ਜਲੰਧਰ: ਸੀਆਈ ਸਟਾਫ ਨੇ ਜਲੰਧਰ ਵਿੱਚ ਇੱਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਬੱਬਰ ਖਾਲਸਾ ਦੇ ਦੋ ਕਾਰਕੂਨਾਂ ਨੂੰ ਕਾਬੂ ਕੀਤਾ ਹੈ। ਇਸ ਗ੍ਰਿਫ਼ਤਾਰੀ ਸਬੰਧੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਰਾਹੀਂ ਪੋਸਟ ਕੀਤੀ ਹੈ। ਉਨ੍ਹਾਂ ਨੇ ਇਸ ਗ੍ਰਿਫ਼ਤਾਰੀ ਨੂੰ ਪੁਲਿਸ ਦੀ ਵੱਡੀ ਕਾਮਯਾਬੀ ਦੱਸਿਆ ਹੈ।
ਟਾਰਗੇਟ ਕਿਲਿੰਗ ਦੀ ਸੀ ਯੋਜਨਾ: ਗ੍ਰਿਫ਼ਤਾਰੀ ਮਗਰੋਂ ਪੁਲਿਸ ਨੇ ਮੁੱਢਲੀ ਤਫਤੀਸ਼ ਤੋਂ ਬਾਅਦ ਖ਼ੁਲੀਸਾ ਕੀਤਾ ਹੈ ਕਿ ਫੜ੍ਹੇ ਗਏ ਦੋਵੋਂ ਮੁਲਜ਼ਮ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ ਪਰ ਇਸ ਯੋਜਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਪੁਲਿਸ ਦੀ ਮੁਸਤੈਦੀ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਮਾਰੂ ਹਥਿਆਰ ਵੀ ਬਰਾਮਦ ਹੋਓ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਕਾਬੂ ਕੀਤੇ ਗਏ ਮੁਲਜਮ ਕੋਲੋਂ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇੱਕ ਖੁਫੀਆ-ਅਧਾਰਤ ਆਪ੍ਰੇਸ਼ਨ ਵਿੱਚ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦੇ 2 ਮੈਂਬਰਾਂ ਦੀ ਗ੍ਰਿਫਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕਿਆ। ਮੋਡਿਊਲ ਨੂੰ # ਅਮਰੀਕਾ ਅਧਾਰਤ ਹਰਪ੍ਰੀਤ ਸਿੰਘ @ ਹੈਪੀ ਪਾਸੀਅਨ ਦੁਆਰਾ ਚਲਾਇਆ ਗਿਆ ਸੀ, ਜੋ ਕਿ # ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ @ ਰਿੰਦਾ ਦੇ ਨਜ਼ਦੀਕੀ ਸਹਿਯੋਗੀ ਹਨ, ਅਤੇ ਉਸ ਦੇ ਸਾਥੀ ਦੀ ਪਛਾਣ ਸ਼ਮਸ਼ੇਰ ਸਿੰਘ @ ਸ਼ੇਰਾ ਵਜੋਂ ਕੀਤੀ ਗਈ ਸੀ ਜੋ ਮੌਜੂਦਾ ਸਮੇਂ ਵਿੱਚ # ਅਰਮੀਨੀਆ ਵਿੱਚ ਸਥਿਤ ਹੈ। ਮੁੱਢਲੀ ਜਾਂਚ ਦੇ ਅਨੁਸਾਰ ਹੈਪੀ ਪਾਸੀਅਨ ਰਿੰਦਾ ਅਤੇ ਸ਼ਮਸ਼ੇਰ ਨਾਲ ਮਿਲ ਕੇ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਲਈ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਲਈ ਪ੍ਰੇਰਿਤ ਕਰ ਰਿਹਾ ਸੀ। 2 ਪਿਸਤੌਲਾਂ ਸਮੇਤ 4 ਮੈਗਜ਼ੀਨਾਂ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ UAPA ਅਤੇ ਅਸਲਾ ਐਕਟ ਦੇ ਤਹਿਤ FIR ਦਰਜ ਕੀਤੀ ਗਈ ਹੈ।..ਗੌਰਵ ਯਾਦਵ, ਡੀਜੀਪੀ ਪੰਜਾਬ
- ਅਕਾਲੀ-ਭਾਜਪਾ ਗਠਜੋੜ ਦੀ ਸਿਆਸੀ ਗਲਿਆਰਿਆਂ 'ਚ ਮੁੜ ਚਰਚਾ, ਪਰ ਮਾਹਿਰਾਂ ਨੇ ਕੀਤਾ ਕੋਈ ਹੋਰ ਹੀ ਇਸ਼ਾਰਾ !
- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ 5ਵਾਂ ਦਿਨ, ਫਸਲਾਂ ਦੇ ਮੁਆਵਜ਼ੇ ਅਤੇ ਨਸ਼ੇ ਦੇ ਮੁੱਦੇ ਨੂੰ ਚੁੱਕ ਸਕਦੇ ਨੇ ਵਿਰੋਧੀ
- ਸੰਗਰੂਰ ਦੇ ਭਵਾਨੀਗੜ੍ਹ ਵਿੱਚ ਧੀ ਉੱਤੇ ਮਾਂ ਦਾ ਕਤਲ ਕਰਨ ਦੇ ਇਲਜ਼ਾਮ, ਮੁਲਜ਼ਮ ਧੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਵਿਦੇਸ਼ 'ਚ ਜੁੜੇ ਮੁਲਜ਼ਮਾਂ ਦੇ ਤਾਰ:ਡੀਜੀਪੀ ਪੰਜਾਬ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਦੇ ਹੈਂਡਲਰ ਪਾਕਿਸਤਾਨ ਅਤੇ ਯੂਰਪੀਅਨ ਦੇਸ਼ਾਂ ਵਿੱਚ ਬੈਠ ਕੇ ਕੋਝੀਆਂ ਹਰਕਤਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੇ ਅਨੁਸਾਰ ਅੱਤਵਾਦੀ ਹੈਪੀ ਪਾਸੀਅਨ, ਹਰਿੰਦਰ ਰਿੰਦਾ ਅਤੇ ਸ਼ਮਸ਼ੇਰ ਮਿਲ ਕੇ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਲਈ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਲਈ ਪ੍ਰੇਰਿਤ ਕਰ ਰਹੇ ਸਨ ਅਤੇ ਮੁਲਜ਼ਮਾਂ ਕੋਲੋਂ 2 ਪਿਸਤੌਲਾਂ ਸਮੇਤ 4 ਮੈਗਜ਼ੀਨਾਂ ਅਤੇ 30 ਕਾਰਤੂਸ ਬਰਾਮਦ ਕੀਤੇ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ UAPA ਅਤੇ ਅਸਲਾ ਐਕਟ ਦੇ ਤਹਿਤ FIR ਦਰਜ ਕੀਤੀ ਗਈ ਹੈ।।