ਪੰਜਾਬ

punjab

ETV Bharat / state

ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਕਾਬੂ, ਦੋ ਦੀ ਭਾਲ ਜਾਰੀ - Two thieves caught - TWO THIEVES CAUGHT

Two thieves caught: ਅੰਮ੍ਰਿਤਸਰ ਪੁਲਿਸ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਦੋ ਦੀ ਅਜੇ ਗ੍ਰਿਫਤਾਰੀ ਬਾਕੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

AMRITSAR POLICE IN ACTION
ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਕਾਬੂ

By ETV Bharat Punjabi Team

Published : Apr 9, 2024, 7:45 PM IST

ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਕਾਬੂ, ਦੋ ਦੀ ਭਾਲ ਜਾਰੀ

ਅੰਮ੍ਰਿਤਸਰ:ਸ਼ਹਿਰ ਵਿੱਚ ਵੱਧ ਰਹੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਦੇ ਲਈ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ ਅਤੇ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਕਿਤਾਬਾਂ ਦੀ ਸਪਲਾਈ ਕਰਨ ਵਾਲੇ ਵਿਅਕਤੀ ਕੋਲੋ 4 ਲੱਖ ਰੂਪਏ ਦੀ ਲੁੱਟ ਤਿੰਨ ਮੋਟਰ ਸਾਈਕਲ ਸਵਾਰ ਨੌਜਵਾਨਾਂ ਵੱਲੋਂ ਕੀਤੀ ਗਈ ਸੀ, ਜਿਸਦੀ ਸੀਸੀਟੀਵੀ ਵੀਡਿਉ ਵੀ ਸਾਹਮਣੇਂ ਆਈ ਸੀ। ਇਸ ਮਾਮਲੇ ਵਿੱਚ ਥਾਣਾ ਮੋਹਕਮ ਪੂਰਾ ਦੀ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 1 ਇੱਕ ਲੱਖ 30 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਜਾਣਕਾਰੀ ਮੁਤਾਬਿਕ ਦੋ ਮੁਲਜ਼ਮਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ, ਜਿੰਨ੍ਹਾਂ ਦੀ ਭਾਲ ਜਾਰੀ ਹੈ।

ਇਸ ਮੌਕੇ ਜਾਣਕਾਰੀ ਦਿੰਦਿਆਂ ਪੁਲਿਸ ਆਧਿਕਾਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੱਛਲੇ ਦਿਨੀਂ ਸੁਰਜੀਤ ਕੁਮਾਰ ਮਕਾਨ ਨੰਬਰ 10, ਗਲੀ ਨੰਬਰ 19, ਨਿਊ ਪਵਨ ਨਗਰ ਬਟਾਲਾ ਰੋਡ ਵਾਸੀ ਅੰਮ੍ਰਿਤਸਰ ਮਿਤੀ 28-3-24 ਨੂੰ ਸਮਾਂ ਕਰੀਬ ਸ਼ਾਮ 3:30 ਵਜੇ ਆਪਣੇ ਬੇਟੇ ਕੋਲ ਪੈਸੇ ਕਰੀਬ 4 ਲੱਖ ਰੁਪਏ ਆਪਣੀ ਐਕਟਿਵਾ ਦੀ ਡਿੱਗੀ ਵਿੱਚ ਰੱਖ ਕੇ ਬੈਗ ਵਿੱਚ ਪਾ ਕੇ ਜਾ ਰਿਹਾ ਸੀ, ਜਦੋਂ ਉਹ ਗਲੀ ਨੰਬਰ 20 ਘਨੱਈਆ ਹਸਪਤਾਲ ਨੇੜੇ ਨਿਊ ਪਵਨ ਨਗਰ ਪਹੁੰਚਿਆ ਤਾਂ ਪਿਛੋਂ ਅਣਪਛਾਤੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਜਾਣਬੁੱਝ ਕੇ ਉਸਦੀ ਐਕਟਿਵਾ ਵਿੱਚ ਮੋਟਰਸਾਇਕਲ ਮਾਰ ਦਿੱਤਾ, ਜਿਸ ਕਾਰਨ ਉਹ ਕੰਧ ਨਾਲ ਜਾ ਵੱਜਿਆ ਅਤੇ ਹੇਠਾਂ ਡਿੱਗ ਗਿਆ।

ਉਕਤ ਨੌਜਵਾਨਾਂ ਨੇ ਉਸ ਦੀ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਐਕਟਿਵਾ ਦੀ ਡਿੱਗੀ ਵਿੱਚ ਬੈਗ ਜਿਸ ਵਿੱਚ 4 ਲੱਖ ਰੂਪਏ ਸਨ, ਨੂੰ ਖੋਹ ਕੇ ਭੱਜ ਗਏ। ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਕੁੱਲ ਚਾਰ ਵਿਅਕਤੀ ਸਨ, ਜਿੰਨ੍ਹਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਅਤੇ ਦੋ ਮੁਲਜ਼ਮਾਂ ਭਾਲ ਅਜੇ ਜਾਰੀ ਹੈ, ਜਿੰਨਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ABOUT THE AUTHOR

...view details