸੰਘਰਸ਼ ਕਰਨੇ ਪੈ ਰਹੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖੁਦਕੁਸ਼ੀਆਂ ਵੀ ਕਰਨੀਆਂ ਪੈ ਰਹੀਆਂ ਹਨ ਕਿਉਂਕਿ ਖੇਤੀ ਲਾਗਤ ਦੇ ਮੁੱਲ ਵੀ ਪੂਰੇ ਨਹੀਂ ਹੋ ਰਹੇ ਹਨ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੈਂਟਰ ਦੀ ਸਰਕਾਰ ਆਪਣੀਆਂ ਮਨਮਾਨੀਆਂ ਕਰ ਰਹੀ ਹੈ। ਪਰ ਇਸ ਵਾਰ ਵੀ ਕਿਸਾਨ ਜਰੂਰ ਕਾਮਯਾਬ ਹੋਣਗੇ ਅਤੇ ਆਪਣੀਆਂ ਮੰਗਾਂ ਮੰਨਵਾ ਕੇ ਹੀ ਵਾਪਸ ਜਾਣਗੇ। ਉਹਨਾਂ ਨੇ ਕਿਹਾ ਕਿ ਸਾਡੇ ਨੌਜਵਾਨ ਨੂੰ ਸ਼ਰੇਆਮ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪਰ ਸੈਂਟਰ ਸਰਕਾਰ ਨੂੰ ਇਸਦਾ ਜਵਾਬ ਲੋਕਾਂ ਨੂੰ ਦੇਣਾ ਹੀ ਪਵੇਗਾ। ਹੁਣ ਚੋਣਾਂ ਨੇੜੇ ਆ ਰਹੀਆਂ ਹਨ ਇਸ ਕਰਕੇ ਪਰੇਸ਼ਾਨ ਤਾਂ ਸਰਕਾਰ ਨੇ ਹੀ ਹੋਣਾ ਹੈ ਕਿ ਉਹ ਪਿੰਡਾਂ ਵਿੱਚ ਆ ਕੇ ਕਿਵੇਂ ਲੋਕਾਂ ਵੋਟਾਂ ਮੰਗਣਗੇ । ਕਿਉਕਿ ਲੋਕ ਉਨ੍ਹਾਂ ਤੋਂ ਨੌਜਵਾਨ ਤੇ ਵੱਜੀ ਗੋਲੀ ਦਾ ਜਵਾਬ ਮੰਗਣਗੇ, ਜੋ ਕਿ ਸਰਕਾਰ ਲਈ ਜਵਾਬ ਦੇਣਾ ਔਖਾ ਹੋ ਸਕਦਾ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਸਾਡੇ ਸੂਬਿਆਂ ਦੇ ਅਧਿਕਾਰ ਤੇ ਡਾਕੇ ਮਾਰ ਰਹੀ ਹੈ, ਉਹਨਾਂ ਨੇ ਕਿਹਾ ਕਿ ਸਾਡੀਆਂ ਪੰਚਾਇਤੀ ਜ਼ਮੀਨਾਂ ਤੇ ਕਬਜ਼ੇ ਕੀਤੇ ਜਾ ਰਹੇ ਹਨ। ਅਤੇ ਉਹ ਕਾਰਪਰੇਟਾਂ ਨੂੰ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਕਿ ਕਿਸਾਨ ਜਥੇਬੰਦੀਆਂ ਪੰਜਾਬ ਦੇ ਵਿੱਚ ਨਹੀਂ ਹੋਣ ਦੇਣਗੀਆਂ।