ਮੋਰਿੰਡਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ ਉੁਹਨਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਹਨਾਂ ਨੂੰ ਇੱਕ ਫੋਨ ਆਉਂਦਾ ਹੈ,ਜਿਸ ਵਿੱਚ ਉਨਾਂ ਤੋਂ ਦੋ ਕਰੋੜ ਰੁਪਏ ਫਿਰੌਤੀ ਦੀ ਮੰਗ ਕੀਤੀ ਜਾਂਦੀ ਹੈ। ਜਿਸ ਦੀ ਸ਼ਿਕਾਇਤ ਪੁਲਿਸ ਨੁੰ ਦਿੱਤੀ ਗਈ ਪਰ ਕਿਸੇ ਨੇ ਇਸ ਮਾਮਲੇ ਨੂੰ ਗੰਭਰਿ ਨਹੀ ਲਿਆ। ਉਹਨਾਂ ਕਿਹਾ ਕਿ ਜੇਕਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਪੁਲਿਸ ਅਣਦੇਖਾ ਕਰ ਸਕਦੀ ਹੈ ਤਾਂ ਆਮ ਜਨਤਾ ਦਾ ਕੀ ਹਾਲ ਹੁੰਦਾ ਹੋਵੇਗਾ।
ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਚੰਨੀ ਤੋਂ ਮੰਗੀ ਦੋ ਕਰੋੜ ਦੀ ਫਿਰੌਤੀ, ਪੰਜਾਬ ਪੁਲਿਸ ਦੀ ਕਾਰਵਾਈ 'ਤੇ ਚੁੱਕੇ ਸਵਾਲ - ਸੀਐਮ ਚਰਨਜੀਤ ਚੰਨੀ ਤੋਂ 2 ਕਰੋੜ ਦੀ ਮੰਗ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਉਹਨਾਂ ਨੂੰ ਕੁਝ ਦਿਨ ਪਹਿਲਾਂ ਇੱਕ ਫੋਨ ਆਇਆ ਅਤੇ ਇਸ ਦੌਰਾਨ ਉਹਨਾਂ ਤੋਂ ਦੋ ਕਰੋੜ ਰੁਪਏ ਦੀ ਮੰਗ ਕੀਤੀ ਗਈ। ਜਿਸ ਦੀ ਸ਼ਿਕਾਇਤ ਦਰਜ ਕਰਵਾਈ ਗਈ, ਪਰ ਕਿਸੇ ਨੇ ਇਸ ਨੂੰ ਗੰਭੀਰ ਨਹੀਂ ਲਿਆ।
Published : Mar 1, 2024, 12:03 PM IST
ਪੰਜਾਬ ਪੁਲਿਸ ਨੇ ਮਾਮਲੇ 'ਚ ਨਹੀਂ ਦਿਖਾਈ ਗੰਭੀਰਤਾ: ਦਰਅਸਲ ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਨਿੱਜੀ ਰਿਹਾਇਸ਼ ਮੋਰਿੰਡਾ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਦੇ ਸਰਪੰਚਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਇੱਕ ਸਨਸਨੀਖੇਜ ਖੁਲਾਸਾ ਕੀਤਾ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਫੋਨ ਆਇਆ ਹੈ ਜਿਸ ਵਿੱਚ ਉਨ੍ਹਾਂ ਕੋਲੋਂ 2 ਕਰੋੜ ਰੁਪਏ ਫਿਰੌਤੀ ਮੰਗੀ ਗਈ ਸੀ। ਜਿਸ ਤੋਂ ਬਾਅਦ ਉਨਾਂ ਵੱਲੋਂ ਇਸ ਬਾਬਤ ਜਾਣਕਾਰੀ ਪੁਲਿਸ ਵਿਭਾਗ ਨੂੰ ਦੇ ਦਿੱਤੀ ਗਈ, ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਇਸ ਦੀ ਜਾਣਕਾਰੀ ਡੀਜੀ ਪੰਜਾਬ ਨੂੰ ਅਤੇ ਡੀ ਆਈ ਜੀ ਨੂੰ ਉਸ ਵਾਰਤਾਲਾਪ ਦੇ ਸਕਰੀਨਸ਼ੋਟ ਭੇਜ ਦਿੱਤੇ ਸਨ। ਲੇਕਿਨ ਉਹਨਾਂ ਵੱਲੋਂ ਅੱਜ ਤੱਕ ਇਹ ਨਹੀਂ ਪੁੱਛਿਆ ਗਿਆ ਕਿ ਕੀ ਗੱਲ ਬਾਤ ਹੈ। ਉਨਾਂ ਵੱਲੋਂ ਉਸੇ ਦਿਨ ਦੋ ਤੋਂ ਤਿੰਨ ਵਾਰ ਮੈਨੂੰ ਫੋਨ ਆਇਆ ਅਤੇ ਮੈਂ ਉਹਨਾਂ ਨੂੰ ਸਮਝਾਇਆ ਕਿ ਮੇਰੇ ਕੋਲੋਂ ਤੁਹਾਨੂੰ ਕੁਝ ਨਹੀਂ ਮਿਲੇਗਾ, ਤੁਸੀਂ ਗਲਤ ਜਗ੍ਹਾ ਦੇ ਉੱਤੇ ਪੰਗੇ ਲੈ ਰਹੇ ਹੋ ਇਸ ਨਾਲ ਤੁਹਾਡਾ ਨੁਕਸਾਨ ਹੋਵੇਗਾ।
- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ:ਬਜਟ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਜਾਰੀ, ਰਾਜਪਾਲ ਦੇ ਸੰਬੋਧਨ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਵਿਧਾਇਕ
- ਪੰਜਾਬ ਸਣੇ ਦਿੱਲੀ ਅਤੇ ਚੰਡੀਗੜ੍ਹ 'ਚ ਵੀ ਮੀਂਹ ਦਾ ਅਲਰਟ, ਮੁੜ ਐਕਟਿਵ ਹੋਇਆ ਵੈਸਟਰਨ ਡਿਸਟਰਬੈਂਸ
- ਕਿਸਾਨ ਅੰਦੋਲਨ ਦਾ 18ਵਾਂ ਦਿਨ: ਦਿੱਲੀ ਵੱਲ ਮਾਰਚ ਦਾ ਐਲਾਨ ਮੁਲਤਵੀ, ਪੰਧੇਰ ਤੇ ਡੱਲੇਵਾਲ ਨੇ ਕਿਹਾ- ਅੰਦੋਲਨ ਨਹੀਂ ਹੋਵੇਗਾ ਖਤਮ
ਕਿਸਨੇ ਦਿੱਤੀ ਧਮਕੀ ਇਸ ਦਾ ਨਹੀਂ ਹੋਇਆ ਖੁਲਾਸਾ: ਇਸ ਮੌਕੇ ਸਾਬਕਾ ਮੁੱਖ ਮੰਤਰੀ ਵੱਲੋਂ ਪੁਲਿਸ ਉੱਤੇ ਸਵਾਲ ਚੁੱਕੇ ਗਏ ਕਿ ਪੁਲਿਸ ਕੀ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਜਦ ਸੂਬੇ ਦੇ ਸਾਬਕਾ ਮੁੱਖ ਮੰਤਰੀ ਨੂੰ ਧਮਕੀ ਮਿਲ ਰਹੀ ਹੈ ਤਾਂ ਆਮ ਬੰਦੇ ਦਾ ਕੀ ਹਾਲ ਹੋਵੇਗਾ ਸਾਬਕਾ ਮੁੱਖ ਮੰਤਰੀ ਵੱਲੋਂ ਫਿਲਹਾਲ ਇਹ ਨਹੀਂ ਦੱਸਿਆ ਗਿਆ ਹੈ ਕਿ ਇਹ ਧਮਕੀ ਕਿਸ ਵੱਲੋਂ ਉਹਨਾਂ ਨੂੰ ਦਿੱਤੀ ਗਈ ਤੇ ਕਿਸ ਨਾਲ ਉਹਨਾਂ ਦੀ ਗੱਲਬਾਤ ਹੋਈ ਹੈ।